ਰਵੀ ਸੈਣ , ਬਰਨਾਲਾ, 26 ਮਾਰਚ 2021
ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਵੱਲੋ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ਼੍ਰੀ ਵਰਿੰਦਰ ਅੱਗਰਵਾਲ ਜੀ ਦੀ ਅਗਵਾਈ ਹੇਠ ਅੱਜ ਮਿਤੀ 23.03.2021 ਨੂੰ ਵੱਖ-ਵੱਖ ਵੈਬੀਨਾਰਾਂ ਦਾ ਆਯੋਜਨ ਆਨਲਾਈਨ ਮੋਡ ਰਾਹੀਂ ਕੀਤਾ ਗਿਆ।
ਸ਼੍ਰੀ ਰੁਪਿੰਦਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਪੁਰਾ ਮੌੜ ਦੇ ਅਧਿਆਪਕਾ ਅਤੇ ਨਹਿਰੂ ਯੁਵਾ ਕੇਂਦਰ ਬਰਨਾਲਾ ਨਾਲ ਜੁੜੇ ਨੋਜਵਾਨਾਂ ਲਈ ਵੈਬੀਨਾਰਾਂ ਦਾ ਆਯੋਜਨ ਕੀਤਾ ਗਿਆ। ਮਾਨਯੋਗ ਸਕੱਤਰ ਜੀ ਅਤੇ ਸ਼੍ਰੀ ਚੰਦਰ ਬਾਂਸਲ ਰਿਟੇਨਰ ਵਕੀਲ ਜੀ ਵੱਲੋ੍ਹਂ ਵੈਬੀਨਾਰਾਂ ਰਾਹੀਂ ਜੇਲ੍ਹ ਬੰਦੀਆਂ ਦੇ ਹੱਕ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਅਤੇ ਅਜਾਦੀ ਦੇ ਸੰਘਰਸ਼ ਵਿੱਚ ਸਾਡੇ ਸੁਤੰਤਰਤਾ ਸੰਗਰਾਮੀਆ ਦੇ ਯੋਗਦਾਨ ਬਾਰੇ ਚਾਣਨਾ ਪਾਇਆ। ਅੰਤ ਵਿੱਚ ਮਾਨਯੋਗ ਸਕੱਤਰ ਜੀ ਨੇ ਦੱਸਿਆ ਗਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੇ ਫਰੰਟ ਆਫਿਸ ਦੇ ਫੋਨ ਨੰਬਰ 01679-243522 ਤੇ ਸਪੰਰਕ ਕਰਕੇ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਲਾਹ ਲਈ ਜਾ ਸਕਦਾ ਹੈ ਅਤੇ ਮੁਫਤ ਕਾਨੂੰਨੀ ਸੇਵਾਵਾਂ ਲਈ ਟੋਲ ਫ੍ਰੀ ਹੈਲਪਲਾਇਨ ਨੰਬਰ 1968 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।