ਜਾਂਚ ਕੈਂਪ ਦਾ ਮਨੋਰਥ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣਾ-ਯਸਪਾਲ ਸਰਮਾ
ਹਰਪ੍ਰੀਤ ਕੌਰ ਸੰਗਰੂਰ, 28 ਮਾਰਚ :2021
ਕੋਰੋਨਾ ਮਹਾਮਾਰੀ ਨੂੰ ਲੈ ਕੇ ਡਿਪਟੀ ਕਮਿਸਨਰ ਸ੍ਰੀ ਰਾਮਵੀਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਬੱਸ ਸਟੈਂਡ ਸੰਗਰੂਰ ਨੇੜੇ ਬਿਨਾਂ ਮਾਸਕ ਘੁੰਮਣ ਵਾਲੇ 53 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ। ਇਹ ਜਾਣਕਾਰੀ ਐਸ.ਡੀ.ਐਮ ਸੰਗਰੂਰ ਸ੍ਰੀ ਯਸਪਾਲ ਸਰਮਾ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਪੁਲਿਸ ਵਿਭਾਗ, ਸਿਹਤ ਵਿਭਾਗ ਦੀਆਂ ਟੀਮਾਂ ਨੂੰ ਲੈ ਕੇ ਜਨਤਕ ਥਾਵਾਂ ਤੇ ਕੋਵਿਡ ਦੀ ਉਲੰਘਣਾ ਕਰਨ ਵਾਲਿਆ ਖਿਲਾਫ ਸਖਤ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਲੋਕਾਂ ਨੂੰ ਮਿਸਨ ਫਤਹਿ ਤਹਿਤ ਲਗਾਤਾਰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ ।
ਉਨ੍ਹਾਂ ਦੱਸਿਆ ਕਿ ਇਸ ਜਾਂਚ ਕੈਂਪ ਦਾ ਮਨੋਰਥ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣਾ ਹੈ ਤਾਂ ਜੋ ਬਿਨਾਂ ਮਾਸਕ ਤੋਂ ਘੁੰਮਣ ਵਾਲੇ ਵਿਅਕਤੀ ਇਸ ਵਾਇਰਸ ਦੀ ਲਪੇਟ ਵਿਚ ਨਾ ਆ ਜਾਣ ਜਾਂ ਪ੍ਰਭਾਵਿਤ ਵਿਅਕਤੀ ਇਸਦੀ ਲਾਗ ਹੋਰ ਵਿਅਕਤੀਆਂ ਨੂੰ ਨਾ ਦੇ ਸਕਣ। ਉਨ੍ਹਾਂ ਕਿਹਾ ਕਿ ਭਾਵੇਂ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਵੈਕਸੀਨ ਵੀ ਹੁਣ ਉਪਲੱਬਧ ਹੈ ਪਰ ਫਿਰ ਵੀ ਸਾਵਧਾਨੀਆਂ ਦੀ ਵਰਤੋਂ ਕਰਨੀ ਬਹੁਤ ਜਰੂਰੀ ਹੈ। ਉਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ, ਆਪਣੇ ਪਰਿਵਾਰਾਂ ਅਤੇ ਸਮਾਜ ਦੇ ਭਲੇ ਲਈ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ। ਇਸ ਮੌਕੇ ਡੀ ਐਸ ਪੀ ਸਤਪਾਲ ਸਰਮਾ ਵੀ ਹਾਜਰ ਸਨ।