ਸਰਕਾਰੀ ਸਕੂਲਾਂ ਨੇ ਸਕੂਲ ਇਮਾਰਤਾਂ ਦੀਆਂ ਰੰਗਦਾਰ ਤਸਵੀਰਾਂ ਸਾਂਝੀਆਂ ਕਰਕੇ ਮਨਾਈ ਹੋਲੀ

Advertisement
Spread information
ਹਰਿੰਦਰ ਨਿੱਕਾ, ਬਰਨਾਲਾ, 30 ਮਾਰਚ 2021 
         ਪ੍ਰਦੇਸ਼ ਦੇ ਸਕੂਲ ਸਿੱਖਿਆ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਿੱਗਰ ਕਦਰਾਂ ਕੀਮਤਾਂ ਦੇ ਧਾਰਨੀ ਬਣਾ ਕੇ ਉਹਨਾਂ ਦੀ ਸਖਸ਼ੀਅਤ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸੁਰੱਖਿਅਤ ਤਰੀਕੇ ਤਿਉਹਾਰ ਮਨਾਉਣ ਬਾਰੇ ਸਿੱਖਿਅਤ ਕਰਨ ਦਰਮਿਆਨ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਵਿਲੱਖਣ ਤਰੀਕੇ ਮਨਾਈ ਹੋਲੀ ਮਨਾਈ ਗਈ
 
        ਸ੍ਰ ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ,ਸ੍ਰੀਮਤੀ ਜਸਬੀਰ ਕੌਰ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸ੍ਰੀਮਤੀ ਵਸੁੰਧਰਾ ਕਪਿਲਾ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਇਸ ਵਾਰ ਸਰਕਾਰੀ ਸਕੂਲਾਂ ਦਾ ਹੋਲੀ ਦਾ ਤਿਉਹਾਰ ਵੀ ਦਾਖਲਾ ਮੁਹਿੰਮ ਨੂੰ ਸਮਰਪਿਤ ਰਿਹਾ। ਉਹਨਾਂ ਦੱਸਿਆ ਕਿ ਸੈਸ਼ਨ 2021-22 ਲਈ ਚੱਲ ਰਹੀ ਵਿਦਿਆਰਥੀ ਦਾਖਲਾ ਮੁਹਿੰਮ ਦੇ ਹਫ਼ਤਾਵਾਰੀ ਸ਼ਡਿਊਲ ਦੌਰਾਨ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਆਪੋ ਆਪਣੇ ਪਿੰਡ ਅਤੇ ਸ਼ਹਿਰ ਦੇ ਮਾਪਿਆਂ ਅਤੇ ਮੋਹਤਬਰ ਸਖਸ਼ੀਅਤਾਂ ਨੂੰ ਸਕੂਲ ਇਮਾਰਤਾਂ ਦੀਆਂ ਰੰਗਦਾਰ ਅਤੇ ਆਕਰਸ਼ਕ ਤਸਵੀਰਾਂ ਭੇਜ ਕੇ ਹੋਲੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਨੋਰਥ ਲਈ ਸਕੂਲਾਂ ਵੱਲੋਂ ਰੰਗਦਾਰ ਈ-ਪ੍ਰਾਸਪੈਕਟਸ ਅਤੇ ਈ-ਮੈਗਜ਼ੀਨ ਤਿਆਰ ਕਰਦਿਆਂ ਸੁੰਦਰ ਇਮਾਰਤਾਂ ਦੀਆਂ ਤਸਵੀਰਾਂ ਦੇ ਨਾਲ ਨਾਲ ਸਕੂਲ ਵਿੱਚ ਉਪਲਬਧ ਸਹੂਲਤਾਂ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦੀ ਵੀ ਪੇਸ਼ਕਾਰੀ ਕੀਤੀ ਗਈ।
        ਸਰਕਾਰੀ ਹਾਈ ਸਕੂਲ ਨਾਈਵਾਲਾ ਦੇ ਹੈਡਮਾਸਟਰ ਸ੍ਰੀ ਰਾਜੇਸ਼ ਕੁਮਾਰ, ਸਰਕਾਰੀ ਹਾਈ ਸਕੂਲ ਨੰਗਲ ਦੇ ਹੈਡਮਾਸਟਰ ਸ੍ਰੀ ਕਮਲਜੀਤ ਸ਼ਰਮਾ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੰਡਿਆਇਆ ਦੇ ਪ੍ਰਿੰਸੀਪਲ ਸ੍ਰ ਹਰਨੇਕ ਸਿੰਘ, ਸਰਕਾਰੀ ਹਾਈ ਸਕੂਲ ਵਜੀਦਕੇ ਖੁਰਦ ਅਤੇ ਸਰਕਾਰੀ ਹਾਈ ਸਕੂਲ ਪੱਖੋਕੇ ਦੇ ਹੈਡਮਾਸਟਰ ਸ੍ਰ ਜਸਵਿੰਦਰ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੇਖਾ ਦੇ ਪ੍ਰਿੰਸੀਪਲ ਸ੍ਰ ਰਜਿੰਦਰਪਾਲ ਸਿੰਘ, ਸ਼ਹੀਦ ਜਸ਼ਨਦੀਪ ਸਿੰਘ ਸਰਾਂ ਸਰਕਾਰੀ ਹਾਈ ਸਕੂਲ ਨੈਣੇਵਾਲ ਦੇ ਹੈਡਮਿਸਟ੍ਰੈਸ ਸ੍ਰੀਮਤੀ ਸੁਰੇਸ਼ਟਾ ਸ਼ਰਮਾ ਅਤੇ ਸਰਕਾਰੀ ਹਾਈ ਸਕੂਲ ਧੂਰਕੋਟ ਦੀ ਹੈਡਮਿਸਟ੍ਰੈਸ ਸ੍ਰੀਮਤੀ ਹਰਪ੍ਰੀਤ ਕੌਰ ਸਮੇਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ,ਸਰਕਾਰੀ ਮਿਡਲ ਸਕੂਲ ਰੂੜੇਕੇ ਖੁਰਦ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੀਆ,ਸਰਕਾਰੀ ਹਾਈ ਸਕੂਲ ਸਹਿਜੜਾ,ਸਰਕਾਰੀ ਪ੍ਰਾਇਮਰੀ ਸਕੂਲ ਨਵੀਂ ਬਸਤੀ ਧਨੌਲਾ, ਸਰਕਾਰੀ ਪ੍ਰਾਇਮਰੀ ਸਕੂਲ ਲਾਲਾ ਬਾਲਕ ਰਾਮ ਭਦੌੜ,ਸਰਕਾਰੀ ਪ੍ਰਾਇਮਰੀ ਸਕੂਲ ਗੁਰਸੇਵਕ ਨਗਰ ਬਰਨਾਲਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਰਾਹੀ ਬਸਤੀ ਬਰਨਾਲਾ ਆਦਿ ਸਕੂਲਾਂ ਦੇ ਮੁਖੀਆਂ ਨੇ ਦੱਸਿਆ ਕਿ ਉਹਨਾਂ ਵੱਲੋਂ ਸਕੂਲਾਂ ਦੀਆਂ ਆਕਰਸ਼ਕ ਇਮਾਰਤਾਂ, ਸਮਾਰਟ ਜਮਾਤ ਕਮਰੇ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਰੰਗਦਾਰ ਦਿੱਖ ਨਾਲ ਆਨਲਾਈਨ ਅਤੇ ਆਫ਼ਲਾਈਨ ਦੋਵੇਂ ਤਰੀਕਿਆਂ ਨਾਲ ਮਾਪਿਆਂ ਅਤੇ ਸਮਾਜ ਦੀਆਂ ਮੋਹਤਬਰਾਂ ਸਖਸ਼ੀਅਤਾਂ ਨੂੰ ਭੇਜ ਕੇ ਹੋਲੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ।
         ਸ੍ਰ ਸਿਮਰਦੀਪ ਸਿੰਘ ਜਿਲ੍ਹਾ ਮੈਂਟਰ ਸਪੋਰਟਸ, ਸ੍ਰੀ ਕਮਲਦੀਪ ਜਿਲ੍ਹਾ ਮੈਂਟਰ ਗਣਿਤ,ਸ੍ਰ ਕੁਲਦੀਪ ਸਿੰਘ ਭੁੱਲਰ ਜਿਲ੍ਹਾ ਕੋ-ਆਰਡੀਨੇਟਰ ਪੜ੍ਹੋ ਪੰਜਾਬ ਅਤੇ ਸ੍ਰ ਬਿੰਦਰ ਸਿੰਘ ਖੁੱਡੀ ਕਲਾਂਂ ਜਿਲ੍ਹਾ ਮੀਡੀਆ ਕੋ-ਆਰਡੀਨੇਟਰ ਨੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਵਿਲੱਖਣ ਤਰੀਕੇ ਮਨਾਈ ਹੋਲੀ ਬਾਰੇ ਦੱਸਦਿਆਂ ਕਿਹਾ ਕਿ ਹੋਲੀ ਮਨਾਉਣ ਦਾ ਇਹ ਤਰੀਕਾ ਜਿੱਥੇ ਮਾਪਿਆਂ ਅਤੇ ਸਮਾਜ ਲਈ ਗਿਆਨ ਵਰਦਕ ਰਿਹਾ ਉੱਥੇ ਹੀ ਵਿਦਿਆਰਥੀਆਂ ਨੂੰ ਰਸਾਇਣਕ ਰੰਗਾਂ ਤੋਂ ਰਹਿਤ ਹੋਲੀ ਮਨਾਉਣ ਬਾਰੇ ਪ੍ਰੇਰਿਤ ਵੀ ਕਰ ਗਿਆ।
Advertisement
Advertisement
Advertisement
Advertisement
Advertisement
error: Content is protected !!