ਵਿਧਾਇਕ ਨਾਗਰਾ ਨੇ ਦਿ ਬਹੁ-ਮੰਤਵੀ ਸਹਿਕਾਰੀ ਸਭਾ ਅਲੀਪੁਰ ਸੋਢੀਆਂ ਨੇ ਮੈਂਬਰਾਂ ਨੂੰ ਵੰਡਿਆ ਮੁਨਾਫਾ
ਅਸ਼ੋਕ ਧੀਮਾਨ , ਫ਼ਤਹਿਗੜ੍ਹ ਸਾਹਿਬ, 30 ਮਾਰਚ :2021
ਅੱਜ ਜਦੋਂ ਕਿ ਖੇਤੀਬਾੜੀ ਵਧੇਰੇ ਲਾਹੇਵੰਦ ਧੰਦਾ ਨਹੀਂ ਰਹੀ ਤਾਂ ਕਿਸਾਨ ਆਪਣੀ ਆਰਥਿਕਤਾ ਨੂੰ ਮਜਬੂਤ ਕਰਨ ਲਈ ਸਹਿਕਾਰੀ ਸਭਾਵਾਂ ਨਾਲ ਜੁੜ ਸਕਦੇ ਹਨ ਜਿਥੇ ਕਿ ਕਿਸਾਨਾਂ ਨੂੰ ਆਧੁਨਿਕ ਖੇਤੀ ਸੰਦ ਨਾ-ਮਾਤਰ ਕਿਰਾਏ ’ਤੇ ਮੁਹੱਈਆ ਕਰਵਾਏ ਜਾ ਸਕਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਦੀ ਬਹੁ-ਮੰਤਵੀ ਸਹਿਕਾਰੀ ਸਭਾ ਅਲੀਪੁਰ ਸੋਢੀਆਂ ਦੇ ਚੌਥੇ ਮੁਨਾਫਾ ਵੰਡ ਸਮਾਰੋਹ ਦੌਰਾਨ ਮੈਂਬਰਾਂ ਨੂੰ ਮੁਨਾਫਾ ਵੰਡਣ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇੱਕ ਦੂਜ਼ੇ ਦੀ ਦੇਖੋ-ਦੇਖੀ ਅਸੀਂ ਬਿਨਾਂ ਲੋੜ ਤੋਂ ਆਪਣੇ ਖਰਚੇ ਵਧਾ ਲੈਂਦੇ ਹਨ ਜਿਸ ਲਈ ਸਾਨੂੰ ਕਰ਼ਜਈ ਵੀ ਹੋਣਾ ਪੈਂਦਾ ਹੈ ਅਤੇ ਜੇਕਰ ਅਸੀਂ ਆਪਣੀ ਲੋੜ ਤੋਂ ਵੱਧ ਖਰਚੇ ਨਾ ਵਧਾਈਏ ਤਾਂ ਸਾਨੂੰ ਕਰਜ਼ੇ ਤੋਂ ਨਿਜਾਤ ਮਿਲ ਸਕਦੀ ਹੈ ਅਤੇ ਅਸੀਂ ਇੱਕ ਮਾਨਸਿਕ ਸਕੂਨ ਦੇਣ ਵਾਲੀ ਜਿੰਦਗੀ ਬਤੀਤ ਕਰ ਸਕਦੇ ਹਾਂ।ਸ. ਨਾਗਰਾ ਨੇ ਕਿਹਾ ਕਿ ਪੰਜਾਬ ਫਸਲਾਂ ਦੇ ਮੰਡੀਕਰਨ ਵਿੱਚ ਦੇਸ਼ ਦਾ ਮੋਹਰੀ ਸੂਬਾ ਹੈ ਅਤੇ ਵਿਕਾਸ ਪੱਖੋਂ ਵੀ ਇਹ ਜਿ਼ਲ੍ਹਾ ਪੰਜਾਬ ਭਰ ਵਿੱਚੋਂ ਅਵੱਲ ਰਿਹਾ ਹੈ, ਜੋ ਕਿ ਸਾਡੇ ਸਾਰਿਆਂ ਲਈ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਕਈ ਵਿਰੋਧੀ ਲੋਕਾਂ ਨੂੰ ਗੁੰਮਰਾਹ ਕਰਨ ਲਈ ਬੇਤੁਕੀਆਂ ਗੱਲਾਂ ਪੁੱਛਦੇ ਹਨ ਕਿ ਕਿਥੇ ਹੈ ਵਿਕਾਸ, ਜਦੋਂ ਕਿ ਅੱਜ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਕਾਸ ’ਤੇ ਹੀ 460 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਅਖੌਤੀ ਵਿਰੋਧੀ ਦੱਸਣ ਕਿ 10 ਸਾਲ ਉਨ੍ਹਾਂ ਨੂੰ ਸ਼ਹੀਦਾਂ ਦੀ ਧਰਤੀ ਦੀ ਯਾਦ ਕਿਉਂ ਨਹੀਂ ਆਈ। ਉਨ੍ਹਾਂ ਕਿਹਾ ਕਿ ਵਿਰੋਧੀਆਂ ਕੋਲ ਸਿਵਾਏ ਗੁੰਮਰਾਹਕੁੰਨ ਬਿਆਨਬਾਜੀ ਕਰਨ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਹੈ ਅਤੇ ਜੇਕਰ ਉਨ੍ਹਾਂ ਨੇ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਦੇ ਵਿਕਾਸ ਲਈ ਕੁਝ ਕੀਤਾ ਹੈ ਤਾਂ ਸਾਹਮਣੇ ਆ ਕੇ ਦੱਸਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਦਸਮਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨਾਲ ਜੁੜੀ ਇਸ ਧਰਤੀ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਅਤੇ ਹੁਣ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਨੂੰ ਜਾਂਦੀਆਂ ਸਾਰੀਆਂ ਸੜਕਾਂ ਦੀ ਸਪੈਸ਼ਲ ਮੁਰੰਮਤ ਕਰਵਾ ਕੇ ਉਨ੍ਹਾਂ ਨੂੰ ਚਹੁ ਮਾਰਗੀ ਬਣਾਇਆ ਗਿਆ ਹੈ ਤਾਂ ਜੋ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਪਿੰਡ ਜੱਲ੍ਹਾ ਦੇ ਸਰਪੰਚ ਸ਼੍ਰੀ ਦਵਿੰਦਰ ਸਿੰਘ, ਕੇਸਰ ਸਿੰਘ,ਮੀਡੀਆ ਇੰਚਾਰਜ ਪਰਮਵੀਰ ਸਿੰਘ, ਦੀ ਸਹਿਕਾਰੀ ਸਭਾ ਦੇ ਪ੍ਰਧਾਨ ਹਰਜੰਟ ਸਿੰਘ, ਮੀਤ ਪ੍ਰਧਾਨ ਸ. ਸਿਮਰਨਜੋਤ ਸਿੰਘ, ਸੀਨੀਅਰ ਮੀਤ ਪ੍ਰਧਾਨ ਸ਼੍ਰੀਮਤ ਕੁਲਵਿੰਦਰ ਕੌਰ, ਕਮੇਟੀ ਮੈਂਬਰ ਸ਼੍ਰੀਮਤੀ ਸੁਰਜੀਤ ਕੌਰ, ਸ. ਬਰਿੰਦਰ ਸਿੰਘ, ਸ. ਬਲਵਿੰਦਰ ਸਿੰਘ, ਸ. ਜਗਤਾਰ ਸਿੰਘ, ਸ. ਕੁਲਵੰਤ ਸਿੰਘ, ਸ. ਸੁਰਜੀਤ ਸਿੰਘ, ਸ. ਅਮਰਜੀਤ ਸਿੰਘ, ਸ. ਰਣਜੋਧ ਸਿੰਘ,ਹਰਦੀਪ ਸਿੰਘ, ਇੰਦਰਪ੍ਰੀਤ ਸਿੰਘ ਸਾਨੀਪੁਰ,ਹਰਮਨਦੀਪ ਗੋਗੀ ਸਰਪੰਚ ਗੁਰਦੀਪ ਸਿੰਘ ਮੰਡੋਰ, ਜਸਵੀਰ ਸਿੰਘ ਸਾਬਕਾ ਪ੍ਰਧਾਨ, ਸਹਿਕਾਰੀ ਸਭਾ ਜੱਲ੍ਹਾ ਦੇ ਪ੍ਰਧਾਨ ਗੁਰਜੰਟ ਸਿੰਘ ਸਾਬਕਾ ਪ੍ਰਧਾਨ ਜਸਵੀਰ ਸਿੰਘ, ਗੁਰਪਾਲ ਸਿੰਘ, ਗੁਰਪਾਲ ਸਿੰਘ, ਰਾਮਵੀਰ ਸਿੰਘ, ਅਮਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਪੰਚ-ਸਰਪੰਚ ਤੇ ਹੋਰ ਪਤਵੰਤੇ ਵੀ ਮੌਜੂਦ ਸਨ।