ਰਘਬੀਰ ਹੈਪੀ , ਬਰਨਾਲਾ, 31 ਮਾਰਚ 2021
ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਦੇ ਚਲਦਿਆਂ ਫਿਲਮਾਂ ਦੀ ਸ਼ੂਟਿੰਗ ਸਬੰਧੀ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਫਿਲਮਾਂ ਦੀ ਸ਼ੂਟਿੰਗ ਵਾਸਤੇ ਮਨਜ਼ੂਰੀ ਲੈਣ ਲਈ ਘੱਟੋ ਘੱਟ 15 ਦਿਨ ਪਹਿਲਾਂ ਇਨਵੈਸਟ ਪੰਜਾਬ ਬਿਜ਼ਨੈੱਸ ਫਰਸਟ ਪੋਰਟਲ (www.pbindustries.gov.in) ਰਾਹੀਂ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਫਿਲਮਾਂ ਦੀ ਸ਼ੂਟਿੰਗ ਦੀ ਮਨਜ਼ੂਰੀ ਸਬੰਧੀ ਕੋਈ ਵੀ ਆਫਲਾਈਨ ਐਪਲੀਕੈਸ਼ਨ ਮਨਜ਼ੂਰ ਨਹੀਂ ਕੀਤੀ ਜਾਵੇਗੀ।