ਜ਼ਿਲੇ ’ਚ 45 ਸਾਲ ਤੋਂ ਵਧੇਰੇ ਉਮਰ ਦੇ ਵਿਅਕਤੀਆਂ ਲਈ ਕੋਵਿਡ ਵੈਕਸੀਨ ਸ਼ੁਰੂ

Advertisement
Spread information

ਵੈਕਸੀਨ ਲਗਵਾਉਣ ਲਈ ਲੋਕਾਂ ’ਚ ਉਤਸ਼ਾਹ- ਡਾ. ਅੰਜਨਾ ਗੁਪਤਾ


ਹਰਪ੍ਰੀਤ ਕੌਰ ਸੰਗਰੂਰ, 1 ਅਪ੍ਰੈਲ :-2021 
            ਜ਼ਿਲੇ ’ਚ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਸ਼ੁਰੂ ਹੋਈ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਸਿਵਲ ਹਸਪਤਾਲ ਸੰਗਰੂਰ ਅਤੇ ਵੱਖ ਵੱਖ ਬਲਾਕਾਂ ਸਮੇਤ ਹੈਲਥ ਐਂਡ ਵੈਲਨੈਸ ਸੈਂਟਰਾਂ ਵਿਖੇ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਜ਼ਿਲਾ ਸੰਗਰੂਰ ਦੇ ਵੱਖ ਵੱਖ ਟੀਕਾਕਰਨ ਕੇਂਦਰਾਂ ’ਤੇ ਲੋਕਾਂ ਵਿਚ ਕੋਵਿਡ ਟੀਕਾਕਰਨ ਲਗਵਾਉਣ ਦਾ ਕਾਫੀ ਉਤਸ਼ਾਹ ਵੇਖਿਆ ਗਿਆ। ਇਹ ਜਾਣਕਾਰੀ ਸਿਵਲ ਸਰਜਨ ਡਾ. ਅੰਜਨਾ ਗੁਪਤਾ ਨੇ ਦਿੱਤੀ।ਡਾ. ਅੰਜਨਾ ਗੁਪਤਾ ਨੇ ਦੱਸਿਆ ਕਿ ਸਰਕਾਰ ਦੇ ਨਵੇਂ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਕੋਵੀਸ਼ੀਲਡ ਦੀ ਪਹਿਲੀ ਖੁਰਾਕ ਲਗਵਾਉਣ ਤੋਂ ਬਾਅਦ ਦੂਜੀ ਖੁਰਾਕ 6 ਤੋਂ 8 ਹਫਤਿਆਂ ਬਾਅਦ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਵੈਕਸੀਨੇਸ਼ਨ ਤੋਂ ਬਾਅਦ ਵਿਅਕਤੀ ਨੂੰ 30 ਮਿੰਟ ਨਿਗਰਾਨੀ ਹੇਠ ਰੱਖਿਆ ਜਾਂਦਾ ਹੈ। ਜ਼ਿਲਾ ਟੀਕਾਕਰਨ ਅਫਸਰ ਡਾ. ਸੰਜੇ ਮਾਥੁਰ ਨੇ ਦੱਸਿਆ ਕਿ ਜ਼ਿਲੇ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿਚ ਇਹ ਟੀਕਾਕਰਨ ਬਿਲਕੁਲ ਮੁਫਤ ਕੀਤਾ ਜਾ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਵੈਕਸੀਨ ਕਰਾਉਣੀ ਚਾਹੀਦੀ ਹੈ। ਉਨਾਂ ਕਿਹਾ ਕਿ ਜਨਤਾ ਦੇ ਸਹਿਯੋਗ ਨਾਲ ਹੀ ਇਸ ਮਹਾਂਮਾਰੀ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਉਨਾਂ ਦੱਸਿਆ ਕਿ ਵੈਕਸੀਨ ਲਗਵਾਉਣ ਤੋਂ ਬਾਅਦ ਵੀ ਸਾਰਿਆਂ ਨੂੰ ਸਰਕਾਰ ਦੁਆਰਾ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਮਾਸਕ ਲਗਾਉਣ, ਸਮਾਜਿਕ ਦੂਰੀ ਅਤੇ ਹੱਥਾਂ ਨੂੰ ਸੈਨੀਟਾਈਜ਼ਰ ਜਾਂ ਸਾਬਣ ਤੇ ਪਾਣੀ ਨਾਲ ਸਾਫ ਕਰਨਾ ਚਾਹੀਦਾ ਹੈ।
            ਸਿਵਲ ਹਸਪਤਾਲ ਸੰਗਰੂਰ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਬਲਜੀਤ ਸਿੰਘ ਦੀ ਅਗਵਾਈ ਵਿੱਚ 45 ਸਾਲ ਤੋ ਵੱਧ ਉਮਰ ਦੇ ਵਿਅਕਤੀਆ ਨੇ ਕੋਵਿਡ ਵੈਕਸੀਨ ਲਗਵਾਈ। ਉਨਾਂ ਦੱਸਿਆ ਕਿ ਵੈਕਸੀਨ ਦਾ ਦੁਰਪ੍ਰਭਾਵ ਨਹੀਂ ਹੈ। ਉਨਾਂ ਕਿਹਾ ਕਿ ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ।

Advertisement
Advertisement
Advertisement
Advertisement
Advertisement
error: Content is protected !!