ਰਾਹੁਲ ਤੇ ਪ੍ਰਿੰਆਕਾ ਗਾਂਧੀ ਦੀ ਖਾਮੋਸ਼ੀ ਤੇ ਬੋਲੇ ਕੈਂਥ ,ਕਿਹਾ

Advertisement
Spread information

SC ਲੜਕੀਆਂ ਦੀਆਂ ਹੱਤਿਆਵਾਂ ਅਤੇ ਬਲਾਤਕਾਰ ਦੀਆਂ ਘਟਨਾਵਾਂ ਤੇ ਨਹੀਂ ਬੋਲ ਰਹੇ ਗਾਂਧੀ ਭੈਣ+ਭਰਾ

ਅਪੀਲ * ਅਨੁਸੂਚਿਤ ਜਾਤੀ ਦੀਆਂ ਲੜਕੀਆਂ ਨਾਲ ਸਬੰਧਤ ਘਟਨਾਵਾਂ ਬਾਰੇ ਗ੍ਰਹਿ ਮੰਤਰੀ ਸ਼ਾਹ ਨੋਟਿਸ ਲੈਣ

ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟਸ ਤੋਂ ਮੰਗ, ,ਪੰਜਾਬ ਦੀ  ਮੁੱਖ ਸਕੱਤਰ ਵਿੰਨੀ ਮਹਾਜਨ ਤੇ ਪੁਲਿਸ ਮੁਖੀ ਦਿਨਕਰ ਗੁਪਤਾ ਨੂੰ ਕਰੋ ਦਿੱਲੀ ਤਲਬ


ਏ.ਐਸ. ਅਰਸ਼ੀ , ਚੰਡੀਗੜ੍ਹ, 1 ਅਪ੍ਰੈਲ 2021               

      ਅਨੁਸੂਚਿਤ ਜਾਤੀ ਦੀਆਂ ਮਾਸੂਮ ਬੱਚੀਆਂ ਨਾਲ ਹੋ ਰਹੇ ਬਲਾਤਕਾਰ ਅਤੇ ਹੱਤਿਆਵਾਂ ਦਾ ਸਿਲਸਿਲਾ ਲਗਾਤਾਰ ਵੱਧ ਰਿਹਾ ਹੈ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ‘ਚ ਘਿਨਾਉਣੇ ਅਪਰਾਧਾਂ ਦੀ ਰੋਕਥਾਮ ਲਈ ਕੋਈ ਸਾਰਥਕ ਕਦਮ ਚੁੱਕਣ ਵਿੱਚ ਡਾਇਰੈਕਟਰ ਜਰਨਲ ਆਫ ਪੁਲਿਸ ਪੰਜਾਬ ਬੁਰੀ ਤਰ੍ਹਾਂ ਨਾਲ ਬੇਵੱਸ ਅਤੇ ਲਾਚਾਰ ਹੋ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਪਿਛਲੇ ਮਹੀਨੇ ਵਿਚ ਦਲਿਤ ਭਾਈਚਾਰੇ ਦੀਆਂ ਮਾਸੂਮ ਲੜਕੀਆਂ ਦੀਆਂ ਹੱਤਿਆਵਾਂ ਅਤੇ ਬਲਾਤਕਾਰ ਦੀਆਂ ਘਟਨਾਵਾਂ ਨੇ ਗਰੀਬ ਪਰਿਵਾਰਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ । ਪਰੰਤੂ ਕੈਪਟਨ ਸਰਕਾਰ  ਇਨ੍ਹਾਂ ਬਲਾਤਕਾਰ ਅਤੇ ਹੱਤਿਆਵਾਂ ਦੀਆਂ ਘਟਨਾਵਾਂ ਉਤੇ ਕੋਈ ਗੰਭੀਰਤਾ ਨਾਲ ਸਖਤ ਕਾਰਵਾਈ ਕਰਨ ਵਿਚ ਅਸਫਲ ਸਾਬਿਤ ਹੋ ਰਹੀ। ਕੈਂਥ ਨੇ ਕਾਂਗਰਸ ਦੇ ਕੌਮੀ ਆਗੂਆਂ ਰਾਹੁਲ ਗਾਂਧੀ ਅਤੇ ਪ੍ਰਿੰਆਕਾ ਗਾਂਧੀ ਵੱਲੋਂ ਅਨੁਸੂਚਿਤ ਜਾਤੀ ਦੇ ਗਰੀਬ ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਦੀਆਂ ਬੇਰਹਿਮੀ ਨਾਲ ਕੀਤੀਆਂ ਗਈਆਂ ਹੱਤਿਆਵਾਂ ਅਤੇ ਬਲਾਤਕਾਰ ਪੀੜਤ ਪਰਿਵਾਰਾਂ ਨਾਲ ਨਾ  ਕੋਈ ਹਮਦਰਦੀ ਪ੍ਰਗਟਾਈ ਗਈ ਤੇ ਨਾ ਹੀ ਟਵੀਟ ਕਰਕੇ ਸਖਤ ਐਕਸ਼ਨ ਲੈਣ ਲਈ ਕੈਪਟਨ ਸਰਕਾਰ ਨੂੰ ਕਿਹਾ ਗਿਆ ਹੈ। ਕੈਂਥ ਨੇ ਕਿਹਾ ਕਿ ਦੋਵੇਂ ਕਾਂਗਰਸੀ ਆਗੂਆਂ ਦੇ ਇਸ ਦੋਹਰੇ ਮਾਪਦੰਡ ਦੀ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਸਖਤ ਸ਼ਬਦਾਂ ਵਿੱਚ ਨਿੰਦਿਆ ਕਰਦਾ ਹੈ।
       ਸ੍ਰ ਕੈਂਥ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮੀਤ ਸ਼ਾਹ ਨੂੰ ਅਪੀਲ ਕੀਤੀ ਕਿ ਅਨੁਸੂਚਿਤ ਜਾਤੀ ਦੀਆਂ ਨੌਜਵਾਨ ਲੜਕੀਆਂ ਦੀਆਂ ਸਿਲਸਿਲੇ ਵਾਰ ਹੱਤਿਆਵਾਂ ਅਤੇ ਬਲਾਤਕਾਰ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋਇਆ ਹੈ । ਜਿਨ੍ਹਾਂ ਦਾ ਗ੍ਰਹਿ ਮੰਤਰੀ ਸ਼ਾਹ ਨੂੰ ਗੰਭੀਰ ਨੋਟਿਸ ਲੈਣਾਂ ਚਾਹੀਦਾ ਹੈ।
     ਸ੍ਰ ਕੈਂਥ ਨੇ ਦੱਸਿਆ ਕਿ ਮੋਗਾ ਜਿਲ੍ਹੇ ਵਿੱਚ ਦੋ ਵਿਦਿਆਂਰਥਣਾਂ  ਦਾ ਕਤਲ ਹੋਇਆ  ਤੇ ਲੁਧਿਆਣਾ ਜਿਲ੍ਹੇ ਦੇ ਸਮਰਾਲਾ ਅਧੀਨ ਪਿੰਡ ਵਿੱਚ ਮਾਸੂਮ ਬੱਚੀ ਨਾਲ ਬਲਾਤਕਾਰ ਕੀਤਾ ਗਿਆ। ਪਰੰਤੂ ਦੋਸ਼ੀ ਨੂੰ ਪੁਲਿਸ ਗ੍ਰਿਫਤਾਰ ਕਰਨ ਵਿਚ ਫੇਲ੍ਹ ਰਹੀ ਅਤੇ ਇਸ ਤਰੀਕੇ ਨਾਲ ਹੁਸਿਆਰਪੁਰ ਜਿਲ੍ਹੇ ਵਿੱਚ  ਨਾਬਾਲਗ ਵਿਦਿਆਰਥਣ ਨਾਲ ਬਲਾਤਕਾਰ ਕਰਕੇ ਉਸ ਨੂੰ ਮਾਰ ਮੁਕਾ ਦਿੱਤਾ ਗਿਆ ਹੈ। ਹੈਰਾਨੀ ਦੀ ਗੱਲ ਕਿ ਕਿਸੇ ਵੀ ਰਾਜਨੀਤਕ ਪਾਰਟੀ ਦੇ ਐਮ ਐਲ ਏ ਨੇ ਇਸ ਦੀ ਨਿੰਦਿਆ ਨਹੀਂ ਕੀਤੀ ਨਾ ਹੀ ਸਖਤ ਕਾਨੂੰਨੀ ਕਾਰਵਾਈ ਕਰਨ ਲਈ ਕੋਈ ਬਿਆਨ ਦਿੱਤਾ ਹੈ ।          ਸ੍ਰ ਕੈਂਥ ਨੇ ਮੁੱਖ ਸਕੱਤਰ ਵਿੰਨੀ ਮਹਾਜਨ ਅਤੇ ਪੁਲਿਸ ਮੁਖੀ ਦਿਨਕਰ ਗੁਪਤਾ ਨੂੰ ਤਲਬ ਕਰਨ ਲਈ ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟਸ ਨੂੰ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਦਿੱਲੀ ਤਲਬ ਕਰਕੇ ਕੈਪਟਨ ਸਰਕਾਰ ਦੀ ਲਾਚਾਰ ਕਾਨੂੰਨ ਵਿਵਸਥਾ ਬਾਰੇ ਪੁੱਛਿਆ ਜਾਵੇ ਅਤੇ ਅਨੁਸੂਚਿਤ ਜਾਤੀਆਂ ਦੀਆਂ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੀਆਂ ਹੱਤਿਆਵਾਂ ਅਤੇ ਬਲਾਤਕਾਰ ਦੀਆਂ ਘਟਨਾਵਾਂ ਬਾਰੇ ਵੇਰਵੇ ਹਾਸਿਲ ਕਰਕੇ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਦੇਣੇ ਚਾਹੀਦੇ ਹਨ।

Advertisement

      ਸ੍ਰ ਕੈਂਥ ਨੇ ਕਿਹਾ ਕਿ ਅਨੁਸੂਚਿਤ ਜਾਤੀ ਵਰਗ ਨਾਲ ਵਾਪਰ ਰਹੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਕੈਪਟਨ ਸਰਕਾਰ ਦੀ ਸਰਪ੍ਰਸਤੀ ਹਾਸਿਲ ਹੋਣ ਦੀ ਵਜ੍ਹਾ ਕਾਰਨ ਉਨ੍ਹਾਂ ਖਿਲਾਫ ਕੋਈ ਕਾਰਵਾਈ ਨਹੀ ਕੀਤੀ ਜਾ ਰਹੀ। ਇਸ ਲਈ ਅਨਿਆਂ, ਅੱਤਿਆਚਾਰ, ਗੁੰਡਾਗਰਦੀ, ਵਿਤਕਰੇਬਾਜ਼ੀ, ਬੇਇੱਜ਼ਤੀ ਅਤੇ ਕਤਲੇਆਮ ਕਰਨ ਵਾਲਿਆਂ ਦੇ ਖਿਲਾਫ਼ ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟਸ ਕੋਲ ਜਲਦ ਹੀ ਪਟੀਸ਼ਨ ਦਾਇਰ ਕੀਤੀ ਜਾਵੇਗੀ।

Advertisement
Advertisement
Advertisement
Advertisement
Advertisement
error: Content is protected !!