ਕਾਲੇੇਕੇ ਵਿਖੇ ਸਥਾਪਿਤ ਕੀਤਾ ਗਿਆ ਦਾਖਲਾ ਹੈਲਪ ਡੈਸਕ
ਰਵੀ ਸੈਣ , ਬਰਨਾਲਾ, 3 ਅਪਰੈਲ 2021
ਸਰਕਾਰੀ ਸਕੂਲਾਂ ਵੱਲੋਂ ਬਦਲੀ ਨੁਹਾਰ ਦਾ ਸੁਨੇਹਾ ਮਾਪਿਆਂ ਤੱਕ ਪਹੁੰਚਾਉਣ ਲਈ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਲੈ ਕੇ ਸਕੂਲ ਪੱਧਰ ਤੱਕ ਹਰ ਕਰਮਚਾਰੀ ਵੱਲੋਂ ਸਰਗਰਮ ਭੂਮਿਕਾ ਨਿਭਾਈ ਜਾ ਰਹੀ ਹੈ। ਇਸੇ ਤਹਿਤ ਜਿੱਥੇ ਸਿੱਖਿਆ ਸਕੱਤਰ ਵੱਲੋਂ ਖੁਦ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਦੀ ਅਪੀਲ ਕੀਤੀ ਜਾ ਰਹੀ ਹੈ, ਉੱਥੇ ਹੀ ਸਕੂਲ ਮੁਖੀਆਂ, ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਵੱਲੋਂ ਵੱਖ ਵੱਖ ਮਾਧਿਅਮਾਂ ਰਾਹੀਂ ਮਾਪਿਆਂ ਨੂੰ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਸ. ਸਰਬਜੀਤ ਸਿੰਘ ਤੂਰ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਸ੍ਰੀਮਤੀ ਹਰਕੰਵਲਜੀਤ ਕੌਰ ਉਪ ਜਿਲਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਦੱਸਿਆ ਕਿ ਸਕੂਲਾਂ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਕੇ ਜ਼ਿਲੇ ਵਿੱਚ ਪ੍ਰਮੁੱਖ ਥਾਵਾਂ ’ਤੇ ਦਾਖਲਾ ਹੈਲਪ ਡੈਸਕ ਸਥਾਪਿਤ ਕੀਤੇ ਗਏ ਹਨ। ਇਸ ਦੌਰਾਨ ਪਿੰਡ ਕਾਲੇਕੇ ਵਿਖੇ ਵੀ ਕਨੌਪੀ ਸਥਾਪਿਤ ਕੀਤੀ ਗਈ। ਕਨੌਪੀ ਦੇ ਇੰਚਾਰਜ ਰਮਨਦੀਪ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਪਿੰਡ ਵਾਸੀਆਂ ਨੂੰ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿਚ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਜਤਿੰਦਰ ਸਿੰਘ, ਅਮਨਦੀਪ ਸਿੰਘ, ਸੰਦੀਪ ਸਿੰਘ ਅਤੇ ਹਰਭਜਨ ਸਿੰਘ ਹਾਜ਼ਰ ਸਨ।