ਮਿਸ਼ਨ ਫ਼ਤਿਹ-75 ਮਰੀਜ਼ ਹੋਮਆਈਲੇਸ਼ਨ ਤੋਂ ਕੋਰੋਨਾ ਵਿਰੁੱਧ ਜੰਗ ਜਿੱਤ ਕੇ ਹੋਏ ਸਿਹਤਯਾਬ -ਡਿਪਟੀ ਕਮਿਸ਼ਨਰ

Advertisement
Spread information

ਹਰਪ੍ਰੀਤ ਕੌਰ ਸੰਗਰੂਰ, 3 ਅਪ੍ਰੈਲ:2021 
      ਜ਼ਿਲ੍ਹਾ ਸੰਗਰੂਰ ਤੋਂਂ ਮਿਸ਼ਨ ਫਤਿਹ ਤਹਿਤ ਅੱਜ 75 ਜਣੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਹੋਮਆਈਸੋਲੇਸ਼ਨ ਤੋਂ ਸਿਹਤਯਾਬ ਹੋਏ। ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਠੀਕ ਹੋਣ ਵਾਲੇ ਕੋਵਿਡ ਪਾਜ਼ਟਿਵ ਮਰੀਜ਼ਾਂ ਨੰੂ ਨਿਰੋਗ ਜਿੰਦਗੀ ਜਿਊਣ ਲਈ ਸੁਭਕਾਮਨਾਵਾਂ ਦਿੱਤੀਆ। ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੀ ਗੰਭੀਰ ਬਿਮਾਰੀ ਦਾ ਇਲਾਜ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਨਾਲ ਹੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਘਰੋਂ ਬਾਹਰ ਨਿਕਲਣ ਵੇਲੇ ਮਾਸਕ ਦੀ ਵਰਤੋਂ ਲਾਜ਼ਮੀ ਕਰਨੀ ਚਾਹੀਦੀ ਹੈ ਅਤੇ ਹੱਥਾਂ ਦੀ ਸਫ਼ਾਈ ਦਾ ਵਿਸੇਸ ਧਿਆਨ ਰੱਖਣ ਦੀ ਲੋੜ ਹੈ ।
       ਉਨ੍ਹਾਂ ਕਿਹਾ ਕਿ ਹਲਕਾ ਬੁਖਾਰ, ਖਾਂਸੀ, ਜੁਖਾਮ ਜਾਂ ਹੋਰ ਲੱਛਣ ਆਦਿ ਦੀ ਸੂਰਤ ’ਚ ਤੁਰੰਤ ਨੇੜਲੇ ਹਸਪਤਾਲ ਵਿੱਚ ਜਾ ਕੇ ਮੁੱਢਲੀ ਜਾਂਚ ਅਤੇ ਟੈਸਟ ਕਰਵਾਉਣ ਨੰੂ ਪਹਿਲ ਦੇਣਾ ਅਤਿ ਜਰੂਰੀ ਹੈ।

Advertisement
Advertisement
Advertisement
Advertisement
Advertisement
error: Content is protected !!