ਵਿਸ਼ਵ ਸਿਹਤ ਦਿਵਸ ਮੌਕੇ ਕੋਰੋਨਾ ਟੀਕਾਕਰਨ ਕਰਵਾਉਣ ਲਈ ਕੀਤਾ ਪ੍ਰੇਰਿਤ

Advertisement
Spread information

ਮਾਸ ਮੀਡੀਆ ਵਿੰਗ ਵੱਲੋਂ ਸੰਚਾਰ ਦੇ ਵੱਖ ਵੱਖ ਸਾਧਨਾਂ ਰਾਹੀ ਕੀਤਾ ਜਾ ਰਿਹਾ ਜਾਗਰੂਕ

ਕੋਰੋਨਾ ਟੀਕਾਕਰਨ ਬਿਲਕੁਲ ਸੁਰੱਖਿਅਤ-ਸਿਵਲ ਸਰਜਨ ਬਰਨਾਲਾ


ਰਵੀ ਸੈਣ  ਬਰਨਾਲਾ, 7 ਅਪ੍ਰੈਲ 2021

ਸਿਹਤ ਵਿਭਾਗ ਬਰਨਾਲਾ ਵੱਲੋਂ ਡਾ ਹਰਿੰਦਰਜੀਤ ਸਿੰਘ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ “ਵਿਸ਼ਵ ਸਿਹਤ ਦਿਵਸ“ ਜਿਲੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ “ਇਕ ਚੰਗੇ ਤੇ ਸਿਹਤਮੰਦ ਵਿਸ਼ਵ ਦੇ ਨਿਰਮਾਣ“ ਥੀਮ ਅਧੀਨ ਆਪਣੀ ਸਿਹਤ ਦਾ ਖਿਆਲ ਰੱਖਣ ਅਤੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕਰ ਕੇ ਮਨਾਇਆ ਗਿਆ।

Advertisement

ਇਸ ਮੌਕੇ ਨਸ਼ਾ ਛਡਾਊ ਕੇਂਦਰ ਸਿਵਲ ਹਸਪਤਾਲ ਬਰਨਾਲਾ ਵਿਖੇ ਕੋਰੋਨਾ ਦੀਆਂ ਗਾਇਡਲਾਇਨਜ ਦਾ ਖਿਆਲ ਰੱਖਦੇ ਹੋਏ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਾ ਹਰਿੰਦਰਜੀਤ ਸਿੰਘ ਸਿਵਲ ਸਰਜਨ ਬਰਨਾਲਾ ਨੇ ਮੌਕੇ ‘ਤੇ ਮੌਜੂਦ ਹਾਜਰੀਨ ਆਮ ਲੋਕਾਂ ਨੂੰ ਦੱਸਿਆ ਕਿ ਸਾਡੀ ਸਿਹਤ ਸਾਡਾ ਖਜਾਨਾ ਹੈ ਇਸ ਲਈ ਸਮੇਂ ਸਮੇਂ ਤੇ ਇਸਦੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ।

ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਇਸ ਵਾਰ “ਵਿਸ਼ਵ ਸਿਹਤ ਦਿਵਸ“ ਮੌਕੇ ਕੋਰੋਨਾ ਮਹਾਂਮਾਰੀ ਨੂੰ ਜੜ ਤੋਂ ਖਤਮ ਕਰਨ ਲਈ ਕੋਰੋਨਾ ਟੀਕਾਕਰਨ ਦੀ ਵਿਸ਼ਾਲ ਮੁਹਿੰਮ ਸਾਰੇ ਦੇਸ਼ ਭਰ ਵਿੱਚ ਚਲਾਈ ਜਾ ਰਹੀ ਹੈ।ਪੜਾਅਵਾਰ ਕੀਤੇ ਜਾ ਰਹੇ ਟੀਕਾਕਰਨ ਮੁਹਿੰਮ ਦੌਰਾਨ ਹੁਣ 45 ਸਾਲ ਦੀ ਉਮਰ ਤੋਂ ਵੱਧ ਦਾ ਕੋਈ ਵੀ ਵਿਅਕਤੀ ਇਹ ਟੀਕਾ ਲਗਵਾਉਣ ਦੇ ਯੋਗ ਹੈ ਤੇ ਟੀਕਾਕਰਨ ਸਬੰਧੀ ਕਿਸੇ ਵੀ ਅਫਵਾਹ ਵੱਲ ਧਿਆਨ ਨਾ ਦਿੱਤਾ ਜਾਵੇ, ਕੋਰੋਨਾ ਟੀਕਾਕਰਨ ਬਿਲਕੁਲ ਸਰੱਖਿਅਤ ਹੈ।

ਇਸ ਮੌਕੇ ਡਾ ਰਜਿੰਦਰ ਸਿੰਗਲਾ ਜਿਲਾ ਟੀਕਾਕਰਨ ਅਫਸਰ ਨੇ ਦੱਸਿਆ ਕਿ ਹੁਣ ਤੱਕ 16,758 ਟੀਕੇ ਲੱਗ ਚੁੱਕੇ ਹਨ ਤੇ ਹਰ ਇਕ ਵਿਅਕਤੀ ਬਿਲਕੁਲ ਤੰਦਰੁਸਤ ਹੈ। ਜਿਲੇ ਵਿੱਚ 72 ਸਰਕਾਰੀ ਸਿਹਤ ਸੰਸਥਾਵਾਂ ਅਤੇ 11 ਪ੍ਰਾਇਵੇਟ ਹਸਪਤਾਲਾਂ ਵਿੱਚ ਇਹ ਟੀਕਾਕਰਨ ਕੀਤਾ ਜਾ ਰਿਹਾ ਹੈ।

ਇਸ ਮੌਕ ਕੁਲਦੀਪ ਸਿੰਘ ਜਿਲਾ ਮਾਸ ਮੀਡੀਆ ਅਫਸਰ ਅਤੇ ਹਰਜੀਤ ਸਿੰਘ ਜਿਲਾ ਬੀ.ਸੀ.ਸੀ.ਕੋਆਰਡੀਨੇਟਰ ਨੇ ਦੱਸਿਆ ਕਿ ਸਿਹਤ ਵਿਭਾਗ ਦਾ ਮਾਸ ਮੀਡੀਆ ਵਿੰਗ ਸੰਚਾਰ ਦੇ ਵੱਖ ਵੱਖ ਹਰ ਸੰਭਵ ਸਾਧਨਾਂ ਨਾਲ ਲੋਕਾਂ ਨੂੰ ਇਹ ਕੋਰੋਨਾ ਟੀਕਾਕਰਨ ਕਰਵਾਉਣ ਲਈ ਪਿੰਡ ਪੱਧਰ ਤੱਕ ਜਾਗਰੂਕ ਕਰ ਰਿਹਾ ਹੈ। ਇਸ ਸੈਮੀਨਾਰ ਮੌਕੇ ਡਾ ਗੁਰਮਿੰਦਰ ਔਜਲਾ ਡੀ.ਐਮ.ਸੀ., ਡਾ ਜੋਤੀ ਕੌਸ਼ਲ ਐਸ.ਐਮ.ਓ. ਬਰਨਾਲਾ, ਡਾ ਲਿਪਸੀ ਮੋਦੀ , ਨਸ਼ਾ ਛਡਾਓ ਕੇਂਦਰ ਦਾ ਸਿਹਤ ਸਟਾਫ, ਸੁਖਵਿੰਦਰ ਸਿੰਘ, ਰਾਜਵੀਰ ਕੌਰ ਆਦਿ  ਅਤੇ ਹੋਰ ਆਮ ਲੋਕ ਹਾਜਰ ਸਨ।

Advertisement
Advertisement
Advertisement
Advertisement
Advertisement
error: Content is protected !!