ਹਰਿੰਦਰ ਨਿੱਕਾ, ਬਰਨਾਲਾ 7 ਅਪ੍ਰੈਲ 2021
ਐੱਸ ਐੱਸ ਡੀ ਕਾਲਜ਼ ਬਰਨਾਲਾ ਵਿੱਚ ਆਨ ਲਾਈਨ ‘ਵਿਸ਼ਵ ਸਿਹਤ ਦਿਵਸ’ ਮਨਾਇਆ ਗਿਆ । ਜਿਸ ਦੀ ਪ੍ਰਧਾਨਗੀ ਕਾਲਜ ਦੇ ਪ੍ਰਿੰਸੀਪਲ ਸ੍ਰ ਲਾਲ ਸਿੰਘ ਨੇ ਕਿਹਾ ਇਸ ਵਾਰ ਦਾ ਵਿਸ਼ਵ ਸਿਹਤ ਦਿਵਸ ਦਾ ਥੀਮ ਐਵਰੀ ਵਨ ਐਵਰੀ ਵੇਅਰ ਹੈਲਥ ਫਾਰ ਆਲ ਰੱਖਿਆ ਗਿਆ ਹੈ। ਤੰਦਰੁਸਤ ਜੀਵਨ ਵਿਚ ਸਾਰੀਆਂ ਖੁਸ਼ੀਆਂ ਦਾ ਆਧਾਰ ਹੈ ਇਸ ਲਈ ਹਰੇਕ ਮਨੁੱਖ ਨੂੰ ਚੰਗੇ ਖਾਣ-ਪੀਣ, ਸਾਫ ਸਫਾਈ ਅਤੇ ਕਸਰਤ ਨਾਲ ਸਰੀਰ ਨੂੰ ਤੰਦਰੁਸਤ ਬਣਾਈ ਰੱਖਣ ਦੇ ਯਤਨ ਕਰਦੇ ਰਹਿਣਾ ਚਾਹੀਦਾ ਹੈ । ਲੋਕਾਂ ਨੂੰ ਚੰਗੀ ਸਿਹਤ ਖਾਣ-ਪੀਣ ਦੇ ਚੰਗੇ ਅਸੂਲ ਅਤੇ ਬਿਮਾਰੀਆਂ ਤੋਂ ਬਚਾਓ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਣ ਕਰਵਾਈਆਂ।
ਐੱਸ ਡੀ ਸਭਾ (ਰਜਿ) ਬਰਨਾਲਾ ਦੇ ਸਕੱਤਰ ਜਨਰਲ ਸ੍ਰੀ ਸ਼ਿਵਦਰਸ਼ਨ ਕੁਮਾਰ ਸ਼ਰਮਾ ਨੇ ਕਿਹਾ ਕਿ ਕਸਰਤ ਨਾਲ ਅਸੀਂ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚ ਸਕਦੇ ਹਾਂ ਜੰਕ ਫੂਡ ਤੋਂ ਦੂਰ ਰਹਿਣਾ ਚਾਹੀਦਾ ਹੈ। ਵਿਸ਼ਵ ਸਿਹਤ ਦਿਵਸ ਦਾ ਮੁੱਖ ਮੰਤਵ ਹੈ ਕਿ ਲੋਕਾਂ ਨੂੰ ਆਪਣੀ ਸਿਹਤ ਬਾਰੇ ਜਾਗਰੂਕ ਹੋਣ ਦੀ ਲੋੜ ਹੈ ਸਾਨੂੰ ਸਿਹਤ ਉੱਪਰ ਮਾੜਾ ਪ੍ਰਭਾਵ ਪਾਉਣ ਵਾਲਿਆਂ , ਖਾਣ-ਪੀਣ ਵਾਲੀਆਂ ਚੀਜ਼ਾਂ ਤੋਂ ਗ਼ੁਰੇਜ਼ ਕਰਨਾ ਚਾਹੀਦਾ ਹੈ। ਐੱਸ ਡੀ ਸਭਾ ਦੀਆਂ ਵਿਦਿਅਕ ਸੰਸਥਾਵਾਂ ਦੇ ਸਿੱਖਿਆ ਨਿਰਦੇਸ਼ਕ ਸ੍ਰੀ ਸਿਵ ਸਿੰਗਲਾ ਨੇ ਕਿਹਾ ਕਿ ਸਿਹਤ ਕਵਰੇਜ ਅਧੀਨ ਹਰ ਥਾਂ ਤੇ ਹਰ ਇਕ ਲਈ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ ਨਾਲ ਵਾਤਾਵਰਨ ਦੀ ਸ਼ੁੱਧਤਾ, ਸ਼ੁੱਧ ਭੋਜਨ ਸਰੀਰ ਨੂੰ ਅਰੋਗ ਰੱਖਣ ਲਈ ਕਸਰਤ ਵਰਗੀਆਂ ਚੰਗੀਆਂ ਆਦਤਾਂ ਪ੍ਰਤੀ ਜਾਗਰੂਕ ਕਰਨਾ ਹੈ। ਕਾਲਜ ਦੇ ਡੀਨ ਅਕਾਦਮਿਕ ਨੀਰਜ਼ ਸ਼ਰਮਾ ਨੇ ਕਿਹਾ ਕਿ ਸਿਹਤ ਮੰਦ ਸ਼ਰੀਰ ਲਈ ਜੰਕ ਫੂਡ ਨੂੰ ਕਹੋ ਨਾ ।
ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਕਾਲਜ ਦੇ ਵਾਇਸ ਪ੍ਰਿੰਸੀਪਲ ਭਾਰਤ ਭੂਸ਼ਨ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਸਿਹਤਮੰਦ ਜ਼ਿੰਦਗੀ ਜਿੳੂਣ ਦੇ ਗੁਰ ਸਮਝੳਦੇ ਹੋਏ ਦੱਸਿਆ ਕਿ ਜੰਕ ਅਤੇ ਫਾਸਟ ਫੂਡ ਜਿਥੇ ਸਰੀਰ ਦੀ ਪਾਚਨ ਸ਼ਕਤੀ ਨੂੰ ਘਟਾਉਂਦੇ ਹਨ ਉਥੇ ਹੀ ਸ਼ਰੀਰ ਨੂੰ ਕੁਪੋਸ਼ਣ ਵੱਲ ਲੈ ਜਾਂਦੇ ਹਨ। ਕਾਲਜ ਦੇ ਕੋਆਰਡੀਨੇਟਰ ਮਨੀਸੀ ਦੱਤ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਿਹਤਮੰਦ ਜ਼ਿੰਦਗੀ ਦੇ ਰਾਜ਼ ਸਮਝਾਉਂਦੇ ਹੋਏ ਦੱਸਿਆ ਕਿ ਇਕ ਬਿਮਾਰੀ ਇਨਸਾਨ ਕਦੀ ਵੀ ਸਾਫ਼ ਸੁਥਰੇ ਸਮਾਜ਼ ਦੀ ਕਲਪਨਾ ਨਹੀਂ ਕਰ ਸਕਦੇ। ਇਸ ਮੌਕੇ ਪ੍ਰੋਫੈਸਰ ਜਸਵੰਤ ਕੌਰ, ਪ੍ਰੋਫੈਸਰ ਕਿਰਨਦੀਪ ਕੌਰ, ਪ੍ਰੋਫੈਸਰ ਦਲਵੀਰ ਕੌਰ, ਪ੍ਰੋਫੈਸਰ ਬਲਵਿੰਦਰ ਸਿੰਘ, ਸਕੂਲ ਦੇ ਪ੍ਰਿੰਸੀਪਲ ਸ੍ਰ ਜਗਜੀਤ ਸਿੰਘ ਹਾਜ਼ਰ ਸਨ