ਮੋਹਿਤ ਮਹਿੰਦਰਾ ਦੀ ਅਗਵਾਈ ਹੇਠ 25 ਪਰਿਵਾਰ ਕਾਂਗਰਸ ਪਾਰਟੀ ’ਚ ਹੋਏ ਸ਼ਾਮਿਲ

Advertisement
Spread information
ਰਾਜੇਸ਼ ਗੌਤਮ , ਪਟਿਆਲਾ, 8 ਅਪਰੈਲ 2021  
           ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ  ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਕਾਲਵਾਂ ਦੇ 25 ਪਰਿਵਾਰ  ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ।
           ਇਸ ਮੌਕੇ ਮੋਹਿਤ ਮਹਿੰਦਰਾ ਨੇ ਕਿਹਾ ਕਿ ਸਥਾਨਕ ਸਰਕਾਰਾਂ ਦੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਪਟਿਆਲਾ ਦਿਹਾਤੀ ਹਲਕੇ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕੰਮ ਕਰਵਾਏ ਹਨ ਅਤੇ ਹੁਣ ਵੀ ਪੂਰੇ ਹਲਕੇ ਵਿੱਚ ਵਿਕਾਸ ਦੇ ਕੰਮ ਜੋਰਾ ਸੋਰਾ ਨਾਲ ਚੱਲ ਰਹੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਯੋਗ ਨੀਤੀਆਂ ਅਤੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਕਰਵਾਏ ਹੋਏ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਇਹ ਪਰਿਵਾਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ, ਜਿਸ ਨਾਲ ਯਕੀਨਨ ਤੌਰ ਤੇ ਕਾਂਗਰਸ ਪਾਰਟੀ ਨੂੰ ਆਉਂਦੀਆਂ ਚੋਣਾਂ ਵਿੱਚ ਫਾਇਦਾ ਹੋਵੇਗਾ ਅਤੇ 2022 ਵਿੱਚ ਕਾਂਗਰਸ ਪਾਰਟੀ ਮੁੜ ਸੱਤਾਂ ਵਿੱਚ ਕਾਬਜ ਹੋਵੇਗੀ।
          ਇਸ ਮੌਕੇ ਸ਼ਾਮਲ ਹੋਣ ਵਾਲਿਆ ’ਚ ਸੁਖਦੇਵ ਸਿੰਘ ਭੰਗੂ, ਕਰਮਜੀਤ ਸਿੰਘ, ਹਰਜਿੰਦਰ ਸਿੰਘ, ਹਰਵਿੰਦਰ ਸਿੰਘ, ਬੱਗਾ ਸਿੰਘ, ਸੋਮ ਨਾਥ, ਹਰਦੀਪ ਸਿੰਘ, ਹਰਪ੍ਰੀਤ ਸਿੰਘ, ਕਰਨੈਲ ਸਿੰਘ, ਨਿਰਪਾਲ ਸਿੰਘ, ਕੁੱਕੂ, ਮਨਜੀਤ ਸਿੰਘ, ਜਗਤਾਰ ਸਿੰਘ, ਬਲਦੇਵ ਸਿੰਘ, ਹੰਸ ਰਾਜ ਸਿੰਘ, ਸੁੱਖਾ ਸਿੰਘ, ਗੁਰਨਾਮ ਸਿੰਘ, ਸੁਰਜੀਤ ਸਿੰਘ, ਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਾਮ ਸਿੰਘ, ਸੁਖਵਿੰਦਰ ਸਿੰਘ, ਜਸਵੀਰ ਸਿੰਘ, ਬਲਵਿੰਦਰ ਸਿੰਘ, ਮਾਲੀ ਖਾਨ, ਬੂਟਾ ਖਾਨ, ਮੋਤੀ ਲਾਲ, ਥੀਰਾ ਸਿਘ, ਸਮਸਾਦ ਅਲੀ, ਲਖਵਿੰਦਰ ਸਿੰਘ, ਮਨਜੀਤ ਸਿੰਘ ਅਤੇ ਅਰਜ਼ਨ ਸਿੰਘ ਨੰਬਰਦਾਰ ਪ੍ਰਮੁੱਖ ਹਨ।   
Advertisement
Advertisement
Advertisement
Advertisement
Advertisement
error: Content is protected !!