ਰਵੀ ਸੈਣ , ਬਰਨਾਲਾ, 9 ਅਪਰੈਲ 2021
ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਮਿਤੀ 10 ਅਪਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਦੌਰਾਨ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਮੰਡੀਆਂ ਵਿਚ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੰਡੀ ਅਫਸਰ ਜਸਪਾਲ ਸਿੰਘ ਨੇ ਦੱਸਿਆ ਕਿ ਅੱਜ ਅਨਾਜ ਮੰਡੀ ਬਰਨਾਲਾ ਵਿਚ ਸੈਨੇਟਾਈਜ਼ੇਸ਼ਨ ਕਰਵਾਈ ਗਈ। ਉਨਾਂ ਦੱਸਿਆ ਕਿ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਹੋਰ ਮੰਡੀਆਂ ਵਿਚ ਵੀ ਸੋਡੀਅਮ ਹਾਈਪਰੋਕਲੋਰਾਈਟ ਦਾ ਛਿੜਕਾਅ ਕਰਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਸਮਾਜਿਕ ਦੂਰੀ ਲਈ ਵਿਸ਼ੇਸ਼ ਮਾਰਕਿੰਗ ਮੰਡੀਆਂ ਵਿਚ ਕੀਤੀ ਜਾ ਰਹੀ ਹੈ। ਇਸ ਮੌਕੇ ਐਕਸੀਅਨ ਮੰਡੀ ਬੋਰਡ ਜਸਪਾਲ ਸਿੰਘ ਵੀ ਹਾਜ਼ਰ ਸਨ।