Skip to content
- Home
- ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 1.37 ਲੱਖ ਵਿਅਕਤੀਆਂ ਦੇ ਬਣਾਏ ਈ-ਕਾਰਡ: ਡੀ.ਸੀ ਫੂਲਕਾ
Advertisement
ਰਜਿਸਟਰਡ ਪਰਿਵਾਰਾਂ ’ਚੋਂ 71.6 ਨੂੰ ਕੀਤਾ ਜਾ ਚੁੱਕਾ ਹੈ ਕਵਰ, ਸਾਰੇ ਰਜਿਸਟਰਡ ਪਰਿਵਾਰਾਂ ਨੂੰ ਲਾਭ ਦੇਣ ਲਈ ਪਿੰਡਾਂ ਅਤੇ ਸ਼ਹਿਰਾਂ ਵਿਚ ਕੈਂਪ ਜਾਰੀ
ਹਰਿੰਦਰ ਨਿੱਕਾ , ਬਰਨਾਲਾ, 10 ਅਪਰੈਲ 2021
ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲਾ ਬਰਨਾਲਾ ਵਿੱਚ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਲਈ ਵਿੱਢੀ ਵਿਆਪਕ ਮੁਹਿੰਮ ਤਹਿਤ 1.37 ਲੱਖ ਦੇ ਕਰੀਬ ਵਿਅਕਤੀਆਂ ਦੇ ਈ-ਕਾਰਡ ਬਣਾਏ ਜਾ ਚੁੱਕੇ ਹਨ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰਡ ਪਰਿਵਾਰਾਂ ਦਾ ਸਾਲਾਨਾ 5 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਮੁਫਤ ਹੈ। ਇਸ ਸਕੀਮ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਡੇ ਪੱਧਰ ’ਤੇ ਕੈਂਪ ਲਗਾ ਕੇ ਜ਼ਿਲੇ ਵਿਚ 63,452 ਪਰਿਵਾਰਾਂ ਨੂੰ ਕਵਰ ਕੀਤਾ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਇਸ ਤਹਿਤ 1,37,713 ਯੋਗ ਵਿਅਕਤੀਆਂ ਦੇ ਈ-ਕਾਰਡ ਬਣਾਏ ਜਾ ਚੁੱਕੇ ਹਨ। ਇਸ ਤਰਾਂ ਸਕੀਮ ਲਈ ਯੋਗ ਵਿਅਕਤੀਆਂ ਵਿਚੋਂ 71.6 ਪਰਿਵਾਰਾਂ ਦੇ ਈ ਕਾਰਡ ਬਣਾਏ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਦੀ ਕੋਸ਼ਿਸ਼ ਹੈ ਕਿ ਇਸ ਸਕੀਮ ਅਧੀਨ ਰਜਿਸਟਰਡ ਹਰ ਲਾਭਪਾਤਰੀ ਦਾ ਈ-ਕਾਰਡ ਬਣੇ ਤਾਂ ਜੋ ਉਹ ਨਗਦੀ ਰਹਿਤ ਮੁਫਤ ਇਲਾਜ ਦੀ ਸਹੂਲਤ ਦਾ ਲਾਭ ਲੈ ਸਕੇ। ਇਸੇ ਉਦੇਸ਼ ਤਹਿਤ ਕਾਮਨ ਸਰਵਿਸ ਸੈਂਟਰਾਂ ਰਾਹੀਂ ਪਿੰਡਾਂ ਵਿਚ ਪੰਚਾਇਤੀ ਰਾਜ ਵਿਭਾਗ, ਸਰਪੰਚਾਂ ਦੇ ਸਹਿਯੋਗ ਨਾਲ ਅਤੇ ਸ਼ਹਿਰਾਂ ਵਿਚ ਨਗਰ ਕੌਂਸਲ ਅਮਲੇ ਅਤੇ ਮਿਉਸਿਪਲ ਕੌਂਸਲਰਾਂ ਦੇ ਸਹਿਯੋਗ ਨਾਲ ਮੁਹੱਲਿਆਂ ਵਿਚ ਰੋਜ਼ਾਨਾ ਪੱਧਰ ’ਤੇ ਵਿਸ਼ੇਸ਼ ਕੈਂਪ ਲਗਾ ਕੇ ਕਾਰਡ ਬਣਾਏ ਜਾ ਰਹੇ ਹਨ। ਉਨਾਂ ਕਿਹਾ ਕਿ ਜਿਹੜੇ ਰਜਿਸਟਰਡ ਪਰਿਵਾਰ ਅਜੇ ਵੀ ਈ-ਕਾਰਡ ਤੋਂ ਵਾਂਝੇ ਹਨ, ਉਹ ਆਪਣਾ ਈ-ਕਾਰਡ ਜ਼ਰੂਰ ਬਣਵਾਉਣ।
ਰਜਿਸਟਰਡ ਪਰਿਵਾਰ ਆਪਣਾ ਈ-ਕਾਰਡ ਜ਼ਰੂਰ ਬਣਵਾਉਣ’
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਮਾਰਟ ਰਾਸ਼ਨ ਕਾਰਡ ਧਾਰਕ, ਕਿਰਤ ਵਿਭਾਗ ਨਾਲ ਰਜਿਸਟਰਡ ਮਜ਼ਦੂਰ, ਜੇ ਫਾਰਮ ਧਾਰਕ ਕਿਸਾਨ, ਐਕਰੀਡੇਟਿਡ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ, ਆਬਕਾਰੀ ਅਤੇ ਟੈਕਸ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਆਉਦੇ ਹਨ। ਉਨਾਂ ਕਿਹਾ ਕਿ ਜੇਕਰ ਕਿਸੇ ਰਜਿਸਟਰਡ ਵਿਅਕਤੀ ਨੇ ਆਪਣਾ ਈ-ਕਾਰਡ ਅਜੇ ਤੱਕ ਨਹੀਂ ਬਣਵਾਇਆ ਤਾਂ ਉਹ ਕਾਮਨ ਸਰਵਿਸ ਸੈਂਟਰ ਰਾਹੀਂ ਆਪਣਾ ਈ-ਕਾਰਡ ਜ਼ਰੂਰ ਬਣਵਾਏ।
Advertisement
Advertisement
Advertisement
Advertisement
Advertisement
error: Content is protected !!