ਕੌਮੀ ਲੋਕ ਅਦਾਲਤ ‘ਚ ਕਰਵਾਇਆ 334 ਕੇਸਾਂ ਦਾ ਰਜ਼ਾਮੰਦੀ ਨਾਲ ਨਿਬੇੜਾ

Advertisement
Spread information

ਰਘਵੀਰ ਹੈਪੀ , ਬਰਨਾਲਾ, 10 ਅਪ੍ਰੈਲ 2021

        ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ਼ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਨੁਸਾਰ ਅਤੇ ਸ਼੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜ਼ਿਲਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੀ ਪ੍ਰਧਾਨਗੀ ਹੇਠ ਅੱਜ ਜ਼ਿਲਾ ਕੋਰਟ ਕੰਪਲੈਕਸ, ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।

Advertisement

        ਸ਼੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਬਰਨਾਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਹਰ ਤਰਾਂ ਦੇ ਪੈਂਡਿੰਗ ਕੇਸਾਂ ਦੀ ਸੁਣਵਾਈ ਕਰਨ ਲਈ ਅਤੇ ਆਪਸੀ ਰਜ਼ਾਮੰਦੀ ਅਤੇ ਆਪਸੀ ਸਹਿਮਤੀ ਨਾਲ ਨਿਪਟਾਉਣ ਲਈ ਸ਼੍ਰੀ ਕਪਿਲ ਅੱਗਰਵਾਲ, ਮਾਨਯੋਗ ਪ੍ਰਿੰਸੀਪਲ ਜੱਜ ਫੈਮਲੀ ਕੋਰਟ, ਸ਼੍ਰੀ ਵਨੀਤ ਕੁਮਾਰ ਨਾਰੰਗ, ਮਾਨਯੋਗ ਸਿਵਲ ਜੱਜ (ਸ.ਡ.) ਅਤੇ ਸ਼੍ਰੀਮਤੀ ਸੁਰੇਖਾ ਰਾਣੀ, ਮਾਨਯੋਗ ਏ.ਸੀ.ਜੇ.ਐੱਸ.ਡੀ. ਦੇ ਕੁੱਲ 3 ਬੈਂਚਾਂ ਦਾ ਗਠਨ ਕੀਤਾ ਗਿਆ।

        ਸ਼੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜਿਲਾ ਅਤੇ ਸੈਸ਼ਨਜ਼ ਜੱਜ ਬਰਨਾਲਾ ਜੀ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ 411 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ 334 ਕੇਸਾਂ ਦਾ ਆਪਸੀ ਰਜ਼ਾਮੰਦੀ ਨਾਲ ਨਿਪਟਾਰਾ ਕੀਤਾ ਗਿਆ ਅਤੇ 1,69,09,391/- ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਉਨਾਂ ਦੱਸਿਆ ਕਿ ਜੁਡੀਸ਼ੀਅਲ ਅਫ਼ਸਰਾਂ ਵੱਲੋਂ ਕੋਵਿਡ-19 ਦੇ ਸਮੇਂ ਦੌਰਾਨ ਬਹੁਤ ਮਿਹਨਤ ਨਾਲ ਕੰਮ ਕੀਤਾ ਗਿਆ ਅਤੇ 10 ਮਾਰਚ ਤੋਂ ਲੈ ਕੇ 02 ਅਪ੍ਰੈਲ ਤੱਕ ਪ੍ਰੀ-ਲੋਕ ਅਦਾਲਤਾਂ ਲਗਾਈਆਂ ਗਈਆਂ ਅਤੇ ਸਮਝੌਤਾ ਕਰਨ ਲਈ ਪਾਰਟੀਆਂ ਨੂੰ ਮਨਾਇਆ ਗਿਆ ਅਤੇ ਫਾਈਨਲ ਐਵਾਰਡ ਪਾਸ ਕੀਤੇ ਗਏ।

      ਉਨਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨਾਂ ਲੋਕ ਅਦਾਲਤਾ ਦੇ ਬਹੁਤ ਸਾਰੇ ਲਾਭ ਹਨ ਜਿਵੇਂ ਕਿ ਕੇਸਾਂ ਦਾ ਜਲਦੀ ਨਿਪਟਾਰਾ, ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਇਸਦੇ ਫੈਸਲੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ ਅਤੇ ਇਸਦੇ ਵਿੱਚ ਆਪਸੀ ਸਮਝੌਤੇ ਨਾਲ ਫੈਸਲੇ ਕਰਵਾਏ ਜਾਂਦੇ ਹਨ, ਜਿਸ ਨਾਲ ਧਿਰਾਂ ਵਿੱਚ ਅਮਨ ਸ਼ਾਂਤੀ ਬਹਾਲ ਹੁੰਦੀ ਹੈ, ਲੋਕ ਅਦਾਲਤ ਵਿੱਚ ਫੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ, ਇਸਦੇ ਫੈਸਲੇ ਅੰਤਿਮ ਹੁੰਦੇ ਹਨ। ਇਸਤੋਂ ਇਲਾਵਾਂ ਉਨਾਂ ਦੱਸਿਆ ਕਿ ਕੋਈ ਵੀ ਵਿਅਕਤੀ ਜੋ ਆਪਣੇ ਕੇਸ ਦਾ ਨਿਪਟਾਰਾ ਕੌਮੀ ਲੋਕ ਅਦਾਲਤ ਰਾਹੀਂ ਕਰਵਾਉਣਾ ਚਾਹੁੰਦਾ ਹੈ, ਉਹ ਸਬੰਧਿਤ ਕੋਰਟ ਦੇ ਜੱਜ ਸਾਹਿਬਾਨ ਨੂੰ ਇਸ ਸਬੰਧੀ ਬੇਨਤੀ ਕਰ ਸਕਦਾ ਹੈ ਅਤੇ ਜੇਕਰ ਉਸਦਾ ਕੇਸ/ਝਗੜਾ ਅਦਾਲਤ ਵਿੱਚ ਲੰਬਿਤ ਨਹੀਂ ਹੈ ਤਾਂ ਉਹ ਸਿਵਲ ਜੱਜ (ਸ.ਡ.)/ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਆਪਣਾ ਕੇਸ ਲੋਕ ਅਦਾਲਤ ਵਿੱਚ ਲਗਵਾਉਣ ਦੀ ਬੇਨਤੀ ਕਰ ਸਕਦਾ ਹੈ।

        ਅੰਤ ਵਿੱਚ ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਲੋਕ ਅਦਾਲਤਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਭਵਿੱਖ ਵਿੱਚ ਮਿਤੀ 10.07.2021, 11.09.2021 ਅਤੇ 11.12.2021 ਨੂੰ ਲੱਗਣ ਵਾਲੀਆਂ ਲੋਕ ਅਦਾਲਤਾਂ ਵਿੱਚ ਆਪਣੇ ਝਗੜਿਆਂ ਦਾ ਜਲਦੀ ਨਿਪਟਾਰਾ ਕਰਵਾਉਣ।

Advertisement
Advertisement
Advertisement
Advertisement
Advertisement
error: Content is protected !!