ਸਿਹਤ ਵਿਭਾਗ ਵੱਲੋਂ ਵੱਖ ਵੱਖ ਥਾਈਂ ਲਾਏ ਗਏ ਕੈਂਪ
ਹਰਿੰਦਰ ਨਿੱਕਾ , ਬਰਨਾਲਾ, 11 ਅਪਰੈਲ 2021
ਜ਼ਿਲ੍ਹਾ ਬਰਨਾਲਾ ਵਿਚ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਹਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਕਰੋਨਾ ਮਹਾਮਾਰੀ ਵਿਰੁੱਧ ਟੀਕਾਕਰਨ ਮੁਹਿੰਮ ਵੱਡੇ ਪੱਧਰ ’ਤੇ ਜਾਰੀ ਹੈ।ਇਸ ਤਹਿਤ ਵੱਖ ਵੱਖ ਥਾਈਂ ਕੈਂਪ ਲਾਏ ਜਾ ਰਹੇ ਹਨ। ਇਸ ਮੁਹਿੰਮ ਤਹਿਤ ਅੱਜ ਸਿਹਤ ਵਿਭਾਗ ਵੱਲੋਂ ਰਾਧਾ ਸੁਆਮੀ ਸਤਿਸੰਗ ਭਵਨ ਬਰਨਾਲਾ ਤੇ ਟਰੱਕ ਯੂਨੀਅਨ ਧਨੌਲਾ ਰੋਡ ਬਰਨਾਲਾ ਵਿਖੇ ਟੀਕਾਕਰਨ ਕੈਂਪ ਲਾਏ ਗਏ। ਇਸ ਮੌਕੇ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਨੇ ਦੱਸਿਆ ਕਿ ਸਟਾਫ ਨਰਸ ਕਮਲਜੀਤ ਕੌਰ ਅਤੇ ਡਾ. ਪੂਨਮ ਦੀ ਟੀਮ ਵੱਲੋਂ ਟਰੱਕ ਯੂਨੀਅਨ ਵਿਖੇ 92 ਖੁਰਾਕਾਂ ਵੈਕਸੀਨ ਅਤੇ ਰਾਧਾ ਸੁਆਮੀ ਸਤਿਸੰਗ ਭਵਨ ਵਿਖੇ 140 ਖੁਰਾਕਾਂ ਵੈਕਸੀਨ ਲਾਈ ਗਈ।
ਸਿਵਲ ਸਰਜਨ ਨੇ ਅਪੀਲ ਕੀਤੀ ਕਿ ਇਹ ਵੈਕਸੀਨ ਬਿਲਕੁਲ ਸੁਰੱਖਿਅਤ ਹੈ, ਇਸ ਲਈ 45 ਸਾਲ ਤੋਂ ਉਪਰ ਦੀ ਉਮਰ ਦਾ ਹਰ ਵਿਅਕਤੀ ਵੈਕਸੀਨ ਜ਼ਰੂਰ ਲਵਾਵੇ।ਹੁਣ ਤੱਕ 21527 ਖੁਰਾਕਾਂ ਵੈਕਸੀਨ ਲਾਈ: ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਹੁਣ ਤੱਕ 21527 ਖੁਰਾਕਾਂ ਵੈਕਸੀਨ ਲਾਈ ਜਾ ਚੁੱਕੀ ਹੈ। ਉਨਾਂ ਕਿਹਾ ਕਿ 45 ਸਾਲ ਤੋਂ ਉਪਰ ਦੇ ਸਾਰੇ ਵਿਅਕਤੀਆਂ ਨੂੰ ਇਸ ਮੁਹਿੰਮ ਅਧੀਨ ਲਿਆਉਣ ਲਈ ਧਾਰਮਿਕ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ, ਜਿਸ ਤਹਿਤ ਵੱਡੀ ਗਿਣਤੀ ਵਿਅਕਤੀ ਟੀਕਾਕਰਨ ਲਈ ਅੱਗੇ ਆ ਰਹੇ ਹਨ