ਆਈਲੈਟਸ ਸੈਂਟਰ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ: ਜ਼ਿਲ੍ਹਾ ਮੈਜਿਸਟ੍ਰੇਟ
ਰਘਵੀਰ ਹੈਪੀ , ਬਰਨਾਲਾ, 13 ਅਪ੍ਰੈਲ 2021
ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਜ਼ਿਲ੍ਹੇ ਭਰ ਦੇ ਆਈਲੈਟਸ ਸੈਂਟਰਾਂ ਲਈ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਸਰਕਾਰ ਦੁਆਰਾ ਸਮੇਂ-ਸਮੇਂ ‘ਤੇ ਜਾਰੀ ਹੋਈਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਆਈਲੈਟਸ ਸੈਂਟਰਾਂ ਵਿੱਚ ਸਮਾਜਿਕ ਦੂਰੀ ਘੱਟੋ-ਘੱਟ 2 ਗਜ, ਸੈਨੇਟਾਈਜੇਸ਼ਨ ਤੋਂ ਇਲਾਵਾ ਤੋਂ ਇਲਾਵਾ ਮਾਸਕ ਲਗਾਉਣਾ ਜ਼ਰੂਰੀ ਹੋਵੇਗਾ। ਇਸ ਤੋਂ ਇਲਾਵਾ ਸਰਕਾਰ ਵੱਲੋਂ ਕੋਵਿਡ-19 ਸਬੰਧੀ ਜੋ ਵੀ ਸਮੇਂ-ਸਮੇਂ ਦੌਰਾਨ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ, ਦੀ ਵੀ ਪਾਲਣਾ ਕਰਨਾ ਲਾਜ਼ਮੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕੀਤੀ ਅਚਨਚੇਤ ਚੈਕਿੰਗ ਦੌਰਾਨ ਜੇਕਰ ਕੋਈ ਉਕਤ ਹਦਾਇਤਾਂ ਦੀ ਉਲੰਘਣਾ ਕਰਦੇ ਹੋਏ ਪਾਇਆ ਗਿਆ ਤਾਂ ਆਫ਼ਤ ਪ੍ਰਬੰਧਨ ਐਕਟ 2005 ਦੀ ਧਾਰਾ 51-60 ਤਹਿਤ ਆਈਲੈਟਸ ਸੈਂਟਰਾਂ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।