ਬਾਬਾ ਸਾਹਿਬ ਦੇ 130 ਵੇਂ ਜਨਮ ਦਿਹਾੜੇ ਮੌਕੇ ਵਰਚੂਅਲ ਸਮਾਗਮ
ਰਘਵੀਰ ਹੈਪੀ , ਬਰਨਾਲਾ, 14 ਅਪਰੈਲ 2021
ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਜ ਪੱਧਰੀ ਵਰਚੁਅਲ ਸਮਾਗਮ ਕਰਵਾਇਆ ਗਿਆ।ਇਸ ਸਬੰਧੀ ਜ਼ਿਲਾ ਪੱਧਰੀ ਸਮਾਗਮ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤਾ ਗਿਆ, ਜਿਸ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਹਾਜ਼ਰ ਰਹੇ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਦਾ ਜੀਵਨ ਸਾਡੇ ਸਭ ਲਈ ਰਾਹ ਦਸੇਰਾ ਹੈ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਦਲਿਤ ਵਰਗ ਦੇ ਲੋਕਾਂ ਦੀ ਭਲਾਈ ਲਈ ਹਮੇਸ਼ਾ ਯਤਨਸ਼ੀਲ ਹੈ। ਇਸ ਮੌਕੇ ਐਸ.ਡੀ.ਐਮ ਸ੍ਰੀ ਵਰਜੀਤ ਵਾਲੀਆ, ਜ਼ਿਲਾ ਬਾਲ ਸੁਰੱਖਿਆ ਅਫ਼ਸਰ ਅਭਿਸ਼ੇਕ ਸਿੰਗਲਾ ਅਤੇ ਜ਼ਿਲਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਫ਼ਸਰ ਕੰਵਲਜੀਤ ਰਾਜੂ ਤੇ ਹੋਰ ਹਾਜ਼ਰ ਸਨ।