ਹਰਪ੍ਰੀਤ ਕੌਰ ਸੰਗਰੂਰ , 17 ਅਪ੍ਰੈਲ :2021
ਡਿਪਟੀ ਕਮਿਸਨਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਤਿਸੰਗ ਘਰ ਜਖੇਪਲ ਵਿਖੇ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਮਿਸ਼ਨ ਫਤਹਿ ਤਹਿਤ ਕਰੀਬ 200 ਵਿਅਕਤੀਆਂ ਨੇ ਕੋਵਿਡ ਵੈਕਸੀਨ ਲਗਵਾਈ। ਇਹ ਜਾਣਕਾਰੀ ਸੀਨੀਅਰ ਮੈਡਕੀਲ ਅਫ਼ਸਰ ਪੀ ਐੱਚ ਸੀ ਕੌਹਰੀਆਂ ਡਾ ਤੇਜਿੰਦਰ ਸਿੰਘ ਨੇ ਦਿੱਤੀ।
ਡਾ. ਤੇਜਿੰਦਰ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਵੈਕਸੀਨੇਸ਼ਨ ਕਰਵਾਉਣਾ ਬਹੁਤ ਜ਼ਰੂਰੀ ਹੈ। ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ ਅਤੇ ਇਸਦੇ ਕੋਈ ਗੰਭੀਰ ਮਾੜੇ ਪ੍ਰਭਾਵ ਸਾਹਮਣੇ ਨਹੀਂ ਆਏ। ਉਨਾਂ ਕਿਹਾ ਕਿ ਕੋਵਿਡ-19 ਤੋਂ ਬਚਾਅ ਲਈ ਵੈਕਸੀਨ ਦੇ ਨਾਲ ਨਾਲ ਹੋਰਨਾਂ ਸਾਵਧਾਨੀਆਂ ਦੀ ਪਾਲਣਾ ਕਰਨੀ ਵੀ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਹਰੇਕ ਵਿਅਕਤੀ ਵੱਲੋਂ ਮੂੰਹ ਨੂੰ ਮਾਸਕ ਨਾਲ ਢਕ ਕੇ ਰੱਖਿਆ ਜਾਵੇ, ਉਚਿਤ ਸਮਾਜਿਕ ਦੂਰੀ ਦੇ ਸਿਧਾਂਤ ਦੀ ਪਾਲਣਾ ਕੀਤੀ ਜਾਵੇ ਅਤੇ ਆਪਣੇ ਹੱਥਾਂ ਨੂੰ ਸਾਬਣ ਪਾਣੀ ਜਾਂ ਸੈਨੇਟਾਈਜਰ ਨਾਲ ਸਮੇਂ ਸਮੇਂ ਸਿਰ ਸਾਫ ਕੀਤਾ ਜਾਵੇ।
ਉਨਾਂ ਦੱਸਿਆ ਕਿ ਵੈਕਸੀਨੇਸ਼ਨ ਦੇ ਨਾਲ ਨਾਲ ਸੈਪਲਿੰਗ ਵੀ ਬਹੁਤ ਜਰੂਰੀ ਹੈ। ਕੋਵਿਡ-19 ਦੇ ਲੱਛਣ ਸਾਹਮਣੇ ਆਉਣ ‘ਤੇ ਜਲਦੀ ਤੋਂ ਜਲਦੀ ਜਾਂਚ ਕਰਵਾਈ ਜਾਵੇ ਤਾਂ ਜੋ ਸਮੇਂ ਸਿਰ ਇਲਾਜ ਨਾਲ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਉਨਾਂ ਕਿਹਾ ਕਿ ਪਾਜੀਟਿਵ ਵਿਅਕਤੀ ਦੇ ਸੰਪਰਕ ਵਿੱਚ ਆਉਣ ‘ਤੇ ਵੀ ਸੈੰਪਲਿੰਗ ਜਰੂਰ ਕਰਵਾਈ ਜਾਵੇ।
ਇਸ ਮੌਕੇ ਡਾ. ਗਗਨ ਖਿੱਪਲਾ, ਡਾ. ਮਲਕੀਤ ਸਿੰਘ, ਡਾ. ਰਮਿੰਦਰ ਕੌਰ, ਰਾਕੇਸ਼ ਕੁਮਾਰ ਫਾਰਮੇਸੀ ਅਫਸਰ, ਸਰਦਾਰਾ ਸਿੰਘ ਸਿਹਤ ਸੁਪਰਵਾਈਜਰ, ਪ੍ਰੀਤਮ ਕੌਰ ਐਲ ਐਚ ਵੀ, ਯੋਗੇਸ਼ ਸ਼ਰਮਾ, ਰਣਜੀਤ ਕੌਰ, ਅੰਜਨਾ ਸ਼ਰਮਾ, ਨਰੇਸ਼ ਕੁਮਾਰ,ਦਲਜੀਤ ਸਿੰਘ, ਰਿੰਪਲ ਕੌਰ, ਇੰਦਰਜੀਤ ਕੌਰ, ਅਮਨਦੀਪ ਕੌਰ, ਮਨਪ੍ਰੀਤ ਕੌਰ, ਸੂਰਜ ਪ੍ਰਕਾਸ, ਅਸ਼ੋਕ ਕੁਮਾਰ ਆਦਿ ਹਾਜਰ ਸਨ।