ਖੇਤੀਬਾੜੀ ਵਿਭਾਗ ਵੱਲੋੋਂ ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ ਤਹਿਤ ਜਾਗਰੂਕਤਾ ਕੈਂਪ

Advertisement
Spread information

ਮਾਹਿਰਾਂ ਦੀ ਸਲਾਹ ਨਾਲ ਹੀ ਕੀੜੇਮਾਰ ਦਵਾਈਆਂ ਦੀ ਵਰਤੋੋਂ ਕੀਤੀ ਜਾਵੇ: ਡਾ. ਕੈਂਥ


ਰਘਵੀਰ ਹੈਪੀ , ਬਰਨਾਲਾ, 17 ਅਪਰੈਲ 2021
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵੱਲੋੋਂ ਜ਼ਿਲੇ ਅੰਦਰ ਕਿਸਾਨਾਂ ਨੂੰ ਖੇਤੀ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ ਤਹਿਤ ਫਸਲਾਂ ਦੀ ਰਹਿੰਦ ਖੂੰਹਦ ਦੀ ਸੁਚੱਜੀ ਸੰਭਾਲ ਅਤੇ ਝੋੋਨੇ ਦੀ ਸਿੱਧੀ ਬਿਜਾਈ ਅਤੇ ਨਰਮੇ/ਕਪਾਹ ਦੀ ਕਾਸ਼ਤ ਬਾਰੇ ਕਿਸਾਨ ਸਿਖਲਾਈ ਕੈਂਪਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ, ਇਸੇ ਲੜੀ ਤਹਿਤ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਚਰਨਜੀਤ ਸਿੰਘ ਕੈਂਥ ਦੀ ਅਗਵਾਈ ਹੇਠ ਪਿੰਡ ਕੱਟੂ (ਬਲਾਕ ਬਰਨਾਲਾ) ਵਿਖੇ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ।
ਕੈਂਪ ਵਿੱਚ ਸ਼ਾਮਲ ਕਿਸਾਨਾਂ ਨੂੰ ਸੰਬੋੋਧਨ ਕਰਦਿਆ ਡਾ. ਚਰਨਜੀਤ ਸਿੰਘ ਕੈਂਥ ਨੇ ਝੋੋਨੇ ਦੀ ਸਿੱਧੀ ਬਿਜਾਈ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿਦਿਆਂ ਕਣਕ ਦੀ ਫਸਲ ਦੀ ਸਾਂਭ ਸੰਭਾਲ, ਉਸਦੇ ਮੰਡੀਕਰਨ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਖੇਤੀਬਾੜੀ ਮਾਹਰਾਂ ਦੀ ਸਲਾਹ ਤੇ ਸ਼ਿਫਾਰਿਸ਼ ਅਨੁਸਾਰ ਖਾਦਾਂ/ਕੀੜੇਮਾਰ ਦਵਾਈਆਂ ਦੀ ਵਰਤੋੋਂ ਕੀਤੀ ਜਾਵੇ। ਉਨਾਂ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਕਣਕ ਦੀ ਫਸਲ ਪੱਕ ਕੇ ਤਿਆਰ ਹੋੋ ਗਈ ਹੈ, ਇਸ ਸਮੇਂ ਕਣਕ ਦੀ ਫਸਲ ਦੀ ਸੰਭਾਲ ਬਹੁਤ ਜ਼ਰੂਰੀ ਹੈ, ਇਸ ਲਈ ਤੁਹਾਡੇ ਖੇਤ ਵਿੱਚ ਜੇਕਰ ਕੋੋਈ ਟਰਾਂਸਫਾਰਮਰ ਹੈ, ਉਸ ਦੀਆਂ ਲਮਕਦੀਆਂ ਤਾਰਾਂ ਦੀ ਮੁਰੰਮਤ ਕਰਵਾਉਣ ਲਈ ਸੰਬੰਧਤ ਵਿਭਾਗ ਨਾਲ ਤਾਲਮੇਲ ਕੀਤਾ ਜਾਵੇ, ਖੇਤਾਂ ਵਿੱਚ ਪਾਣੀ ਦੇ ਟੱਬ ਜਾ ਹੋੋਰ ਟੈਂਕਰ ਭਰ ਕੇ ਰੱਖੇ ਜਾਣ ਤਾਂ ਜੋ ਕਣਕ ਨੂੰ ਕਿਸੇ ਅਣਸੁਖਾਂਵੀ ਘਟਨਾ ਤੋੋਂ ਬਚਾਇਆ ਜਾ ਸਕੇ।
ਇਸ ਮੌਕੇ ਗੁਰਬਿੰਦਰ ਸਿੰਘ, ਜੇਈ ਭੌਂ ਅਤੇ ਜਲ ਸਰੋਤ ਵਿਭਾਗ ਨੇ ਆਪਣੇ ਵਿਭਾਗ ਦੀਆਂ ਸਕੀਮਾਂ ਤੋੋਂ ਜਾਣੂ ਕਰਵਾਇਆ। ਡਾ. ਹਰਜੋਤ ਸਿੰਘ ਸੋਹੀ ਕਿ੍ਰਸ਼ੀ ਵਿਗਿਆਨ ਕੇਂਦਰ ਹੰਡਿਆਇਆ ਨੇ ਕਿਸਾਨਾਂ ਨੂੰ ਬਾਗਬਾਨੀ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਸੁਖਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਨਰਮੇ ਕਪਾਹ ਦੀ ਕਾਸ਼ਤ ਬਾਰੇ ਅਤੇ ਹੋੋਰ ਸਾਉਣੀ ਦੀਆਂ ਫਸਲਾਂ ਸਬੰਧੀ, ਡਾ. ਅੰਮਿ੍ਰਤਪਾਲ ਸਿੰਘ ਨੇ ਮਿੱਟੀ ਪਾਣੀ ਪਰਖ ਦੀ ਮਹੱਤਤਾ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਸਫਲ ਕਿਸਾਨ ਜਗਤਾਰ ਸਿੰਘ ਨੇ ਪਿਛਲੇ ਸਮੇਂ ਦੌੌਰਾਨ ਝੋੋਨੇ ਦੀ ਸਿੱਧੀ ਬਿਜਾਈ ਦੀ ਸਫਲ ਕਾਸ਼ਤ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ। ਇਸ ਮੌੌਕੇ ਲਵਦੀਪ ਸਿੰਘ ਸੈਕਟਰੀ ਸੋੋਸਾਇਟੀ ਕੱਟੂ,  ਡਾ. ਗੁਰਮੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ, ਦਿਲਦਾਰ ਸਿੰਘ ਖੇਤੀਬਾੜੀ ਉਪ ਨਿਰੀਖਕ, ਦਵਿੰਦਰ ਸਿੰਘ ਖੇਤੀਬਾੜੀ ਉੱਪ ਨਿਰੀਖਕ, ਮੱਖਣ ਲਾਲ ਤੇ ਹੋੋਰ ਕਿਸਾਨ ਵੀ ਹਾਜ਼ਰ ਸਨ।

Advertisement
Advertisement
Advertisement
Advertisement
Advertisement
error: Content is protected !!