ਐੱਸਡੀਐੱਮ ਫ਼ਾਜ਼ਿਲਕਾ ਨੇ ਫਾਜ਼ਿਲਕਾ ਅਧੀਨ ਪੈਂਦੀਆਂ ਮੰਡੀਆਂ ਦਾ ਕੀਤਾ ਦੌਰਾ
ਬੀਟੀਐਨ, ਫ਼ਾਜ਼ਿਲਕਾ 18 ਅਪ੍ਰੈਲ 2021
ਡਿਪਟੀ ਕਮਿਸ਼ਨਰ ਸ ਅਰਵਿੰਦਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਐਸਡੀਐਮ ਫਾਜ਼ਿਲਕਾ ਸ੍ਰੀ ਕੇਸ਼ਵ ਗੋਇਲ ਵੱਲੋਂ ਫ਼ਾਜ਼ਿਲਕਾ ਅਧੀਨ ਪੈਂਦੀਆਂ ਮੰਡੀਆਂ ਦਾ ਦੌਰਾ ਕੀਤਾ ਜਾ ਰਿਹਾ ਹੈ।ਇਸੇ ਲੜੀ ਤਹਿਤ ਅੱਜ ਐਸਡੀਐਮ ਫਾਜ਼ਿਲਕਾ ਅਤੇ ਤਹਿਸੀਲਦਾਰ ਫਾਜ਼ਿਲਕਾ ਸ੍ਰੀ ਸ਼ੀਸ਼ਪਾਲ ਵੱਲੋਂ ਫ਼ਾਜ਼ਿਲਕਾ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ ।
ਦੌਰੇ ਦੌਰਾਨ ਐਸਡੀਐਮ ਫਾਜ਼ਿਲਕਾ ਸ੍ਰੀ ਕੇਸ਼ਵ ਗੋਇਲ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਖ਼ਰੀਦ ਪ੍ਰਕਿਰਿਆ ਦੌਰਾਨ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ।ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਕਿਸਾਨ ਜਿਵੇਂ ਹੀ ਆਪਣੀ ਫ਼ਸਲ ਮੰਡੀਆਂ ਵਿੱਚ ਲੈ ਕੇ ਆਉਂਦੇ ਹਨ ਤਾਂ ਨਾਲੋ ਨਾਲ ਉਨ੍ਹਾਂ ਦੀ ਫ਼ਸਲ ਦੀ ਖ਼ਰੀਦ ਕੀਤੀ ਜਾਵੇ । ਇਸ ਮੌਕੇ ਕਿਸਾਨਾਂ ਦੇ ਜਾਣੂ ਕਰਵਾਉਣ ਤੋਂ ਬਾਅਦ ਐਸਡੀਐਮ ਫਾਜ਼ਿਲਕਾ ਨੇ ਮੰਡੀਆਂ ਵਿਚ ਲਗਾਏ ਗਏ ਨਾਜਾਇਜ਼ ਕੰਡਿਆਂ ਨੂੰ ਪੁਲਿਸ ਵਿਭਾਗ ਦੀ ਮਦਦ ਨਾਲ ਹਟਵਾਇਆ ਗਿਆ । ਉਨ੍ਹਾਂ ਮੰਡੀ ਬੋਰਡ ਅਤੇ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਖ਼ਰੀਦ ਪ੍ਰਕਿਰਿਆ ਵਿੱਚ ਕੋਈ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।
ਇਸ ਮੌਕੇ ਜ਼ਿਲ੍ਹਾ ਮੈਨੇਜਰ ਮਾਰਕਫੈੱਡ ਸਚਿਨ ਅਰੋੜਾ , ਏਐਮ ਐੱਫਸੀਆਈ ਸ਼ਿਵ ਕੁਮਾਰ , ਇੰਸਪੈਕਟਰ ਐਫਸੀਆਈ ਲਲਿਤ ਕੁਮਾਰ , ਸ੍ਰੀ ਸੁਰਿੰਦਰ ਸਚਦੇਵਾ ਪ੍ਰਧਾਨ ਨਗਰ ਕੌਂਸਲ ਫ਼ਾਜ਼ਿਲਕਾ, ਦਵਿੰਦਰ ਸਚਦੇਵਾ ਪ੍ਰਧਾਨ ਆਡ਼੍ਹਤੀਆ ਐਸੋਸੀਏਸ਼ਨ, ਸ੍ਰੀ ਕਰਨ ਸੇਠ, ਮੰਡੀ ਸੁਪਰਵਾਈਜ਼ਰ ਮਾਰਕੀਟ ਕਮੇਟੀ ਫਾਜ਼ਿਲਕਾ , ਐਸਐਚਓ ਫ਼ਾਜ਼ਿਲਕਾ ਬਚਨ ਸਿੰਘ , ਸੁਰੇਸ਼ ਕੁਮਾਰ , ਮਨੀਸ਼ ਕਟਾਰੀਆ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।