ਮੰਡੀਆਂ ਵਿੱਚ ਹੁਣ ਤੱਕ 01,03,971 ਮੀਟਰਕ ਟਨ ਕਣਕ ਦੀ ਹੋਈ ਆਮਦ
ਬੀਟੀਐਨ, ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ 2021
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਦੇ ਨਾਲ ਨਾਲ ਨਿਰਵਿਘਨ ਖ਼ਰੀਦ ਲਗਾਤਾਰ ਜਾਰੀ ਹੈ ਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਰੀਬ 01,03,971 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 01,03,205 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣੇ ਖਰੀਦਣ ਲਈ ਵਚਨਬੱਧ ਹੈ।ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਗਿੱਲ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 24,294 ਮੀਟਰਕ ਟਨ, ਮਾਰਫੈੱਡ ਵੱਲੋਂ 24,236 ਮੀਟਰਕ ਟਨ, ਪਨਸਪ ਵੱਲੋਂ 31,481 ਮੀਟਰਕ ਟਨ, ਵੇਅਰ ਹਾਊਸ ਵੱਲੋਂ 16,067 ਮੀਟਰਕ ਟਨ, ਐਫ.ਸੀ.ਆਈ ਵੱਲੋਂ 07,127 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮਾਰਕੀਟ ਵਿੱਚ ਸੈਨੀਟਾਈਜ਼ਰਾਂ ਸਮੇਤ ਹੋਰ ਸਮਾਨ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਤਾਂ ਜੋ ਕੋਰੋਨਾ ਮਹਾਂਮਾਰੀ ਤੋਂ ਬਚੇ ਰਹਿ ਸਕਣ। ਇਸ ਤੋਂ ਇਲਾਵਾ ਮੰਡੀਆਂ ਵਿੱਚ ਸਫਾਈ ਦਾ ਵੀ ਵਿਸ਼ੇਸ ਪ੍ਰਬੰਧ ਕੀਤਾ ਗਿਆ ਹੈ। ਸ਼੍ਰੀਮਤੀ ਗਿੱਲ ਨੇ ਮੰਡੀਆਂ ਵਿੱਚ ਆਉਣ ਵਾਲੇ ਵੱਖ-ਵੱਖ ਏਜੰਸੀਆਂ ਦੇ ਅਧਿਕਾਰੀਆਂ, ਆੜਤੀਆਂ ਤੇ ਹੋਰ ਲੇਬਰ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਦੱਸੀਆਂ ਸਾਵਧਾਨੀਆਂ ਨੂੰ ਯਕੀਨੀ ਤੌਰ ’ਤੇ ਅਪਣਾਇਆ ਜਾਵੇ ਤਾਂ ਜੋ ਸ਼ਹੀਦਾਂ ਦੀ ਇਸ ਧਰਤੀ ਨੂੰ ਕੋਰੋਨਾ ਮੁਕਤ ਕੀਤਾ ਜਾ ਸਕੇ।