ਡਿਪਟੀ ਕਮਿਸ਼ਨਰ ਵੱਲੋਂ ਕੋਵਿਡ-19 ਸਬੰਧੀ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
ਹਰਿੰਦਰ ਨਿੱਕਾ , ਬਰਨਾਲਾ 18 ਅਪ੍ਰੈਲ 2021
ਜ਼ਿਲੇ ਭਰ ਦੀਆਂ ਦਾਣਾ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 1,71,348 ਮੀਟਰਕ ਟਨ ਕਣਕ ਦੀ ਆਮਦ ਸੀ, ਜਿਸ ਵਿੱਚੋਂ 1,19,365 ਮੀਟਰਕ ਟਨ ਕਣਕ ਦੀ ਖ੍ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦਿੱਤੀ। ਸ਼੍ਰੀ ਫੂਲਕਾ ਨੇ ਦੱਸਿਆ ਕਿ ਬੀਤੇ ਇੱਕ ਦਿਨ ਦੌਰਾਨ ਮੰਡੀਆਂ ਵਿੱਚ 45780 ਮੀਟਰਕ ਟਨ ਪੁੱਜੀ ਅਤੇ ਅਤੇ ਇਸੇ ਦਿਨ ਹੀ 33,689 ਮੀਟਰਕ ਟਨ ਕਣਕ ਦੀ ਖ੍ਰੀਦ ਕੀਤੀ ਗਈ। ਉਨਾਂ ਦੱਸਿਆ ਕਿ ਖ੍ਰੀਦ ਕੀਤੀ ਕਣਕ ਦੀ ਚੁਕਾਈ ਦੇ ਕੰਮ ਵੀ ਨਾਲ-ਨਾਲ ਹੀ ਕਣਕ ਦੀ ਅਦਾਇਗੀ ਵੀ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ ਦੀ ਰੋਕਥਾਮ ਲਈ ਜਾਰੀ ਸਿਹਤ ਸਲਾਹਾਂ ਦੀ ਪਾਲਣਾ ਵਜੋਂ ਜ਼ਿਲੇ ਵਿੱਚ ਪਹਿਲਾਂ ਤੋਂ ਸਥਾਪਤ ਅਨਾਜ ਮੰਡੀਆਂ ਵਿੱਚ ਵਾਧੂ ਦੀ ਭੀੜ ਨੂੰ ਰੋਕਣ ਲਈ ਆਰਜ਼ੀ ਤੌਰ ‘ਤੇ ਵੀ ਹੋਰ ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ ਤਾਂ ਕਿ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਸਮੇਤ ਹੋਰ ਵਰਗਾਂ ਦੀ ਗਿਣਤੀ ਵਧਣ ਨਾਲ ਭੀੜ ਹੋਣ ਦੀ ਕਿਸੇ ਵੀ ਸੰਭਾਵਨਾ ਨੂੰ ਖ਼ਤਮ ਕੀਤਾ ਜਾ ਸਕੇ ਅਤੇ ਖਰੀਦ ਕਾਰਜਾਂ ਨੂੰ ਤਰਜੀਹੀ ਤੌਰ ‘ਤੇ ਮੁਕੰਮਲ ਕੀਤਾ ਜਾ ਸਕੇ ।
ਉਨਾਂ ਇਹ ਵੀ ਦੱਸਿਆ ਕਿ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਜ਼ਿਲਾ ਪ੍ਰਸਾਸ਼ਨ ਵੱਲੋਂ ਜਿੱਥੇ ਸੈਂਪਲਿੰਗ ਤੇ ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਗਈ ਹੈ, ਉਥੇ ਹੀ ਅਨਾਜ ਮੰਡੀਆਂ ਵਿਖੇ ਵੀ ਕੈਂਪ ਲਗਾ ਕੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਰਹੀ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਅ ਸਬੰਧੀ ਜਾਣਕਾਰੀ ਦਿੰਦਿਆਂ ਆਪਸੀ ਦੂਰੀ ਬਣਾ ਕੇ ਰੱਖਣਾ, ਮਾਸਕ ਲਗਾਉਣਾ, ਸੈਨੇਟਾਈਜ਼ਰ ਦੀ ਵਰਤੋਂ ਕਰਨਾ, ਸਮੇਂ-ਸਮੇਂ ‘ਤੇ ਹੱਥਾਂ ਨੂੰ ਚੰਗੀ ਤਰਾਂ ਸਾਬਣ ਨਾਲ ਧੋਣਾ, ਕੈਂਪਾਂ ਵਿੱਚ ਪਹੁੰਚ ਕੇ ਵੈਕਸੀਨ ਲਗਵਾਉਣ ਆਦਿ ਸਬੰਧੀ ਵੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ ਵਿੱਚ ਪੁੱਜੇ ਕਿਸਾਨਾਂ, ਆੜਤੀਆਂ, ਲੇਬਰ ਆਦਿ ਤੋਂ ਇਲਾਵਾ ਆਮ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਸਬੰਧੀ ਸਾਵਧਾਨੀਆਂ ਵਰਤੀਆਂ ਜਾਣ ਤਾਂ ਕਿ ਆਪਾਂ ਸਾਰੇ ਰਲ-ਮਿਲ ਕੇ ਇਸ ਮਹਾਂਮਾਰੀ ਨੂੰ ਮਾਤ ਪਾ ਸਕੀ