ਜ਼ਿਲਾ ਵਾਸੀ ਹੁਣ ਸੇਵਾ ਕੇਂਦਰਾਂ ’ਚ ਵੀ ਪ੍ਰਾਪਤ ਕਰ ਸਕਣਗੇ ਫਰਦ – ਵਧੀਕ ਡਿਪਟੀ ਕਮਿਸ਼ਨਰ

Advertisement
Spread information

ਜ਼ਿਲਾ ਸੰਗਰੂਰ ਦੇ 31 ਸੇਵਾ ਕੇਂਦਰਾਂ ਵਿੱਚ ਫਰਦ ਮੁਹੱਈਆ ਕਰਵਾਉਣ ਦੀਆਂ ਸੇਵਾਵਾਂ ਸ਼ੁਰੂ ਹੋ ਚੁੱਕੀਆਂ ਹਨ Í

ਹਰਪ੍ਰੀਤ ਕੌਰ , ਸੰਗਰੂਰ 20 ਅਪ੍ਰੈਲ 2021

ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨਾਂ ਦੀ ਜਾਇਦਾਦ ਦੀਆਂ ਫਰਦਾਂ ਦੇਣ ਦੀ ਸੇਵਾ ਹੁਣ ਸੇਵਾ ਕੇਂਦਰਾਂ ਵਿੱਚ ਵੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜ਼ਿਲਾ ਵਾਸੀ ਹੁਣ ਫਰਦਾਂ ਸੇਵਾ ਕੇਂਦਰਾਂ ਵਿੱਚ ਲੈ ਸਕਣਗੇ। ਸੇਵਾ ਕੇਂਦਰਾਂ ਵਿੱਚ ਇਹ ਸਹੂਲਤ ਸ਼ੁਰੂ ਹੋਣ ਨਾਲ ਬਿਨੈਕਾਰ ਆਪਣੇ ਘਰਾਂ ਦੇ ਨੇੜਲੇ ਸੇਵਾ ਕੇਂਦਰਾਂ ਤੋਂ ਹੀ ਫਰਦਾਂ ਲੈ ਸਕਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਨਮੋਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਹਿਲਾਂ ਫਰਦਾਂ ਸਿਰਫ ਫਰਦ ਕੇਂਦਰਾਂ ਵਿੱਚ ਹੀ ਪ੍ਰਾਪਤ ਹੁੰਦੀਆਂ ਸਨ ਜਦਕਿ ਹੁਣ ਫਰਦਾਂ ਜ਼ਿਲੇ ਦੇ ਕਿਸੇ ਵੀ ਸੇਵਾ ਕੇਂਦਰ ਤੋਂ ਪ੍ਰਾਪਤ ਕੀਤੀਆਂ ਜਾ ਸਕਣਗੀਆਂ। ਉਨਾਂ ਦੱਸਿਆ ਕਿ ਜ਼ਿਲਾ ਸੰਗਰੂਰ ਦੇ 31 ਸੇਵਾ ਕੇਂਦਰਾਂ ਵਿੱਚ ਫਰਦ ਮੁਹੱਈਆ ਕਰਵਾਉਣ ਦੀਆਂ ਸੇਵਾਵਾਂ ਸ਼ੁਰੂ ਹੋ ਚੁੱਕੀਆਂ ਹਨ।

Advertisement
Advertisement
Advertisement
Advertisement
Advertisement
Advertisement
error: Content is protected !!