ਕਿਹਾ ਕਣਕ ਦੀ ਖਰੀਦ ਢੁਕਵੇਂ ਸਮੇਂ ਅੰਦਰ ਹੋਵੇ ਅਤੇ ਕਿਸਾਨਾਂ ਤੇ ਹੋਰ ਧਿਰਾਂ ਨੂੰ ਮੁਸ਼ਕਲ ਪੇਸ਼ ਨਾ ਆਵੇ
ਹਰਿੰਦਰ ਨਿੱਕਾ , ਬਰਨਾਲਾ 20 ਅਪ੍ਰੈਲ 2021
ਹਾੜੀ ਦੀ ਮੁੱਖ ਫਸਲ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਮਾਰਕੀਟ ਕਮੇਟੀ ਦਫਤਰ ਤਪਾ ਵਿਖੇ ਉਪ ਮੰਡਲ ਮੈਜਿਸਟ੍ਰੇਟ ਤਪਾ ਸ੍ਰੀ ਵਰਜੀਤ ਵਾਲੀਆ ਵੱਲੋਂ ਵੱਖ ਵੱਖ ਧਿਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਤਪਾ ਅਮਰਜੀਤ ਸਿੰਘ ਧਾਲੀਵਾਲ ਵੀ ਹਾਜ਼ਰ ਸਨ। ਇਸ ਮੌਕੇ ਐਸਡੀਐਮ ਵਾਲੀਆ ਨੇ ਆਖਿਆ ਕਿ ਕਣਕ ਦੀ ਖਰੀਦ ਢੁਕਵੇਂ ਸਮੇਂ ਅੰਦਰ ਹੋਵੇ ਅਤੇ ਕਿਸਾਨਾਂ ਤੇ ਹੋਰ ਧਿਰਾਂ ਨੂੰ ਮੁਸ਼ਕਲ ਪੇਸ਼ ਨਾ ਆਵੇ, ਇਸ ਵਾਸਤੇ ਪੂਰੇ ਯਤਨ ਕੀਤੇ ਜਾ ਰਹੇ ਹਨ।
ਇਸ ਮੌਕੇ ਉਨਾਂ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ, ਮੰਡੀ ਬੋਰਡ ਦੇ ਅਧਿਕਾਰੀਆਂ, ਕਿਸਾਨਾਂ ਤੇ ਆੜਤੀ ਧਿਰਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰ ਕੇ ਮੁਸ਼ਕਲਾਂ ਜਾਣੀਆਂ ਅਤੇ ਉਨਾਂ ਦੇ ਹੱਲ ਲਈ ਸੁਝਾਅ ਲਏ। ਉਨਾਂ ਕਿਹਾ ਕਿ ਕਰੋਨਾ ਮਹਾਮਾਰੀ ਦੇ ਕੇਸ ਵੀ ਤੇਜ਼ੀ ਨਾਲ ਵਧ ਰਹੇ ਹਨ। ਇਸ ਦੇ ਮੱਦੇਨਜ਼ਰ ਵੀ ਸੁਰੱਖਿਆ ਇਹਤਿਆਤਾਂ ਦਾ ਪੂਰਾ ਖਿਆਲ ਰੱਖਿਆ ਜਾਵੇ ਤਾਂ ਜੋ ਜ਼ਿਲਾ ਵਾਸੀਆਂ ਦਾ ਇਸ ਮਹਾਮਾਰੀ ਤੋਂ ਬਚਾਅ ਕੀਤਾ ਜਾ ਸਕੇ। ਇਸ ਮੌਕੇ ਐਸਐਮਓ ਤਪਾ ਜਸਬੀਰ ਸਿੰਘ ਔਲਖ ਨੇ ਮੰਡੀਆਂ ਵਿਚ ਟੀਕਾਕਰਨ ਕੈਂਪਾਂ ਤੇ ਕੋਵਿਡ ਦੀ ਸਥਿਤੀ ਬਾਰੇ ਦੱਸਿਆ।