ਸੱਜਰੀ ਖ਼ਬਰਕੋਈ ਵੀ ਸਰਕਾਰੀ ਸਕੂਲ ਦਸਤਾਵੇਜ਼ਾਂ ਦੀ ਕਮੀ ਕਾਰਨ ਬੱਚੇ ਨੂੰ ਦਾਖ਼ਲੇ ਤੋਂ ਇਨਕਾਰ ਨਹੀਂ ਕਰੇਗਾ- ਸਿੱਖਿਆ ਅਧਿਕਾਰੀ Barnala Today4 years ago4 years ago01 mins AdvertisementSpread informationਸਰਕਾਰੀ ਸਕੂਲਾਂ ‘ਚ ਦਾਖਲਾ ਲੈਣ ਦੀ ਪ੍ਰਕਿਰਿਆ ਹੋਈ ਸਰਲ ਬਲਵਿੰਦਰਪਾਲ, ਪਟਿਆਲਾ, 20 ਅਪ੍ਰੈਲ 2021 ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਵਿੱਚ ਗੈਰ-ਸਰਕਾਰੀ ਸਕੂਲਾਂ ਵਿੱਚੋਂ ਹਟਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਦਾਖਲਾ ਪ੍ਰਕ੍ਰਿਆ ਵੀ ਬੇਹੱਦ ਸਰਲ ਕਰ ਦਿੱਤੀ ਗਈ ਹੈ। ਇਸ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਹਰਿੰਦਰ ਕੌਰ ਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਇੰਜੀ. ਅਮਰਜੀਤ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਸਰਕਾਰੀ ਸਕੂਲ ਵਿੱਚ ਦਾਖਲਾ ਲੈਣ ਦੇ ਚਾਹਵਾਨ ਕਿਸੇ ਵੀ ਵਿਦਿਆਰਥੀ ਨੂੰ ਮਹਿਜ਼ ਦਸਤਾਵੇਜ਼ਾਂ ਦੀ ਘਾਟ ਕਾਰਨ ਦਾਖਲਾ ਦੇਣ ਤੋਂ ਇਨਕਾਰ ਨਹੀਂ ਕੀਤਾ ਜਾਵੇਗਾ। ਮਾਪਿਆਂ ਨੇ ਸਰਕਾਰੀ ਸਕੂਲ ਨੂੰ ਆਪਣੇ ਬੱਚੇ ਦੇ ਦਾਖਲੇ ਲਈ ਇੱਕ ਅਰਜ਼ੀ ਦੇਣੀ ਹੋਵੇਗੀ। ਅੱਠਵੀਂ ਜਮਾਤ ਤੱਕ ਦੀਆਂ ਜਮਾਤਾਂ ਵਿੱਚ ਵਿਦਿਆਰਥੀਆਂ ਨੂੰ ਲਾਜ਼ਮੀ ਸਿੱਖਿਆ ਅਧਿਕਾਰ ਕਾਨੂੰਨ ਅਧੀਨ ਉਮਰ ਅਨੁਸਾਰ ਦਾਖਲਾ ਦਿੱਤਾ ਜਾ ਸਕੇਗਾ। ਉਕਤ ਅਧਿਕਾਰੀਆਂ ਨੇ ਦੱਸਿਆ ਕਿ ਗੈਰ ਸਰਕਾਰੀ ਸਕੂਲ ਵਿੱਚੋਂ ਹਟਕੇ ਸਰਕਾਰੀ ਸਕੂਲ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਪੁਰਾਣੇ ਸਕੂਲ ਵਿੱਚੋਂ ਸਕੂਲ ਛੱਡਣ ਦਾ ਜਾਂ ਕਿਸੇ ਵੀ ਹੋਰ ਪ੍ਰਕਾਰ ਦੇ ਦਸਤਾਵੇਜ਼ ਦੀ ਜ਼ਰੂਰਤ ਨਹੀਂ। ਸਰਕਾਰੀ ਸਕੂਲ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਨੇ ਸਕੂਲ ਨੂੰ ਸਿਰਫ਼ ਆਪਣਾ ਆਧਾਰ ਕਾਰਡ ਦੇਣਾ ਹੋਵੇਗਾ। ਆਧਾਰ ਨੰਬਰ ਨਾਲ ਹੀ ਵਿਦਿਆਰਥੀ ਦੀ ਸਾਰੀ ਜਾਣਕਾਰੀ ਈ-ਪੰਜਾਬ ਪੋਰਟਲ ਤੋਂ ਚੈੱਕ ਕੀਤੀ ਜਾ ਸਕੇਗੀ। ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਜੇਕਰ ਕਿਸੇ ਵਿਦਿਆਰਥੀ ਕੋਲ ਆਧਾਰ ਕਾਰਡ ਜਾਂ ਜਨਮ ਸਰਟੀਫਿਕੇਟ ਵੀ ਨਹੀਂ ਹਨ ਤਾਂ ਵੀ ਉਸ ਵਿਦਿਆਰਥੀ ਨੂੰ ਸਰਕਾਰੀ ਸਕੂਲ ਵੱਲੋਂ ਦਾਖਲਾ ਦੇ ਕੇ ਇਸ ਤਰ੍ਹਾਂ ਦੇ ਲੋੜੀਂਦੇ ਦਸਤਾਵੇਜ਼ ਬਾਅਦ ਵਿੱਚ ਤਿਆਰ ਕਰਵਾ ਲਏ ਜਾਣ। ਡੀ.ਈ.ਓਜ਼. ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਨੂੰ ਕਿਹਾ ਕਿ ਵਿਦਿਆਰਥੀਆਂ ਦੇ ਦਾਖਲਿਆਂ ਵਿੱਚ ਇਜ਼ਾਫਾ ਕਰਕੇ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਵੱਧ ਤੋਂ ਵੱਧ ਮਾਪਿਆਂ ਅਤੇ ਬੱਚਿਆਂ ਤੱਕ ਪਹੁੰਚਾਉਣ। ਜ਼ਿਕਰਯੋਗ ਹੈ ਕਿ ਉਕਤ ਮਨੋਰਥ ਲਈ ਸਰਕਾਰੀ ਸਕੂਲ ਅਧਿਆਪਕ ਵੱਖ-ਵੱਖ ਤਰੀਕਿਆਂ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਦਾਖਲਾ ਜਾਗਰੂਕਤਾ ਮੁਹਿੰਮ ਚਲਾ ਰਹੇ ਹਨ। AdvertisementAdvertisementAdvertisementAdvertisementAdvertisement Post navigation Previous: ਸੂਬਾ ਸਰਕਾਰ ਪੱਛੜੀਆਂ ਸ਼੍ਰੇਣੀਆਂ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਵਚਨਬੱਧ – ਉਪ-ਚੇਅਰਮੈਨ ਮੁਹੰਮਦ ਗੁਲਾਬNext: ਕੋਵਿਡ-19 ਦੇ ਵਧਦੇ ਸੰਕਰਮਣ ਕਰਕੇ ਫਾਜ਼ਿਲਕਾ ਵਿੱਚ ਲੱਗਣ ਵਾਲੇ ਰੋਜ਼ਗਾਰ ਮੇਲੇ ਅਣਮਿਥੇ ਸਮੇਂ ਲਈ ਮੁਲਤਵੀ