ਕਿਸਾਨਾਂ ਨੂੰ 275 ਕਰੋੜ 72 ਲੱਖ ਰੁਪਏ ਦੀ ਹੋਈ ਸਿੱਧੀ ਅਦਾਇਗੀ-ਰਾਮਵੀਰ
ਹਰਪ੍ਰੀਤ ਕੌਰ, ਸੰਗਰੂਰ 21ਅਪ੍ਰੈਲ 2021:
ਜ਼ਿਲ੍ਹਾ ਸੰਗਰੂਰ ’ਚ 10 ਅਪ੍ਰੈਲ ਤੋਂ ਸ਼ੁਰੂ ਹੋਈ ਕਣਕ ਦੀ ਖਰੀਦ ਦੌਰਾਨ 11ਵੇਂ ਦਿਨ ਤੱਕ ਵੱਖ-ਵੱਖ ਮੰਡੀਆਂ ’ਚ 7 ਲੱਖ 50 ਹਜ਼ਾਰ 110 ਮੀਟਰਕ ਟਨ ਕਣਕ ਪਹੁੰਚੀ ਜਿਸਦੇ ਵਿੱਚੋ ਖਰੀਦ ਏਂਜਸੀਆਂ ਵੱੱਲੋਂ 7 ਲੱਖ 6 ਹਜ਼ਾਰ 447 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ, ਜਦਕਿ ਪਿਛਲੇ ਸਾਲ ਇਸੇ ਦਿਨ ਕਣਕ ਦੀ ਖਰੀਦ 1 ਲੱਖ 80 ਹਜ਼ਾਰ ਮੀਟਰਕ ਟਨ ਸੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਜ਼ਿਲ੍ਹਾ ਸੰਗਰੂਰ ਅੰਦਰ ਚਲ ਰਹੀ ਖਰੀਦ ਪ੍ਰਕਿਰਿਆਂ ’ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਦਿੱਤੀ।
ਮੰਡੀਆਂ ਵਿੱਚ ਕਣਕ ਦੀ ਸੰਭਾਲ ਲਈ ਹਰੇਕ ਲੋਂੜੀਦੇ ਪ੍ਰਬੰਧਾ ਦੀ ਵਿਵਸਥਾ
ਸ੍ਰੀ ਰਾਮਵੀਰ ਨੇ ਕਿਹਾ ਕਿ ਮੰਡੀਆਂ ’ਚ ਹੁਣ ਤੱਕ 3 ਲੱਖ 34 ਹਜ਼ਾਰ 926 ਮੀਟਰਕ ਟਨ ਕਣਕ ਦੀ ਲਿਫਟਿੰਗ ਅਤੇ ਕਿਸਾਨਾਂ ਨੂੰ 275 ਕਰੋੜ 72 ਲੱਖ ਰੁਪਏ ਦੀ ਸਿੱਧੀ ਅਦਾਇਗੀ ਹੋ ਚੁੱਕੀ ਹੈ। ਉਨ੍ਹਾ ਕਿਹਾ ਕਿ ਲਿਫਟਿੰਗ ਦੇ ਕੰਮ ਨੂੰ ਹੋਰ ਤੇਜ਼ੀ ਨਾਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਅਤੇ ਮੰਡੀਆਂ ’ਚ ਕਣਕ ਦੀ ਸਾਂਭ ਸੰਭਾਲ ਲਈ ਹਰੇਕ ਲੋਂੜੀਦੇ ਪ੍ਰਬੰਧਾਂ ਦੀ ਵਿਵਸਥਾ ਕੀਤੀ ਗਈ ਹੈ। ਸ੍ਰੀ ਰਾਮਵੀਰ ਨੇ ਦੱਸਿਆ ਕਿ ਪਨਗਰੇਨ ਵੱਲੋਂ 3 ਲੱਖ 25 ਹਜਾਰ 875 ਮੀਟਰਕ ਟਨ, ਮਾਰਕਫੈੱਡ ਵੱਲੋਂ 1 ਲੱਖ 46 ਹਜ਼ਾਰ 770 ਮੀਟਰਕ ਟਨ, ਪਨਸਪ ਵੱਲੋਂ 1 ਲੱਖ 51 ਹਜਾਰ 550 ਮੀਟਰਕ ਟਨ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 75 ਹਜਾਰ 515 ਮੀਟਰਕ ਟਨ ਅਤੇ ਐਫ.ਸੀ.ਆਈ ਵੱਲੋਂ 6550 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਸ੍ਰੀ ਰਾਮਵੀਰ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ।
ਜ਼ਿਲ੍ਹੇ ਅੰਦਰ ਬਾਰਦਾਨੇ ਦੀ ਕੋਈ ਘਾਟ ਨਹੀ, ਲਿਫਟਿੰਗ ’ਚ ਤੇਜ਼ੀ ਲਿਆਉਣ ਦੇ ਆਦੇਸ਼ ਜਾਰੀ
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਬਾਰਦਾਨੇ ਦੀ ਕੋਈ ਘਾਟ ਨਹੀ ਹੈ ਰਾਜ ਸਰਕਾਰ ਵੱਲੋਂ ਆੜ੍ਹਤੀਆਂ ਨੂੰ ਬੀ. ਕਲਾਸ ਬਾਰਦਾਨਾ ਵਰਤਣ ਦੀ ਪ੍ਰਵਾਨਗੀ ਵੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਨੂੰ ਬਾਰਦਾਨੇ ਦੀ ਅਦਾਇਗੀ ਲਈ ਪੰਜਾਬ ਸਰਕਾਰ ਵੱਲੋਂ 210 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਬੀ. ਕਲਾਸ ਬਾਰਦਾਨਾ ਵਰਤੋਂ ’ਚ ਲਿਆ ਸਕਦੇ ਹਨ , ਸਰਕਾਰ ਵੱਲੋਂ ਅਦਾਇਗੀ ਦੀ ਕੋਈ ਪਰੇਸ਼ਾਨੀ ਨਹੀ ਆਉਣ ਦਿੱਤੀ ਜਾਵੇਗੀ।