ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਬਿਹਤਰ ਢੰਗ ਨਾਲ ਪ੍ਰਦਾਨ ਕਰਨ ਲਈ ਸਰਕਾਰ ਵਚਨਬੱਧ
ਬਲਵਿੰਦਰਪਾਲ, ਪਟਿਆਲਾ, 21 ਅਪ੍ਰੈਲ 2021:
ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਤੇ ਲੋਕ ਸ਼ਿਕਾਇਤਾਂ ਮਾਮਲੇ ਵਿਭਾਗ ਅਤੇ ਈ-ਗਵਰਨੈਂਸ ਸੁਸਾਇਟੀ ਵੱਲੋਂ ਜਨਤਕ ਹਿੱਤਾਂ ਦੇ ਮੱਦੇਨਜ਼ਰ ਇੱਕ ਅਹਿਮ ਫੈਸਲਾ ਲੈਂਦਿਆਂ ਲੋਕਾਂ ਨੂੰ ਫ਼ਰਦ ਦੇਣ ਦਾ ਕੰਮ ਵੀ ਸੇਵਾ ਕੇਂਦਰਾਂ ‘ਚ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਬਿਹਤਰ ਢੰਗ ਨਾਲ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਨੇ ਮਾਲ ਤੇ ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਜਮੀਨਾਂ ਦੀਆਂ ਫ਼ਰਦਾਂ ਜਾਰੀ ਕਰਨ ਦਾ ਕੰਮ ਈ-ਸੇਵਾ ਪੋਰਟਲ ਪੰਜਾਬ ਨਾਲ ਜੋੜਦਿਆਂ ਫਰਦਾਂ ਵੀ ਹੁਣ ਸੇਵਾ ਕੇਂਦਰਾਂ ‘ਚੋਂ ਪ੍ਰਦਾਨ ਕੀਤੇ ਜਾਣ ਦਾ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਫਰਦ ਦੇ ਹਰ ਪੰਨੇ ਦੇ 20 ਰੁਪਏ ਦੇਣੇ ਪੈਣਗੇ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਆਪਣੀਆਂ ਫਰਦਾਂ ਸੇਵਾ ਕੇਂਦਰਾਂ ‘ਚੋਂ ਜਾਰੀ ਕਰਵਾਉਣ ਦੀ ਅਪੀਲ ਵੀ ਕੀਤੀ।