ਵਿਜੈ ਇੰਦਰ ਸਿੰਗਲਾ ਨੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ, ਪੰਜਾਬੀਆਂ ਨੂੰ ਜਲਦੀ ਤੋਂ ਜਲਦੀ ਟੀਕਾ ਲਗਵਾਉਣ ਦੀ ਅਪੀਲ

Advertisement
Spread information

ਪੰਜਾਬ ਸਰਕਾਰ ਨੇ ਹਰ ਕਸਬੇ, ਬਲਾਕ ਅਤੇ ਇਲਾਕੇ ‘ਚ ਵੈਕਸੀਨ ਡੋਜ਼ਾਂ ਸਮੇਤ ਟੀਕਾਕਰਨ ਕੇਂਦਰ ਅਤੇ ਹੋਰ ਸਹੂਲਤਾਂ ਨੂੰ ਬਣਾਇਆਂ ਯਕੀਨੀ: ਕੈਬਨਿਟ ਮੰਤਰੀ ਸਿੰਗਲਾ


ਹਰਪ੍ਰੀਤ ਕੌਰ ,  ਸੰਗਰੂਰ, 21 ਅਪ੍ਰੈਲ 2021

       ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰੀ ਵਿਜੈਇੰਦਰ ਸਿੰਗਲਾ ਨੇ ਬੁੱਧਵਾਰ ਨੂੰ ਇਥੇ ਸਿਵਲ ਹਸਪਤਾਲ ਸੰਗਰੂਰ ਵਿਖੇ ਕੋਵਿਡ ਟੀਕੇ ਦੀ ਪਹਿਲੀ ਡੋਜ਼ ਲਗਵਾਈ। ਇਸ ਮੌਕੇ ਫਰੰਟ ਲਾਈਨ ਕਾਮਿਆਂ ਅਤੇ ਹੋਰ ਲੋਕਾਂ ਨੂੰ ਕੋਵਿਡ ਦੇ ਟੀਕੇ ਲਗਾਉਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ 3,251 ਟੀਕਾਕਰਨ ਕੇਂਦਰ ਸਥਾਪਤ ਕੀਤੇ ਹਨ ਅਤੇ 26.10 ਲੱਖ ਤੋਂ ਵੱਧ ਲੋਕਾਂ ਨੂੰ ਇਹ ਟੀਕਾ ਲਗਾਇਆ ਜਾ ਚੁੱਕਾ ਹੈ।

Advertisement

      ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਭਾਰਤ ਅਤੇ ਪੰਜਾਬ ਵੀ ਕੋਵਿਡ ਦੀ ਦੂਜੀ ਲਹਿਰ ਦੀ ਲਪੇਟ ਵਿੱਚ ਹਨ ਅਤੇ ਇਹ ਪਰਿਵਰਤਨਸ਼ੀਲ ਵਾਇਰਸ ਪਹਿਲਾਂ ਦੇ ਮੁਕਾਬਲੇ ਵਧੇਰੇ ਭਿਆਨਕ ਅਤੇ ਤੇਜ਼ੀ ਨਾਲ ਫੈਲ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੂੰ ਇਸ ਵਾਇਰਸ ਤੋਂ ਬਚਾਉਣ ਲਈ, ਪੰਜਾਬ ਸਰਕਾਰ ਛੇਤੀ ਹੀ 18 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਲਈ ਟੀਕਾਕਰਣ ਦੀ ਮੁਹਿੰਮ ਸ਼ੁਰੂ ਕਰੇਗੀ।  ਉਨ੍ਹਾਂ ਕਿਹਾ ਕਿ ਇਸ ਵੇਲੇ ਇਹ ਟੀਕਾਕਰਨ ਮੁਹਿੰਮ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਤੱਕ ਸੀਮਤ ਹੈ ਪਰ 1 ਮਈ ਤੋਂ ਬਾਅਦ ਮਹਾਂਮਾਰੀ ਦੀ ਚੇਨ ਤੋੜਣ ਲਈ 18 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਨੂੰ ਟੀਕਾ ਲਗਾਇਆ ਜਾਵੇਗਾ।

      ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਹਰੇਕ ਕਸਬੇ, ਬਲਾਕ ਅਤੇ ਇਲਾਕੇ ਵਿੱਚ ਵੈਕਸੀਨ ਦੀ ਲੋੜੀਂਦੀ ਡੋਜ਼ ਵਾਲਾ ਟੀਕਾਕਰਨ ਕੇਂਦਰ ਅਤੇ ਹੋਰ ਸਹੂਲਤਾਂ ਹੋਣੀਆਂ ਲਾਜ਼ਮੀ ਹਨ। ਸ੍ਰੀ ਸਿੰਗਲਾ ਨੇ ਕਿਹਾ, “ਸਾਡੇ ਵਿੱਚੋਂ ਬਹੁਤ ਸਾਰੇ ਪਹਿਲਾਂ ਹੀ ਆਪਣੇ ਦੋਸਤਾਂ ਜਾਂ ਰਿਸ਼ਤੇਦਾਰਾਂ ਨੂੰ ਕੋਵਿਡ ਹੱਥੋਂ ਗੁਆ ਚੁੱਕੇ ਹਨ ਪਰ ਹੁਣ ਸਾਨੂੰ ਹੋਰ ਜ਼ਿੰਮੇਵਾਰ ਬਣਨ ਅਤੇ ਵਧੇਰੇ ਪਰਿਪੱਕਤਾ ਨਾਲ ਕੰਮ ਕਰਨ ਦੀ ਲੋੜ ਹੈ।  ਮੈਂ ਪਹਿਲਾਂ ਹੀ ਆਪਣਾ ਕੋਵਿਡ ਦਾ ਟੀਕਾ ਲਗਵਾ ਚੁੱਕਾ ਹਾਂ ਅਤੇ ਤੁਹਾਨੂੰ ਸਭ ਨੂੰ ਅਪੀਲ ਕਰਦਾ ਹਾਂ ਕਿ ਆਪਣੇ ਪਰਿਵਾਰ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਜਲਦੀ ਤੋਂ ਜਲਦੀ ਕੋਵਿਡ ਰੋਕੂ ਟੀਕਾ ਲਗਵਾਓ।”

      ਸਕੂਲ ਸਿੱਖਿਆ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਵਿੱਚ ਹਰੇਕ ਨੂੰ ਟੀਕਾ ਲਗਵਾਉਣ ਲਈ ਸਿਹਤ ਕਰਮਚਾਰੀਆਂ ਦਾ ਸਹਿਯੋਗ ਕਰਨ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਧੇਰੇ ਮਿਹਨਤ ਨਾਲ ਕੰਮ ਕਰ ਰਹੀ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਥੋੜ੍ਹੇ ਸਮੇਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਟੀਕਾ ਲਗਾਇਆ ਜਾ ਸਕੇ।

Advertisement
Advertisement
Advertisement
Advertisement
Advertisement
error: Content is protected !!