ਸਿਵਲ ਡਿਫੈਂਸ ਬਰਨਾਲਾ ਦੇ ਵੱਧ ਤੋਂ ਵੱਧ ਵਲੰਟੀਅਰ ਚੌਕਸ ਰਹਿਣ
ਪ੍ਰਤੀਕ ਚੰਨਾ ਬਰਨਾਲਾ, 1 ਅਪਰੈਲ 2020
ਗ੍ਰਹਿ ਮੰਤਰਾਲਾ ਭਾਰਤ ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਕਮਾਂਡੈਂਟ ਪੰਜਾਬ ਹੋਮ ਗਾਰਡ ਅਤੇ ਸਿਵਲ ਡਿਫੈਂਸ ਸੰਗਰੂਰ ਰਛਪਾਲ ਸਿੰਘ ਧੂਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਮਿਤੀ ਸੀ. ਡੀ. ਆਈ. ਕੁਲਦੀਪ ਸਿੰਘ ਵੱਲੋਂ ਸਿਵਲ ਡੀਫੈਂਸ ਬਰਨਾਲਾ ਦੇ ਵਾਰਡਨਾਂ ਮਹਿੰਦਰ ਕਪਿਲ (ਡਿਪਟੀ ਚੀਫ ਵਾਰਡਨ) ਚਰਨਜੀਤ ਕੁਮਾਰ ਮਿੱਤਲ, ਅਖਿਲੇਸ਼ ਬਾਂਸਲ, ਕਿਸ਼ੋਰ ਕੁਮਾਰ, ਇਕਬਾਲ ਸਿੰਘ ਤੇ ਅਸ਼ੋਕ ਸ਼ਰਮਾ ਨਾਲ ਮੀਟਿੰਗ ਕੀਤੀ ਗਈ ਅਤੇ ਉਨਾਂ ਨੂੰ ਹਦਾਇਤ ਕੀਤੀ ਗਈ ਕਿ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਮਹਾਂਮਾਰੀ ਦੇ ਮੱਦੇਨਜ਼ਰ ਸਿਵਲ ਡਿਫੈਂਸ ਬਰਨਾਲਾ ਦੇ ਵੱਧ ਤੋਂ ਵੱਧ ਵਲੰਟੀਅਰ ਚੌਕਸ ਰਹਿਣ ਤਾਂ ਜੋ ਕਿਸੇ ਵੀ ਐਮਰਜੈਂਸੀ ਮੌਕੇ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਉਨਾਂ ਦੀਆਂ ਸੇਵਾਵਾਂ ਲਈਆਂ ਜਾ ਸਕਣ। ਸੀਡੀਆਈ ਕੁਲਦੀਪ ਸਿੰਘ ਨੇ ਕਿਹਾ ਕਿ ਕਰੋਨਾ ਵਾਇਰਸ ਦੇ ਮੱਦੇਨਜ਼ਰ ਉਪਜੀ ਸਥਿਤੀ ਵਿੱਚ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਦੀਆਂ ਸਮਾਜਸੇਵੀ ਸੰਸਥਾਵਾਂ ਵਧ-ਚੜ ਕੇ ਯੋਗਦਾਨ ਪਾ ਰਹੀਆਂ ਹਨ ਤਾਂ ਜੋ ਸੂਬੇ ਦੀ ਭਾਈਚਾਰਕ ਸਾਂਝ ਬਣੀ ਰਹੇ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਹਰੇਕ ਸਿਵਲ ਡਿਫੈਂਸ ਵਾਰਡਨ ਆਪਣੇ ਅਧਿਕਾਰ ਖੇਤਰ ਵਿੱਚ ਜੂਝਾਰੂ ਅਤੇ iਸਮਾਜਸੇਵੀ ਨੌਜਵਾਨਾਂ ਨੂੰ ਨਾਲ ਲੈ ਕੇ ਚੱਲਣਗੇ, ਤਾਂ ਜੋ ਕਿਸੇ ਵੀ ਔਖੇ ਸਮੇਂ ਲੋਕਾਂ ਦੀ ਮਦਦ ਕੀਤੀ ਜਾ ਸਕੇ।