ਉੱਤਰ ਖੇਤਰੀ ਖੇਤਰੀ ਸੱਭਿਆਚਾਰਕ ਕੇਂਦਰ ਦੇ ਸਹਿਯੋਗ ਨਾਲ ਗੁਰਮਤਿ ਸੰਗੀਤ ਵਿਭਾਗ ਵੱਲੋਂ ਆਨ-ਲਾਈਨ ਗੁਰਬਾਣੀ ਗਾਇਨ

Advertisement
Spread information

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਉਲੀਕੇ ਗਏ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਕੀਤਾ

ਬਲਵਿੰਦਰਪਾਲ, ਪਟਿਆਲਾ, 22 ਅਪ੍ਰੈਲ 2021:

             ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਉਲੀਕੇ ਗਏ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਪੰਜਾਬੀ ਯੂਨੀਵਰਸਿਟੀ ਦੇ ਗੁਰਮਤਿ ਸੰਗੀਤ ਵਿਭਾਗ ਵੱਲੋਂ ਉੱਤਰ ਖੇਤਰੀ ਸੱਭਿਆਚਾਰਕ ਕੇਂਦਰ ਦੇ ਸਹਿਯੋਗ ਨਾਲ ਆਨ-ਲਾਈਨ ਗੁਰਬਾਣੀ ਗਾਇਨ ਪ੍ਰੋਗਰਾਮ ਕਰਵਾਇਆ ਗਿਆ। ਸਮਾਗਮ ‘ਚ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਰਹੇ ਅਤੇ ਇਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਬਤੌਰ ਰਾਗੀ ਸਿੰਘ ਸੇਵਾ ਨਿਭਾ ਰਹੇ ਭਾਈ ਉਂਕਾਰ ਸਿੰਘ ਨੇ ਗੁਰੂ ਤੇਗ਼ ਬਹਾਦਰ ਸਾਹਿਬ ਦੀ ਬਾਣੀ ਦਾ ਰਸਭਿੰਨਾ ਕੀਰਤਨ ਗਾਇਨ ਕੀਤਾ। ਸਮਾਗਮ ਦੇ ਆਰੰਭ ਵਿਚ ਬੋਲਦਿਆਂ ਗੁਰਮਤਿ ਸੰਗੀਤ ਵਿਭਾਗ ਦੇੇ ਇੰਚਾਰਜ ਡਾ. ਕੰਵਲਜੀਤ ਸਿੰਘ ਨੇ ਗੁਰੂ ਤੇਗ਼ ਬਹਾਦਰ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਰੌਸ਼ਨੀ ਪਾਉਂਦਿਆਂ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਗੁਰੂ ਸਾਹਿਬ ਨਾਲ ਸਬੰਧਿਤ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ।
ਉਨ੍ਹਾਂ ਹੋਰ ਕਿਹਾ ਕਿ ਗੁਰੂ ਤੇਗ਼ ਬਹਾਦਰ ਸਾਹਿਬ ਨੇ ਭਾਰਤੀ ਸਮਾਜ ਦੀ ਧਾਰਮਿਕ ਸਹਿਣਸ਼ੀਲਤਾ ਤੇ ਅਖੰਡਤਾ ਦੀ ਸੁਰੱਖਿਆ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਉਨ੍ਹਾਂ ਦੇ ਪਾਏ ਪੂਰਨਿਆਂ ‘ਤੇ ਚਲਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਦ੍ਰਿੜ੍ਹ ਕਰਵਾਉਣ ਲਈ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ‘ਤੇ ਵਿਭਿੰਨ ਸਮਾਗਮਾਂ, ਸੈਮੀਨਾਰਾਂ, ਵਰਕਸ਼ਾਪਾਂ ਰਾਹੀਂ ਆਪੋ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਵੀ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਡਾ. ਕੰਵਲਜੀਤ ਸਿੰਘ ਨੇ ਦੱਸਿਆ ਕਿ ਡੀਨ ਫੈਕਲਟੀ ਆਫ਼ ਫਾਈਨ ਆਰਟਸ ਐਂਡ ਕਲਚਰ ਡਾ. ਯਸ਼ਪਾਲ ਸ਼ਰਮਾ ਦੇ ਆਸ਼ੀਰਵਾਦ ਨਾਲ ਵਿਭਾਗ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਮੂਹ ਰਾਗਾਂ ਦੇ ਆਡੀਓ-ਵੀਡੀਓ ਲੈਸਨ ਸਾਰੇ ਗੁਰਮਤਿ ਸੰਗੀਤ ਅਭਿਲਾਸ਼ੀਆਂ ਲਈ ਯੂ-ਟਿਊਬ ‘ਤੇ ਅਪਲੋਡ ਕਰ ਦਿੱਤੇ ਗਏ ਹਨ, ਜੋ ਹਰ ਕਿਸੇ ਲਈ ਬਿਨਾਂ ਕਿਸੇ ਫ਼ੀਸ ਤੋਂ ਉਪਲਬਧ ਹਨ।
ਪ੍ਰੋਗਰਾਮ ਦੇ ਸਮਾਪਨ ‘ਤੇ ਡਾ. ਕੰਵਲਜੀਤ ਸਿੰਘ ਨੇ ਮਨੋਨੀਤ ਵਾਈਸ-ਚਾਂਸਲਰ ਡਾ. ਅਰਵਿੰਦ, ਡੀਨ ਅਕਾਦਮਿਕ ਮਾਮਲੇ ਡਾ. ਪੁਸ਼ਪਿੰਦਰ ਸਿੰਘ ਗਿੱਲ ਤੇ ਡਾਇਰੈਕਟਰ ਐੱਨ.ਜ਼ੈਡ.ਸੀ.ਸੀ ਮੈਡਮ ਦੀਪਿਕਾ ਪੋਖਰਨਾ ਅਤੇ ਉਨ੍ਹਾਂ ਦੇ ਸਮੂਹ ਸਟਾਫ ਦਾ ਧੰਨਵਾਦ ਕੀਤਾ।

Advertisement
Advertisement
Advertisement
Advertisement
Advertisement
error: Content is protected !!