ਕਿਸਾਨ ਵੀਰਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਕਰੋਨਾ ਦਾ ਪ੍ਰਭਾਵ ਘਟਾਉਣ ਲਈ ਹਰ ਸੰਭਵ ਪ੍ਰਬੰਧ ਕੀਤੇ
ਬੀ ਟੀ ਐੱਨ, ਫਾਜ਼ਿਲਕਾ 24 ਅਪ੍ਰੈਲ 2021 :
ਡਿਪਟੀ ਕਮਿਸ਼ਨਰ ਫਾਜ਼ਿਲਕਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 23 ਅਪ੍ਰੈਲ ਦੀ ਸ਼ਾਮ ਤੱਕ ਕੁੱਲ 341232 ਕੁਇੰਟਲ ਕਣਕ ਪੁੱਜੀ। ਆਮਦ ਹੋਈ ਕਣਕ ਵਿੱਚੋਂ 32,4314 ਕੁਇੰਟਲ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਜ਼ਿਲ੍ਹਾ ਫੂਡ ਸਪਲਾਈ ਕੰਟਰੋਨਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਇਸ ਸੀਜ਼ਨ ਦੌਰਾਨ ਹੁਣ ਤੱਕ ਪਨਗ੍ਰੇਨ ਵੱਲੋ 90732 ਕੁਇੰਟਲ ਕਣਕ, ਮਾਰਕਫੈਡ ਵੱਲੋਂ 82558 ਕੁਇੰਟਲ ਕਣਕ, ਪਨਸਪ ਵੱਲੋ 83470 ਕੁਇੰਟਲ ਕਣਕ, ਐਫ.ਸੀ.ਆਈ. ਵੱਲੋਂ 23643 ਕੁਇੰਟਲ ਕਣਕ ਅਤੇ ਪੰਜਾਬ ਵੇਅਰਹਾਊਸ ਵੱਲੋ 43911 ਕੁਇੰਟਲ ਕਣਕ 23 ਅਪ੍ਰੈਲ ਦੀ ਸ਼ਾਮ ਤੱਕ ਖ੍ਰ੍ਰੀਦੀ ਜਾ ਚੁੱਕੀ ਹੈ।ਜ਼ਿਲ੍ਹਾ ਮੰਡੀ ਅਫਸਰ ਸ. ਜਗਰੂਪ ਸਿੰਘ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਨੇ ਜ਼ਿਲੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਿਸਾਨ ਵੀਰਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਕਰੋਨਾ ਦਾ ਪ੍ਰਭਾਵ ਘਟਾਉਣ ਲਈ ਹਰ ਸੰਭਵ ਪ੍ਰਬੰਧ ਕੀਤੇ ਹਨ ਜਿਵੇਂ ਕਿ ਸਮਾਜਿਕ ਦੂਰੀ, ਸੈਨੇਟਾਈਜੇਸ਼ਨ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਿਹਤ ਦਾ ਧਿਆਨ ਰੱਖਣ ਤਾਂ ਜੋ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਚੱਲ ਸਕੇ। ਉਨ੍ਹਾ ਦੱਸਿਆ ਕਿ ਮੰਡੀਆਂ ਵਿੱਚ ਆਉਣ ਵਾਲੇ ਹਰ ਇੱਕ ਕਿਸਾਨ, ਆੜਤੀਏ ਅਤੇ ਲੇਬਰ ਹੱਥਾਂ ਨੂੰ ਵਾਰ ਵਾਰ ਸਾਬਣ ਨਾਲ ਧੋਣਾ, ਸੈਨੇਟਾਈਜਰ ਦੀ ਵਰਤੋ ਕਰਨਾ, ਮਾਸਕ, ਦਸਤਾਨਿਆਂ ਦੀ ਵਰਤੋ ਕਰਨੀ ਅਤੇ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕਰਨ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ।