39 ਦਿਨਾਂ ਦਾ ਧਰਨਾ ਲੱਗੇ ਹੋਣ ਦੇ ਬਾਵਜੂਦ ਪ੍ਰਸ਼ਾਸ਼ਨ ਵੱਲੋਂ ਨਹੀਂ ਲਈ ਕੋਈ ਸਾਰ
ਹਰਪ੍ਰੀਤ ਕੌਰ, ਸੰਗਰੂਰ 24 ਅਪ੍ਰੈਲ 2021
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਸੰਗਰੂਰ ਵਿਖੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਸਾਹਮਣੇ ਪੱਕਾ ਮੋਰਚਾ 39ਵੇਂ ਦਿਨ ਵੀ ਜਾਰੀ ਹੈ । ਅੱਜ ਦੇ ਧਰਨੇ ਵਿੱਚ ਬਲਾਕ ਪ੍ਰਧਾਨ ਆਸ਼ਾ ਰਾਣੀ ਦੀ ਅਗਵਾਈ ਵਿਚ ਇਕੱਠੇ ਹੋ ਕੇ ਲੁਧਿਆਣਾ ਅਰਬਨ 3 ਦੀਆਂ ਵਰਕਰਾਂ ਹੈਲਪਰਾਂ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ । ਸਰਕਾਰ ਦੀਆਂ ਨੀਤੀਆਂ ਤੇ ਚਾਨਣਾ ਪਾਉਂਦੇ ਹੋਏ ਜਥੇਬੰਦੀ ਦੇ ਸੂਬਾਈ ਮੀਤ ਪ੍ਰਧਾਨ ਗੁਰਮੇਲ ਕੌਰ ਸੂਬਾ ਸਕੱਤਰ ਜਸਵਿੰਦਰ ਕੌਰ, ਬਲਾਕ ਸਕੱਤਰ ਧੀਰਜ ਬਾਲਾ,ਕਮਲਜੀਤ ਕੌਰ, ਸਰਬਜੀਤ ਕੌਰ ਨੇ ਕਿਹਾ ਕਿ ਕੇਂਦਰ ਤੋਂ ਵੀ ਪਹਿਲ ਕਦਮੀ ਕਰ ਪੰਜਾਬ ਸਰਕਾਰ ਨੇ 2017 ਵਿੱਚ ਪ੍ਰੀ ਪ੍ਰਾਇਮਰੀ ਜਮਾਤਾਂ ਸ਼ੁਰੂ ਕੀਤੀਆਂ ਗਈਆਂ ਹਨ । ਜਿਸ ਨਾਲ ਆਈ.ਸੀ.ਡੀ.ਐਸ ਸਕੀਮ ਨੂੰ ਖਾਤਮੇ ਵੱਲ ਧੱਕਿਆ ਜਾ ਰਿਹਾ ਹੈ । ਉਨ੍ਹਾਂ ਨੇ ਨੀਤੀਆਂ ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਨਵੀਂ ਸਿੱਖਿਆ ਨੀਤੀ 2020 ਵਿੱਚ ਪ੍ਰੀ ਪ੍ਰਾਇਮਰੀ ਸਿੱਖਿਆਰਥੀ ਦਾ ਦਰਜਾ ਆਂਗਣਵਾੜੀ ਵਰਕਰਾਂ ਹੈਲਪਰਾਂ ਨੂੰ ਦਿੱਤਾ ਜਾਵੇਗਾ ਅਤੇ ਮੁੱਢਲੀ ਬਾਲ ਸਿੱਖਿਆ ਸੰਭਾਲ ਲਈ ਕੇਂਦਰ ਅਬਾਦੀ ਦੇ 500 ਮੀਟਰ ਦਾਇਰੇ ਵਿਚ ਹੋਏਗਾ। ਉਨ੍ਹਾਂ ਨੇ ਕਿਹਾ ਕਿ 3 ਤੋਂ 6 ਸਾਲ ਦੇ ਬੱਚਿਆਂ ਨੂੰ ਮੁੜ ਆਂਗਣਵਾੜੀਆਂ ਦੀਆਂ ਰੌਣਕਾਂ ਬਣਾਉਣ ਲਈ ਸੰਘਰਸ਼ ਨੂੰ ਤਿੱਖਾ ਕਰਦੇ ਹੋਏ ਸਿੱਖਿਆ ਮੰਤਰੀ ਦੀ ਕੋਠੀ ਸੰਗਰੂਰ ਵਿਖੇ ਪੱਕਾ ਮੋਰਚਾ ਲਾਇਆ ਗਿਆ । ਕਿਉਂਕਿ ਪਿਛਲੇ ਤਿੰਨ ਸਾਲਾਂ ਤੋਂ ਸਾਂਝਾ ਫੈਸਲਾ 27/11/2017 ਨੂੰ ਹੋਣ ਦੇ ਬਾਵਜੂਦ ਸਿੱਖਿਆ ਵਿਭਾਗ ਵੱਲੋਂ ਨਿਚਲੇ ਪੱਧਰ ਤੇ ਲਾਗੂ ਨਹੀਂ ਕੀਤਾ ਗਿਆ । 15 ਅਕਤੂਬਰ 2020 ਨੂੰ ਯੂਨੀਅਨ ਨੁਮਾਇੰਦਿਆਂ ਅਤੇ ਸਿੱਖਿਆ ਮੰਤਰੀ ਵਿਚਾਲੇ ਹੋਈ ਬੈਠਕ ਵਿਚ ਹੱਲ ਦਾ ਭਰੋਸਾ ਦਿੱਤਾ ਗਿਆ ਸੀ । ਪਰ ਛੇ ਮਹੀਨੇ ਬੀਤਣ ਦੇ ਬਾਅਦ ਵੀ ਜਿਉਂ ਦੇ ਤਿਉਂ ਹਨ ।
39 ਦਿਨਾਂ ਦਾ ਧਰਨਾ ਲੱਗੇ ਹੋਣ ਦੇ ਬਾਵਜੂਦ ਪ੍ਰਸ਼ਾਸ਼ਨ ਵੱਲੋਂ ਕੋਈ ਸਾਰ ਨਹੀਂ ਲਈ ਗਈ । ਜਿਸ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਹੈਲਪਰਾਂ ਵਿੱਚ ਤਿੱਖਾ ਰੋਸ ਹੈ। ਰੋਸ ਦਾ ਪ੍ਰਗਟਾਵਾ ਕਰਦੇ ਹੋਏ ਸੋਮਵਾਰ ਨੂੰ ਕਾਲੇ ਦਿਵਸ ਦੇ ਰੂਪ ਵਿੱਚ ਮਨਾਇਆ ਜਾਵੇਗਾ ਅਤੇ ਪੂਰੇ ਸੰਗਰੂਰ ਦੇ ਵਿੱਚ ਕਾਲੇ ਚੋਲੇ ਪਾ ਕੇ ਪੰਜਾਬ ਸਰਕਾਰ ਦੀ ਦੋਗਲੀ ਨੀਤੀ ਖਿਲਾਫ਼ ਮਾਲਵਾ ਬੈਲਟ ਦੀਆਂ ਵਰਕਰਾਂ ਹੈਲਪਰਾਂ ਰੋਸ ਪ੍ਰਦਰਸ਼ਨ ਕਰਨਗੀਆਂ ।