ਜ਼ਿਲੇ ਦੇ ਕਿਸਾਨਾਂ ਨੂੰ ਹੁਣ ਤੱਕ 1163 ਕਰੋੜ 56 ਲੱਖ ਰੁਪਏ ਦੀ ਹੋਈ ਅਦਾਇਗੀ-ਡਿਪਟੀ ਕਮਿਸ਼ਨਰ

Advertisement
Advertisement
Spread information

8 ਲੱਖ 59 ਹਜ਼ਾਰ 110 ਮੀਟਰਿਕ ਟਨ ਕਣਕ ਦੀ ਹੋਈ ਖ਼ਰੀਦ-ਰਾਮਵੀਰ
ਲਿਫਟਿੰਗ ਦਾ ਕੰਮ ਤੇਜ਼ੀ ਨਾਲ ਜਾਰੀ, ਖਰੀਦ ਅਧਿਕਾਰੀ ਮੰਡੀਆਂ ’ਚ ਕਾਰਜ਼ਸੀਲ

ਹਰਪ੍ਰੀਤ ਕੌਰ, ਸੰਗਰੂਰ, 25 ਅਪ੍ਰੈਲ 2021:

ਜ਼ਿਲੇ ਦੇ ਕਿਸਾਨਾਂ ਨੂੰ ਖਰੀਦ ਕੀਤੀ ਕਣਕ ਦੀ ਹੁਣ ਤੱਕ 1163 ਕਰੋੜ 56 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। 24 ਅਪ੍ਰੈਲ ਤੱਕ ਵੱਖ ਵੱਖ ਮੰਡੀਆਂ ਵਿੱਚ 8 ਲੱਖ 89 ਹਜ਼ਾਰ 293 ਮੀਟਰਕ ਟਨ ਕਣਕ ਆਈ ਹੈ ਜਿਸ ਵਿੱਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 8 ਲੱਖ 59 ਹਜ਼ਾਰ 110 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦਿੱਤੀ।
ਸ੍ਰੀ ਰਾਮਵੀਰ ਨੇ ਦੱਸਿਆ ਕਿ ਪਨਗਰੇਨ ਵੱਲੋਂ 3 ਲੱਖ 67 ਹਜਾਰ 465 ਮੀਟਰਕ ਟਨ, ਮਾਰਕਫੈੱਡ ਵੱਲੋਂ 1 ਲੱਖ 91 ਹਜ਼ਾਰ 99 ਮੀਟਰਕ ਟਨ, ਪਨਸਪ ਵੱਲੋਂ 1 ਲੱਖ 88 ਹਜਾਰ 705 ਮੀਟਰਕ ਟਨ  ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1 ਲੱਖ 1 ਹਜਾਰ 200 ਮੀਟਰਕ ਟਨ ਅਤੇ ਐਫ.ਸੀ.ਆਈ ਵੱਲੋਂ 10250 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਹੈ।
ਉਨਾਂ ਦੱਸਿਆ ਕਿ  5 ਲੱਖ 12 ਹਜ਼ਾਰ 594 ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਲਿਫਟਿੰਗ ਪ੍ਰਕਿਰਿਆ ਦੇ ਕੰਮਾਂ ਅੰਦਰ ਹੋਰ ਵਧੇਰੇ ਤੇਜ਼ੀ ਲਿਆਉਣ ਲਈ ਹਦਾਇਤਾਂ ਜਾਰੀ ਕੀਤੀਆ ਗਈਆਂ ਹਨ। ਉਨਾਂ ਦੱਸਿਆ ਕਿ ਕਿਸਾਨਾਂ ਨੂੰ ਖਰੀਦ ਦੌਰਾਨ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਹੀ ਆਉਣ ਦਿੱਤੀ ਜਾਵੇਗੀ ਅਤੇ ਨਾ ਹੀ ਮੰਡੀਆਂ ਅੰਦਰ ਬਾਰਦਾਨੇ ਦੀ ਕੋਈ ਸਮੱਸਿਆ ਹੈ।

Advertisement
Advertisement
error: Content is protected !!