ਸਿਹਤ ਠੀਕ ਨਾ ਹੋਣ ਦੇ ਬਾਵਜੂਦ ਲੋਕਾਂ ਨੂੰ ਆ ਰਹੀਆਂ ਮੁਸਕਿਲਾਂ ਤੋਂ ਜਾਣੂ ਹੁੰਦੇ ਹੋਏ ਅੱਗੇ ਆਏ ਐਸ.ਐਸ.ਪੀ. ਸੰਦੀਪ ਗੋਇਲ
ਪਰਦੀਪ ਕਸਬਾ, ਬਰਨਾਲਾ, 26 ਅਪ੍ਰੈਲ 2021
ਐਸ.ਐਸ.ਪੀ. ਸੰਦੀਪ ਗੋਇਲ ਜੋ ਕੋਰੋਨਾ ਕਾਲ ਦੀ ਸ਼ਰੂਆਤੀ ਦਿਨਾਂ ਤੋਂ ਲੋਕਾਂ ਦੀ ਮੱਦਦ ਲਈ ਮੈਦਾਨ ਵਿਚ ਡਟੇ ਹੋਏ ਹਨ । ਲੋਕਾਂ ਦੀ ਸਿਹਤ ਲੈ ਕੇ ਚਿੰਤਤ ਹਨ । ਬੀੇਤੇ ਸਾਲ ਕੋਰੋਨਾ ਕਾਰਨ ਲੱਗੇ ਲਾਕਡਾਉਨ ਵਿਚ ਸ਼ੈਕੜੇ ਹੀ ਲੋੜਵੰਦ ਪਰਿਵਾਰਾਂ ਹੀ ਹਰ ਸੰਭਵ ਮੱਦਦ ਕਰਨ ਦਾ ਸਿਹਰਾ ਵੀ ਐਸ.ਐਸ.ਪੀ. ਸੰਦੀਪ ਗੋਇਲ ਸਿਰ ਜਾਂਦਾ ਹੈ । ਇਸ ਵਾਰ ਵੀ ਜਦੋ ਕੋਰੋਨਾ ਮਹਾਮਾਰੀ ਦੇ ਵਧਣ ਕਾਰਣ ਲੋਕਾਂ ਨੂੰ ਸਮੱਸਿਆਵਾਂ ਆ ਰਹੀਆਂ ਹਨ ਤਾਂ ਅਜਿਹੇ ਦੌਰ ਵਿਚ ਐਸ.ਐਸ.ਪੀ. ਬਰਨਾਲਾ ਸੰਦੀਪ ਗੋਇਲ ਵੀ ਸਿਹਤ ਠੀਕ ਨਾ ਹੋਣ ਦੇ ਬਾਵਜੂਦ ਲੋਕਾਂ ਨੂੰ ਆ ਰਹੀਆਂ ਮੁਸਕਿਲਾਂ ਤੋਂ ਜਾਣੂ ਹੁੰਦੇ ਹੋਏ ਲੋਕਾਂ ਦੀ ਸੇਵਾ ਕਰਨਾ ਆਪਣਾ ਫ਼ਰਜ਼ ਸਮਝ ਕੇ ਅੱਗੇ ਆਏ ਹਨ । ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿਚ ਕੱਪੜੇ ਵਾਲੇ ਮਾਸਕ, ਸੈਨੇਟਾਈਜਰ ਅਤੇ ਸਾਬਣਾਂ ਅਤੇ ਹੋਰ ਜ਼ਰੂਰੀ ਸਮਾਨ ਲੋਕਾਂ ਤੱਕ ਪਹੁੰਚਦਾ ਕਰ ਰਹੇ ਹਨ। ਇਸੇ ਲੜੀ ਤਹਿਤ ਅੱਜ ਪਿੰਡ ਟੱਲੇਵਾਲ ਦੇ ਗੁਰੂਦੁਆਰਾ ਸਾਹਿਬ ਵਿਖੇ ਐਸ.ਐਸ.ਪੀ. ਸੰਦੀਪ ਗੋਇਲ ਨੇ ਸੰਤ ਬਾਬਾ ਕਰਨੈਲ ਸਿੰਘ ਨੂੰ ਨਤਮਸਤਕ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ ਅਤੇ ਕੋਰੋਨਾ ਵੈਕਸੀਨ ਕੈਂਪ ਲਗਾਉਣ ਦੀ ਸ਼ੁਰੂਆਤ ਕੀਤੀ ।
ਇਸ ਮੌਕੇ ਐਸ.ਐਸ.ਪੀ. ਸੰਦੀਪ ਗੋਇਲ ਵੱਲੋਂ ਸੰਤ ਬਾਬਾ ਕਰਨੈਲ ਸਿੰਘ ਨੂੰ 1000 ਐਨ 95 ਮਾਸਕ, 1000 ਕੱਪੜੇ ਵਾਲੇ ਮਾਸਕ, ਸੈਨੇਟਾਈਜਰ ਅਤੇ ਸਾਬਣਾਂ ਭੇਂਟ ਕੀਤੀਆਂ ਗਈਆਂ । ਇਸ ਮੌਕੇ ਗੱਲਬਾਤ ਕਰਦਿਆਂ ਐਸ.ਐਸ.ਪੀ. ਸੰਦੀਪ ਗੋਇਲ ਨੇ ਕਿਹਾ ਕਿ ਕੋਰੋਨਾ ਦਾ ਪ੍ਰਕੋਪ ਦੋਬਾਰਾ ਤੋਂ ਵੱਧ ਰਿਹਾ ਹੈ ਅਤੇ ਪ੍ਰਤੀਦਿਨ ਵੱਧ ਰਹੇ ਕੋਰੋਨਾਂ ਦੇ ਕੇਸਾਂ ਦੀ ਗਿਣਤੀ ਨੂੰ ਦੇਖਦੇ ਹੋਏ ਲੋਕਾਂ ਨੂੰ ਜਾਗਰੂਕ ਕਰਨ ਲਈ ਇਹ ਕੈਂਪ ਲਗਾਇਆ ਗਿਆ ਹੈ।
ਉਨ੍ਹਾਂ ਨੇ ਕੈਂਪ ਦੇ ਦੌਰਾਨ ਲੋਕਾਂ ਨੂੰ ਘਰ ਤੋਂ ਬਾਹਰ ਜਾਂਦੇ ਸਮੇਂ ਮਾਸਕ ਪਹਿਣ ਕੇ ਜਾਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਦਿਨ ‘ਚ ਵਾਰ ਵਾਰ ਹੱਥ ਧੋਣ ਅਤੇ ਸਰੀਰਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਪੇ੍ਰਿਤ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਖਾਂਸੀ, ਜੁਕਾਮ ਜਾਂ ਬੁਖਾਰ ਦੋਂ ਤੋਂ ਵੱਧ ਦਿਨ ਤੋਂ ਹੈ, ਉਸਨੂੰ ਤੁਰੰਤ ਆਪਣੇ ਨਜਦੀਕੀ ਹਸਪਤਾਲ ‘ਚ ਆਪਣਾ ਚੈਕਅਪ ਕਰਵਾਉਣਾ ਚਾਹੀਦਾ ਹੈ, ਤਾਂਕਿ ਕੋਰੋਨਾ ਵਰਗੀ ਭਿਆਨਕ ਤੋਂ ਆਪਣਾ ਬਚਾਅ ਕੀਤਾ ਜਾ ਸਕੇ । ਇਸ ਮੌਕੇ ਡਾ. ਬਲਜੀਤ ਕੌਰ, ਗੌਤਮ ਰਿਸ਼ੀ ਤੋਂ ਇਲਾਵਾ ਤਿੰਨ ਪਿੰਡਾਂ ਦੀ ਪੰਚਾਇਤ ਮੌਜੂਦ ਸੀ।
ਕੋਰੋਨਾ ਤੋਂ ਬਚਾਓ ਲਈ ਹਰ ਇਕ ਵਿਅਕਤੀ ਨੂੰ ਕੋਰੋਨਾ ਵੈਕਸੀਨ ਜ਼ਰੂਰ ਲਗਵਾਉਣੀ ਚਾਹੀਦੀ ਹੈ -ਸੰਤ ਬਾਬਾ ਕਰਨੈਲ ਸਿੰਘ
ਸੰਤ ਬਾਬਾ ਕਰਨੈਲ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਤੋਂ ਬਚਾਓ ਲਈ ਹਰ ਇਕ ਵਿਅਕਤੀ ਨੂੰ ਕੋਰੋਨਾ ਵੈਕਸੀਨ ਜ਼ਰੂਰ ਲਗਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵੈਕਸੀਨ ਲਗਵਾਉਣ ਵਾਲੇ ਵਿਅਕਤੀ ਖੁਦ ਨੂੰ ਕੋਰੋਨਾ ਤੋਂ ਸੁਰੱਖਿਅਤ ਮਹਿਸੂਸ ਕਰਨ ਲੱਗੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਵੈਕਸੀਨ ਸਬੰਧੀ ਫੈਲ ਰਹੀਆਂ ਝੂਠੀਆਂ ਅਫ਼ਵਾਹਾਂ ‘ਤੇ ਧਿਆਨ ਨਹੀਂ ਦੇਣਾ ਚਾਹੀਦਾ । ਉਨ੍ਹਾਂ ਕਿਹਾ ਕਿ ਹਰ ਕੋਈ ਵਿਅਕਤੀ ਕੋਰੋਨਾ ਵੈਕਸੀਨ ਦਾ ਟੀਕਾ ਜਲਦ ਤੋਂ ਜਲਦ ਲਗਵਾਉਣ, ਤਾਂਕਿ ਕੋਰੋਨਾ ਵਾਇਰਸ ਤੋਂ ਖੁਦ ਨੂੰ ਸੁਰੱਖਿਅਤ ਕੀਤਾ ਜਾ ਸਕੇ |