ਕੋਵਿਡ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਡੀ ਐਸ ਪੀ ਚੌਹਾਨ

Advertisement
Spread information

ਡੀ ਐਸ ਪੀ ਬੱਸੀ ਪਠਾਣਾਂ ਸੁਖਮਿੰਦਰ ਸਿੰਘ ਚੌਹਾਨ ਵੱਲੋਂ ਰੈਸਟੋਰੈਂਟਾਂ, ਢਾਬਿਆਂ ਤੇ ਹੋਟਲ ਮਾਲਕਾਂ ਨਾਲ ਮੀਟਿੰਗ
ਬੀਟੀਐਨ, ਬਸੀ ਪਠਾਣਾਂ, 26 ਅਪਰੈਲ 2021
ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲੀਸ ਵੱਲੋਂ ਕੋਵਿਡ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਤੇ ਕੋਵਿਡ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਹ ਗੱਲ ਡੀ ਐਸ ਪੀ ਬਸੀ ਪਠਾਣਾਂ, ਸੁਖਮਿੰਦਰ ਸਿੰਘ ਚੌਹਾਨ ਨੇ ਆਪਣੇ ਦਫ਼ਤਰ ਵਿਖੇ ਵੱਖ ਵੱਖ ਹੋਟਲਾਂ, ਢਾਬਿਆਂ ਤੇ ਰੈਸਟੋਰੈਂਟਾਂ ਦੇ ਮਾਲਕਾਂ ਨਾਲ ਮੀਟਿੰਗ ਦੌਰਾਨ ਆਖੀ।ਇਸ ਮੌਕੇ ਐਸ ਐਚ ਓ ਬੱਸੀ ਪਠਾਣਾਂ, ਮਨਪ੍ਰੀਤ ਸਿੰਘ ਵੀ ਹਾਜ਼ਰ ਸਨ।ਉਹਨਾਂ ਕਿਹਾ ਕਿ ਜ਼ਿਲ੍ਹਾ ਮੈਜਿਸਟਰੇਟ ਨੇ ਸਬੰਧਤ ਅਧੀਕਾਰੀਆਂ ਨੂੰ ਇਹ ਅਧਿਕਾਰ ਦਿੱਤੇ ਹਨ ਕਿ ਉਹ ਆਪੋ ਆਪਣੇ ਅਧਿਕਾਰ ਖੇਤਰ ਵਿੱਚ ਵਿਆਹ ਅਤੇ ਅੰਤਿਮ ਸਸਕਾਰ ਵਿੱਚ 20 ਵਿਅਕਤੀਆਂ ਦੇ ਸ਼ਾਮਲ ਹੋਣ ਦੀ ਪ੍ਰਵਾਨਗੀ ਹੀ ਦੇਣ। ਕਿਸੇ ਵੀ ਸਮਾਗਮ ਵਿੱਚ 10 ਤੋਂ ਵੱਧ ਵਿਅਕਤੀਆਂ ਦੇ ਸ਼ਾਮਲ ਹੋਣ ਲਈ ਜ਼ਿਲ੍ਹਾ ਮੈਜਿਸਟਰੇਟ ਤੋਂ ਪੂਰਵ ਪ੍ਰਵਾਨਗੀ ਲੈਣੀ ਲਾਜ਼ਮੀ ਹੈ। ਪੁਲੀਸ ਦੀਆਂ ਟੀਮਾਂ ਵੱਲੋਂ ਵੱਖ ਥਾਵਾਂ ਉੱਤੇ ਮਾਸਕ ਪਹਿਨਣ, ਸਮਾਜਕ ਦੂਰੀ ਸਬੰਧੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਨਾਲ ਜਿਹੜੇ ਲੋਕਾਂ ਨੂੰ ਕਰੋਨਾ ਦੇ ਮੱਦੇਨਜ਼ਰ ਇਕਾਂਤਵਾਸ ਕੀਤਾ ਗਿਆ ਹੈ,  ਉਹਨਾਂ ਦੀ ਵੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਤੈਅ ਗਿਣਤੀ ਤੋਂ ਵੱਧ ਲੋਕ ਇਕੱਠ ਹੋਣ ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਸਮੂਹ ਜ਼ਿਲ੍ਹਾ ਵਾਸੀ ਇਸ ਗੱਲ ਵੱਲ ਧਿਆਨ ਦੇਣ ਕਿ ਇਹ ਪਾਬੰਦੀਆਂ ਲੋਕਾਂ ਦੀ ਭਲਾਈ ਲਈ ਹੀ ਹਨ। ਇਹਨਾਂ ਦੀ ਪਾਲਣਾ ਕਰ ਕੇ ਕਰੋਨਾ ਨੂੰ ਮਾਤ ਦੇਣ ਵਿੱਚ ਪੰਜਾਬ ਸਰਕਾਰ ਨੂੰ ਸਹਿਜੋਗ ਦਿੱਤਾ ਜਾਵੇ। ਮੌਜੂਦਾ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਜ਼ਰੂਰੀ ਹੈ ਕਿ ਕੋਰੋਨਾ ਸਬੰਧੀ ਸਾਰੀਆਂ ਸਾਵਧਾਨੀਆਂ ਜਿਵੇਂ ਕਿ ਮਾਸਕ ਪਾਉਣ, ਵਾਰ ਵਾਰ ਹੱਥ ਧੋਣ ਅਤੇ ਸੋਸ਼ਲ ਡਿਸਟੈਂਸ ਰੱਖਣ ਦੀ ਪਾਲਣਾ ਕੀਤੀ ਜਾਵੇ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਈ ਜਾਵੇ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਿਲਕੁੱਲ ਬਖ਼ਸ਼ਿਆ ਨਹੀਂ ਜਾਵੇਗਾ।

Advertisement
Advertisement
Advertisement
Advertisement
Advertisement
error: Content is protected !!