ਹਰਪ੍ਰੀਤ ਕੌਰ ਸੰਗਰੂਰ, 27 ਅਪ੍ਰੈਲ:2021
ਮਿਸ਼ਨ ਫ਼ਤਿਹ ਤਹਿਤ ਅੱਜ ਜ਼ਿਲ੍ਹਾ ਸੰਗਰੂਰ ਦੇ 60 ਮਰੀਜ਼ ਹੋਮਆਈਸੋਲੇਸ਼ਨ ਤੋਂ ਕੋਰੋਨਾਵਾਇਰਸ ਨੂੰ ਹਰਾ ਕੇ ਸਿਹਤਯਾਬ ਹੋਏ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦਿੱਤੀ।
ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਅੱਜ ਸਫ਼ਲ ਇਲਾਜ ਤੋਂ ਬਾਅਦ ਤੰਦਰੁਸਤ ਹੋਏ ਵਿਅਕਤੀਆਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਕੋਵਿਡ ਵੈਕਸੀਨੇਸ਼ਨ ਕਰਵਾਉਣ ਦੀ ਅਪੀਲ ਕੀਤੀ, ਤਾਂ ਜੋ ਕਰੋਨਾ ਦੀ ਚੈਨ ਨੰੂ ਤੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਹਰੇਕ ਜ਼ਿਲ੍ਹਾ ਵਾਸੀ ਦੀ ਨਿੱਜੀ ਜਿੰਮੇਵਾਰੀ ਬਣਦੀ ਹੈ ਕਿ ਕੋਵਿਡ ਪਾਜ਼ਟਿਵ ਮਰੀਜ਼ ਦੇ ਸੰਪਰਕ ’ਚ ਆਉਣ ’ਤੇ ਕੋਵਿਡ ਜਾਂਚ ਲਈ ਸੈਂਪਿਗ ਕਰਵਾਉਣ।
ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਉਣ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ