1 ਮਈ ਨੂੰ ਸਰਕਾਰੀ ਅਦਾਰਿਆਂ ਵਿੱਚ ਰਹੇਗੀ ਛੁੱਟੀ
ਬੀ ਟੀ ਐਨ, ਚੰਡੀਗੜ੍ਹ, 29 ਅਪ੍ਰੈਲ 2021
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਤ 1 ਮਈ ਨੂੰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਪ੍ਰਸ਼ੋਨਲ ਵਿਭਾਗ ਵੱਲੋਂ ਦੇ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਜਾਣਕਾਰੀ ਸਾਂਝੀ ਕਰਦਿਅਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਦਿਵਸ ਨੂੰ ਮੁੱਖ ਰੱਖਦੇ ਹੋਏ ਇੱਕ ਮਈ ਨੂੰ ਦਿਨ ਸ਼ਨੀਵਾਰ ਨੂੰ ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ ਬੋਰਡਾਂ ਕਾਰਪੋਰੇਸ਼ਨਾਂ ਵਿੱਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਇਹ ਛੁੱਟੀ ਨੈਗੋਸ਼ੀਏਬਲ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੀ ਵਿਆਖਿਆ ਅਧੀਨ ਵੀ ਘੋਸ਼ਿਤ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਦਾ ਨੋਟਿਸ ਪੰਜਾਬ ਰਾਜ ਦੇ ਸਮੂਹ ਵਿਸ਼ੇਸ਼ ਮੁੱਖ ਸਕੱਤਰ ਵਧੀਕ ਮੁੱਖ ਸਕੱਤਰ, ਵਿੱਤੀ ਕਮਿਸ਼ਨਰਾਂ ,ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਇਸ ਦੀ ਸੂਚਨਾ ਅਤੇ ਯੋਗ ਕਾਰਵਾਈ ਹਿੱਤ ਭੇਜਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਇਸ ਦੇ ਨਾਲ ਹੀ ਇਸ ਦੀ ਜਾਣਕਾਰੀ ਸਮੂਹ ਵਿਭਾਗਾਂ ਦੇ ਮੁਖੀਆਂ, ਡਿਵੀਜ਼ਨਾਂ ਦੇ ਕਮਿਸ਼ਨਰ, ਰਜਿਸਟਰਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਡਿਪਟੀ ਕਮਿਸ਼ਨਰਜ਼ ਸਬ ਡਿਵੀਜ਼ਨਲ ਮੈਜਿਸਟ੍ਰੇਟ ਨੂੰ ਵੀ ਭੇਜ ਦਿੱਤੀ ਗਈ ਹੈ।