ਖੰਘ, ਬੁਖਾਰ, ਸਾਹ ਲੈਣ ਵਿਚ ਤਕਲੀਫ ਜਿਹੇ ਲੱਛਣ ਮਹਿਸੂਸ ਹੋਣ ’ਤੇ ਕਰੋਨਾ ਵਿਰੁੱਧ ਟੈਸਟ ਜ਼ਰੂਰ ਕਰਾਇਆ ਜਾਵੇ – ਡਿਪਟੀ ਕਮਿਸ਼ਨਰ

Advertisement
Spread information

ਰੈੱਡ ਕ੍ਰਾਸ ਸੁਸਾਇਟੀ ਬਰਨਾਲਾ ਵਿਖੇ ਸੈਂਪਲਿੰਗ ਕੈਂਪ ਲਾਇਆ

ਰਘਵੀਰ ਹੈਪੀ ਬਰਨਾਲਾ,  30 ਅਪਰੈਲ 2021
ਜ਼ਿਲਾ ਪ੍ਰਸ਼ਾਸਨ ਬਰਨਾਲਾ ਵੱਲੋਂ ਕਰੋਨਾ ਵਾਇਰਸ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲਾ ਰੈੱਡ ਕ੍ਰਾਸ ਸੁਸਾਇਟੀ ਬਰਨਾਲਾ ਵਿਖੇ ਸੈਂਪਲਿੰਗ ਕੈਂਪ ਲਾਇਆ ਗਿਆ, ਜਿਸ ਦੌਰਾਨ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਵਿਭਾਗਾਂ ਅਤੇ ਸ਼ਾਖਾਵਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਕਰੋਨਾ ਸੈਂਪਲਿੰਗ ਕਰਵਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਕਿਹਾ ਕਿ ਖੰਘ, ਬੁਖਾਰ, ਸਾਹ ਲੈਣ ਵਿਚ ਤਕਲੀਫ ਜਿਹੇ ਲੱਛਣ ਮਹਿਸੂਸ ਹੋਣ ’ਤੇ ਜਾਂ ਕਿਸੇ ਕਰੋਨਾ ਮਰੀਜ਼ ਦੇ ਸੰਪਰਕ ਵਿਚ ਆਉਣ ’ਤੇ ਕਰੋਨਾ ਵਿਰੁੱਧ ਟੈਸਟ ਜ਼ਰੂਰ ਕਰਾਇਆ ਜਾਵੇ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲਾ ਪ੍ਰਸ਼ਾਸਨ ਦੀ ਕਰੋਨਾ ਵਾਇਰਸ ਵਿਰੁੱਧ ਮੁਹਿੰਮ ਵਿਚ ਪੂਰਾ ਸਹਿਯੋਗ ਦੇਣ।

Advertisement
Advertisement
Advertisement
Advertisement
Advertisement
error: Content is protected !!