ਨਗਰ ਕੌਂਸਲ ਫਾਜ਼ਿਲਕਾ ਦੀਆਂ ਟੀਮਾਂ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਕਲੋਨੀਆਂ ਵਿੱਚ ਛਿੜਕਾਂ ਮੁਹਿੰਮ ਜਾਰੀ
ਬੀ ਟੀ ਐੱਨ , ਫ਼ਾਜ਼ਿਲਕਾ 2 ਮਈ 2021
ਜ਼ਿਲੇ੍ਹ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਸੁਰੱਖਿਅਤ ਰੱਖਣ ਲਈ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਪ੍ਰਸ਼ਾਸਨ ਵਲੋਂ ਜਿਥੇ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਸ਼ਹਿਰ ਨੂੰ ਸੈਨੇਟਾਈਜ਼ ਵੀ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਰਜ ਸਾਧਕ ਅਫਸਰ ਫਾਜ਼ਿਲਕਾ ਸ੍ਰੀ ਰਜਨੀਸ਼ ਕੁਮਾਰ ਨੇ ਕੀਤਾ।
ਉਨ੍ਹਾਂ ਕਿਹਾ ਕਿ ਨਗਰ ਕੌਂਸਲ ਫ਼ਾਜ਼ਿਲਕਾ ਦੀਆਂ ਟੀਮਾ ਵੱਲੋਂ ਅਮਰ ਕਲੋਨੀ, ਬੱਸ ਸਟੈਂਡ ਰੋਡ ਅਤੇ ਮਲੋਟ ਚੌਂਕ ਆਦਿ ਵਿਖੇ ਰੋਗਾਣੂ ਮੁਕਤ ਦਵਾਈ ਦਾ ਛਿੜਕਾਅ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਨਗਰ ਕੌਂਸਲ ਫ਼ਾਜ਼ਿਲਕਾ ਦੀਆਂ ਟੀਮਾ ਵੱਲੋਂ ਅਮਰ ਕਲੋਨੀ, ਬੱਸ ਸਟੈਂਡ ਰੋਡ ਅਤੇ ਮਲੋਟ ਚੌਂਕ ਆਦਿ ਵਿਖੇ ਰੋਗਾਣੂ ਮੁਕਤ ਦਵਾਈ ਦਾ ਛਿੜਕਾਅ ਕੀਤਾ ਗਿਆ।
Advertisement