ਸਰਕਾਰੀ ਸਕੂਲਾਂ ਵਿੱਚ ਮੁੜ ਤੋਂ ਵਧਿਆ ਬੱਚਿਆਂ ਨੂੰ ਦਾਖਲ ਕਰਾਉਣ ਦਾ ਰੁਝਾਨ  – ਵਿਜੈ ਇੰਦਰ ਸਿੰਗਲਾ

Advertisement
Spread information

ਜਿਲ੍ਹੇ ਦੇ ਸਰਕਾਰੀ ਸਕੂਲਾਂ ‘ਚ 8608 ਵਿਦਿਆਰਥੀਆਂ ਦਾ ਵਾਧਾ

ਸਕੂਲਾਂ ਦੀ ਬਦਲੀ ਨੁਹਾਰ ਨੇ ਦਿਖਾਇਆ ਰੰਗ

ਬੀ ਟੀ ਐੱਨ,  ਫ਼ਾਜ਼ਿਲਕਾ, 3 ਮਈ  2021
              ਪੰਜਾਬ ਸਰਕਾਰ ਵੱਲੋਂ ਪਿਛਲੇ ਕੁਝ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਮੇਂ ਦੇ ਹਾਣ ਦਾ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਦੀ ਬਦੌਲਤ ਫਾਜਿਲਕਾ ਜਿਲ੍ਹੇ ਦੇ ਨਵੇਂ ਸ਼ੈਸ਼ਨ ‘ਚ 8608 ਵਿਦਿਆਰਥੀਆਂ ਦਾ ਵਾਧਾ ਦਰਜ਼ ਕੀਤਾ ਗਿਆ ਹੈ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸਰਪ੍ਰਸਤੀ ‘ਚ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵੱਲੋਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਹਫਤਾਵਾਰੀ ਮੀਟਿੰਗ ‘ਚ ਨਵੇਂ ਦਾਖਲਿਆਂ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਤ੍ਰਿਲੋਚਨ ਸਿੰਘ ਸਿੱਧੂ ਤੇ  ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਡਾ.ਸੁਖਵੀਰ ਸਿੰਘ ਬੱਲ ਨਾਲ ਵਿਸਥਾਰ ‘ਚ ਵਿਚਾਰ ਚਰਚਾ ਕੀਤੀ ਗਈ। ਤਾਜ਼ਾ ਅੰਕੜਿਆਂ ਅਨੁਸਾਰ ਨਵੇਂ ਸ਼ੈਸ਼ਨ ਦੇ ਪਹਿਲੇ ਮਹੀਨੇ (ਅਪ੍ਰੈਲ 2021) ਤੱਕ ਜਿਲ੍ਹੇ ਦੇ ਸਰਕਾਰੀ ਸਕੂਲਾਂ ‘ਚ 156462 ਵਿਦਿਆਰਥੀ ਦਾਖਲ ਹੋ ਚੁੱਕੇ ਹਨ। ਜਦੋਂ ਕਿ ਪਿਛਲੇ ਸ਼ੈਸ਼ਨ ਦੌਰਾਨ ਵਿਦਿਆਰਥੀਆਂ ਦੀ ਗਿਣਤੀ 147854 ਸੀ। ਇਸ ਤਰ੍ਹਾਂ ਐਲ.ਕੇ.ਜੀ ਤੋਂ ਲੈ ਕੇ 12ਵੀਂ ਜਮਾਤ ਤੱਕ ਪਿਛਲੇ ਸ਼ੈਸ਼ਨ ਨਾਲੋਂ 8608 ਵਿਦਿਆਰਥੀ ਵੱਧ ਦਾਖਲ ਹੋ ਚੁੱਕੇ ਹਨ। ਜਿਲ੍ਹੇ ਦੇ ਸਰਕਾਰੀ ਸੈਕੰਡਰੀ ਸਕੂਲਾਂ ‘ਚ ਪਿਛਲੇ ਵਰ੍ਹੇ 77000 ਵਿਦਿਆਰਥੀ ਦਾਖਲ ਸਨ ਤੇ ਇਸ ਵਾਰ 82597 ਬੱਚੇ ਦਾਖਲ ਹੋ ਚੁੱਕੇ ਹਨ।
ਇਸ ਤਰ੍ਹਾਂ ਸੈਕੰਡਰੀ ਵਿੰਗ ‘ਚ ਵਿਦਿਆਰਥੀਆਂ ਦਾ ਵਾਧਾ 7.28 ਫੀਸਦੀ ਹੋ ਚੁੱਕਿਆ ਹੈ। ਪਹਿਲੀ ਤੋਂ ਪੰਜਵੀਂ ਜਮਾਤ ਤੱਕ ਪਿਛਲੇ ਸ਼ੈਸ਼ਨ ‘ਚ 53595 ਬੱਚੇ ਪੜ੍ਹਦੇ ਸਨ ਤੇ ਇਸ ਵਾਰ 55381 ਵਿਦਿਆਰਥੀ ਦਾਖਲ ਹੋ ਚੁੱਕੇ ਹਨ। ਇਸ ਤਰ੍ਹਾਂ ਪ੍ਰਾਇਮਰੀ ਵਿੰਗ ‘ਚ 3.25 ਫੀਸਦੀ ਵਾਧਾ ਦਰਜ਼ ਕੀਤਾ ਗਿਆ ਹੈ। ਪ੍ਰੀ-ਪ੍ਰਾਇਮਰੀ ਜਮਾਤਾਂ ‘ਚ ਪਿਛਲੇ ਸ਼ੈਸ਼ਨ ‘ਚ 17259 ਬੱਚੇ ਸਨ ਤੇ ਇਸ ਵਾਰ 7.25 ਫੀਸਦੀ ਵਾਧੇ ਨਾਲ 18494 ਬੱਚੇ ਦਾਖਲ ਹੋ ਚੁੱਕੇ ਹਨ। ਸਮੁੱਚੇ ਰੂਪ ‘ਚ ਜੇਕਰ ਨਜ਼ਰ ਮਾਰੀ ਜਾਵੇ ਤਾਂ ਜਿਲ੍ਹੇ ਦਾ ਬਲਾਕ ਫਾਜਿਲਕਾ 1 , 10.3 ਫੀਸਦੀ ਵਾਧੇ ਨਾਲ ਪਹਿਲੇ,ਗੁਰੂਹਰਸਹਾਏ 3 ਦੂਸਰੇ ਤੇ ਜਲਾਲਾਬਾਦ 2 ਤੀਸਰੇ ਸਥਾਨ ‘ਤੇ ਚੱਲ ਰਿਹਾ ਹੈ। ਜਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੇ ਲਗਾਤਾਰ ਦੂਸਰੇ ਸਾਲ ਹੋਏ ਵੱਡੇ ਵਾਧੇ ਬਾਰੇ ਜਿਲ੍ਹਾ ਸਿੱਖਿਆ ਅਫਸਰ (ਸੈਸਿੱ)ਡਾ  ਸਿੱਧੂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦਾ ਮਿਆਰ ਹਰ ਪੱਖੋਂ ਉੱਚਾ ਚੁੱਕਣ ਦੀ ਬਦੌਲਤ ਹੀ ਇਨ੍ਹਾਂ ਸਕੂਲਾਂ ‘ਚ ਵਿਦਿਆਰਥੀਆਂ ਦਾ ਵੱਡਾ ਵਾਧਾ ਹੋ ਰਿਹਾ ਹੈ। ਹਰ ਵਰਗ ਦੇ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗੇ ਹਨ।
ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਡਾ ਬੱਲ ਨੇ ਦੱਸਿਆ ਕਿ ਸਿੱਖਿਆ ਵਿਭਾਗ ਨੇ ਇਸ ਵਾਰ ਦਾਖਲਾ ਮੁਹਿੰਮ ਬਹੁਤ ਹੀ ਯੋਜਨਾਬੱਧ ਤਰੀਕੇ ਨਾਲ ਚਲਾਈ ਹੋਈ ਹੈ। ਵਿਭਾਗ ਵੱਲੋਂ ਜਿੱਥੇ ਰਵਾਇਤੀ ਸਾਧਨਾਂ ਨੁੱਕੜ ਨਾਟਕਾਂ, ਗੀਤਾਂ, ਮੇਲਿਆਂ, ਧਾਰਮਿਕ ਸਥਾਨਾਂ ਰਾਹੀਂ ਬੇਨਤੀਆਂ ਤੇ ਘਰ-ਘਰ ਜਾ ਕੇ, ਮਾਪਿਆਂ ਨੂੰ ਸਰਕਾਰੀ ਸਕੂਲਾਂ ‘ਚ ਬੱਚੇ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉੱਥੇ ਟੀਵੀ, ਰੇਡੀਓ, ਸੋਸ਼ਲ ਮੀਡੀਆ, ਪੋਸਟਰਾਂ, ਪੈੱਫਲਿਟਾਂ ਤੇ ਫਲੈਕਸਾਂ ਰਾਹੀਂ ਵੀ ਪ੍ਰਚਾਰ ਮੁਹਿੰਮ ਨੂੰ ਸਿਖਰਾਂ ‘ਤੇ ਪਹੁੰਚਾ ਦਿੱਤਾ ਗਿਆ। ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀਆਂ ਸਹੂਲਤਾਂ ਦਿਖਾਉਣ ਲਈ ‘ਸਕੂਲ ਦਰਸ਼ਨ’ ਪ੍ਰੋਗਰਾਮ ਵੀ ਚਲਾਇਆ ਹੋਇਆ ਹੈ।ਇਸ ਮੁਹਿੰਮ ਸਦਕਾ ਹੀ ਨਿੱਜੀ ਸਕੂਲਾਂ ਤੋਂ 6877 ਵਿਦਿਆਰਥੀ ਸਰਕਾਰੀ ਸਕੂਲਾਂ ‘ਚ ਦਾਖਲਾ ਲੈ ਚੁੱਕੇ ਹਨ ਅਤੇ ਇਹ ਸਿਲਸਿਲਾ ਅਜੇ ਚੱਲ ਰਿਹਾ ਹੈ।
Advertisement
Advertisement
Advertisement
Advertisement
Advertisement
error: Content is protected !!