ਸੇਵਾ ਕੇਂਦਰਾਂ ਦੀਆਂ ਸੇਵਾਵਾਂ ਹਾਸਲ ਕਰਨ ਲਈ ਅਗੇਤੀ ਪ੍ਰਵਾਨਗੀ ਜ਼ਰੂਰੀ: ਡਿਪਟੀ ਕਮਿਸ਼ਨਰ

Advertisement
Spread information

ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ

ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਮਾਸਕ ਪਾਉਣਾ ਲਾਜ਼ਮੀ

ਪਰਦੀਪ ਕਸਬਾ , ਬਰਨਾਲਾ, 3 ਮਈ 2021
ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ਕਰਦਿਆਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤਾ ਗਿਆ ਹੈ।
  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰੰਘ ਫੂਲਕਾ ਨੇ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਟਾਫ ਅਤੇ ਕੰਮਕਾਜ ਲਈ ਆਉਣ ਵਾਲੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸੇਵਾ ਕੇਂਦਰਾਂ ਵਿਚ ਕੀਤੀ ਜਾਂਦੀ ਫੀਸ ਦੀ ਅਦਾਇਗੀ  ਡਿਜੀਟਲ ਭਾਵ ਪੀਓਐਸ ਮਸ਼ੀਨਾਂ ਰਾਹੀਂ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ। ਸੇਵਾ ਕੇਂਦਰਾਂ ਦੇ ਸਮੁੱਚੇ ਸਟਾਫ ਲਈ ਵੈਕਸੀਨੇਸ਼ਨ ਸਰਟੀਫਿਕੇਟ ਲਾਜ਼ਮੀ ਕੀਤਾ ਗਿਆ ਹੈ। ਟੀਕਾਕਰਨ ਸਰਟੀਫਿਕੇਟ ਤੋਂ ਬਿਨਾਂ ਕਿਸੇ ਵੀ ਸਟਾਫ ਮੈਂਬਰ ਨੂੰ ਸੇਵਾ ਕੇਂਦਰਾਂ ਅੰਦਰ ਕੰਮ ਕਰਨ ਦੀ ਅਗਿਆ ਨਹੀਂ ਹੋਵੇਗੀ।
    ਉਨਾਂ ਕਿਹਾ ਕਿ ਸੇਵਾ ਕੇਂਦਰਾਂ ਵਿਚੋਂ ਕੋਈ ਵੀ ਸੇਵਾ ਲੈਣ ਲਈ ਅਗੇਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਅਗੇਤੀ ਪ੍ਰਵਾਨਗੀ ਤੋਂ ਬਿਨਾਂ ਕਿਸੇ ਵੀ ਬਿਨੈਕਾਰ ਨੂੰ ਸੇਵਾ ਪ੍ਰਦਾਨ ਨਹੀਂ ਕੀਤੀ ਜਾਵੇਗੀ। ਅਗੇਤੀ ਪ੍ਰਵਾਨਗੀ ਮੋਬਾਇਲ ਐਪ ਐਮ-ਸੇਵਾ ਕੋਵਾ, ਵੈਬਸਾਈਟ https://dgrpg.punjab.gov.in/sewa-kendras/ ਜਾਂ ਮੋਬਾਈਲ ਨੰਬਰ 8968593812, 8968593813 ’ਤੇ ਸੰਪਰਕ ਕਰਕੇ ਲਈ ਜਾ ਸਕਦੀ ਹੈ।
ਉਨਾਂ ਕਿਹਾ ਕਿ ਸੇਵਾ ਕੇਂਦਰਾਂ ਅੰਦਰ ਸਟਾਫ ਅਤੇ ਨਾਗਰਿਕਾਂ ਲਈ ਮਾਸਕ ਪਾਉਣਾ ਲਾਜ਼ਮੀ ਹੈ। ਸੇਵਾ ਕੇਂਦਰਾਂ ਦੇ ਅੰਦਰ ਸੇਵਾ ਕਾਉਂਟਰਾਂ ਦੀ ਗਿਣਤੀ ਅਨੁਸਾਰ ਹੀ ਪ੍ਰਾਰਥੀ ਜਾ ਸਕਣਗੇ, ਬਾਕੀ ਪ੍ਰਾਰਥੀਆਂ ਨੂੰ ਸੇਵਾ ਕੇਂਦਰ ਦੇ ਬਾਹਰ ਉਡੀਕ ਕਰਨੀ ਹੋਵੇਗੀ। ਦਸਤਾਵੇਜ਼ ਹਾਸਲ ਕਰਨ ਲਈ ਪ੍ਰਾਰਥੀਆਂ ਨੂੰ ਕੋਰੀਅਰ ਸਰਵਿਸ ਲੈਣ ਲਈ ਉਤਸ਼ਾਹਿਤ ਕੀਤਾ ਜਾਵੇਗਾ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਜ਼ਿਲਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ।

Advertisement
Advertisement
Advertisement
Advertisement
Advertisement
error: Content is protected !!