Skip to content
- Home
- ਘਰ ਘਰ ਰੁਜ਼ਗਾਰ ਦੇਣ ਦਾ ਵਾਅਦਾ ਕਰਨ ਵਾਲੀ ਕੈਪਟਨ ਸਰਕਾਰ ਹਰ ਪੱਖ ਤੋਂ ਫੇਲ੍ਹ ਹੋਈ
Advertisement
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਆਈ.ਸੀ ਡੀ ਐਸ ਸਕੀਮ ਬਚਾਓ ਬਚਪਨ ਬਚਾਓ ਨੂੰ ਲੈ ਕੇ ਸੰਘਰਸ਼ ਜਾਰੀ
ਹਰਪ੍ਰੀਤ ਕੌਰ , ਸੰਗਰੂਰ 2 ਮਈ 2021
ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਜਾਰੀ ਸੰਘਰਸ਼ 48ਵੇਂ ਦਿਨ ਵਿੱਚ ਪਹੁੰਚ ਗਿਆ ਹੈ ਅੜਤਾਲੀ ਦਿਨ ਬੀਤ ਜਾਣ ਤੋਂ ਬਾਅਦ ਵੀ ਸਰਕਾਰ ਵੱਲੋਂ ਕੰਨਾਂ ਅਤੇ ਅੱਖਾਂ ਉੱਤੇ ਪੱਟੀ ਬੰਨ੍ਹੀ ਹੋਈ ਹੈ ।ਜਥੇਬੰਦੀ ਦੇ ਸੂਬਾਈ ਮੀਤ ਪ੍ਰਧਾਨ ਗੁਰਮੇਲ ਕੌਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਂਗਨਵਾੜੀ ਵਰਕਰਾਂ ਹੈਲਪਰਾਂ ਨਾਲ ਕੌਫੀ ਵਿਦ ਕੈਪਟਨ ਪ੍ਰੋਗਰਾਮ ਵਿਚ ਕਿਹਾ ਸੀ ਕਿ ਜਿਹੜੀ ਸਰਕਾਰ ਘੱਟੋ ਘੱਟ ਉਜਰਤ ਨਹੀਂ ਦਿੰਦੀ ਉਸ ਨੂੰ ਸੱਤਾ ਵਿੱਚ ਰਹਿਣ ਦਾ ਹੱਕ ਨਹੀਂ ।ਅੱਜ ਘਰ ਘਰ ਰੁਜ਼ਗਾਰ ਦੇਣ ਦਾ ਵਾਅਦਾ ਕਰਨ ਵਾਲੀ ਕੈਪਟਨ ਸਰਕਾਰ ਹਰ ਪੱਖ ਤੋਂ ਫੇਲ੍ਹ ਹੋਈ ਹੈ ਅੱਜ ਹਰੇਕ ਵਰਗ ਸੜਕਾਂ ਉੱਤੇ ਹੈ । ਨੌਜਵਾਨ , ਕਿਸਾਨ ,ਮਜ਼ਦੂਰ ਅਤੇ ਔਰਤਾਂ ਸੰਘਰਸ਼ ਵਿੱਚ ਹਨ। ਇਸ ਤੋਂ ਸਰਕਾਰ ਦੀ ਕਾਲੀ ਨੀਅਤ ਅਤੇ ਨੀਤੀਆਂ ਦਾ ਖੁਲਾਸਾ ਹੁੰਦਾ ਹੈ ਕੀ ਸਰਕਾਰ ਭਾਵੇਂ ਅਕਾਲੀਆਂ ਦੀ ਹੋਵੇ ਜਾਂ ਕਾਂਗਰਸ ਦੀ ਸਿਰਫ਼ ਜਨਤਾ ਨੂੰ ਲੁੱਟਣ ਅਤੇ ਕੁੱਟਣ ਲਈ ਹੀ ਸੱਤਾ ਵਿੱਚ ਆਉਂਦੇ ਹਨ । ਬੇਟੀ ਬਚਾਓ ਬੇਟੀ ਪਡ਼੍ਹਾਓ ਦੇ ਨਾਂ ਤੇ ਵੱਡੇ ਵੱਡੇ ਹੋਰਡਿੰਗ ਲਾ ਕੇ ਪ੍ਰਚਾਰ ਕਰਨ ਵਾਲੇ ਅਤੇ ਇਨ੍ਹਾਂ ਆਗਣਵਾੜੀ ਵਰਕਰਾਂ ਹੈਲਪਰਾਂ ਦੇ ਸਿਰ ਤੇ ਐਵਾਰਡ ਪ੍ਰਾਪਤ ਕਰਨ ਵਾਲੇ ਪਿਛਲੇ 48 ਦਿਨਾਂ ਤੋਂ ਸੰਗਰੂਰ ਵਿਖੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਅਤੇ 20 ਦਿਨਾਂ ਤੋਂ ਵਿਭਾਗੀ ਮੰਤਰੀ ਅਰੁਣਾ ਚੌਧਰੀ ਦੇ ਘਰ ਅੱਗੇ ਆਪਣੀਆਂ ਨਿਗੂਣੀਆਂ ਜਿਹੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਵਿਚ ਜੁਟੀਆਂ ਵਰਕਰਾਂ ਹੈਲਪਰਾਂ ਦੀ ਸਾਰ ਲੈਣ ਲਈ ਤਿਆਰ ਨਹੀਂ ਹਨ । ਪ੍ਰੀ ਪ੍ਰਾਇਮਰੀ ਆਈਸੀਡੀਐਸ ਸਕੀਮ ਦਾ ਅਨਿੱਖੜਵਾਂ ਅੰਗ ਹਨ | ਜ਼ੀਰੋ ਤੋਂ ਲੈ ਕੇ ਛੇ ਸਾਲ ਦੇ ਬੱਚਿਆਂ ਦੇ ਚੋਂ ਪੱਖੀ ਵਿਕਾਸ ਦੀ ਜ਼ਿੰਮੇਵਾਰੀ ਆਂਗਨਵਾੜੀ ਕੇਂਦਰ ਦੁਆਰਾ ਦਿੱਤੀਆਂ ਜਾਣ ਵਾਲੀਆਂ ਸੰਗਠਿਤ ਬਾਲ ਵਿਕਾਸ ਸੇਵਾਵਾਂ ਵਿੱਚ ਛੇ ਸੇਵਾਵਾਂ ਦੇ ਰੂਪ ਵਿੱਚ ਤੈਅ ਕੀਤਾ ਗੲੀ ਹੈ ¡ ਇਹ ਛੇ ਸੇਵਾਵਾਂ ਪੂਰਕ ਪੌਸ਼ਟਿਕ ਆਹਾਰ, ਸਿਹਤ ਜਾਂਚ, ਟੀਕਾਕਰਨ,ਪ੍ਰੀ ਸਕੂਲ ਐਜੂਕੇਸ਼ਨ, ਸਿਹਤ ਅਤੇ ਖ਼ੁਰਾਕ ਸਬੰਧੀ ਸਿੱਖਿਆ ਅਤੇ ਰੈਫ਼ਰਲ ਸਰਵਿਸ ਸ਼ਾਮਿਲ ਹਨ ! 2ਅਕਤੂਬਰ 1975 ਤੋਂ ਚੱਲੀ ਆ ਰਹੀ ਇਹ ਸਕੀਮ ਦੁਆਰਾ ਕੁਪੋਸ਼ਣ ਵਰਗੇ ਭਿਆਨਕ ਰੋਗਾਂ ਉੱਤੇ ਕਾਬੂ ਪਾਉਣ ਵਿੱਚ ਸਫਲਤਾ ਪ੍ਰਾਪਤ ਹੋਈ ਸੀ ਪਰ ਅੱਜ ਸਰਕਾਰ ਦੀਆਂ ਨੀਤੀਆਂ ਕਾਰਨ ਇਹ ਸਕੀਮ ਆਪ ਕੁਪੋਸ਼ਿਤ ਹੋ ਗਈ ਹੈ | ਦੂਜੇ ਪਾਸੇ ਪੰਜਾਬ ਸਰਕਾਰ ਨੇ ਇਸ ਸਕੀਮ ਨੂੰ ਅਤੇ ਇਸ ਸਕੀਮ ਨਾਲ ਜੁੜੇ ਹੋਏ 3ਤੌਂ ਲੈ ਕੇ 6 ਸਾਲ ਤੱਕ ਦੇ ਬੱਚਿਆਂ ਦੇ ਚਹੁੰਪੱਖੀ ਵਿਕਾਸ ਨੂੰ ਰੋਲ ਕੇ ਰੱਖ ਦਿੱਤਾ ਹੈ | ਅਸਲ ਦੇ ਵਿੱਚ ਕੇਂਦਰ ਅਤੇ ਰਾਜ ਸਰਕਾਰਾਂ ਇਸ ਸਕੀਮ ਨੂੰ ਚਲਾਨ ਤੋਂ ਆਪਣਾ ਹੱਥ ਪਿੱਛੇ ਖਿੱਚ ਰਹੀਆਂ ਹਨ ! ਵਿਖਾਵੇ ਦੇ ਤੌਰ ਤੇ ਤਾਂ ਬਹੁਤ ਪੇਸ਼ ਕੀਤਾ ਜਾਂਦਾ ਹੈ ਕਿ ਸਰਕਾਰ ਕੁਪੋਸ਼ਣ ਵਰਗੇ ਰੋਗ ਨੂੰ ਲੈ ਕੇ ਬਹੁਤ ਚਿੰਤਤ ਹੈ ਪਰ ਬਾਰ ਬਾਰ ਮਾਹਿਰਾਂ ਵੱਲੋਂ ਦੱਸੇ ਜਾਣ ਦੇ ਬਾਅਦ ਵੀ ਸਰਕਾਰ ਪੂਰਨ ਬਜਟ ਦੇਣ ਨੂੰ ਤਿਆਰ ਨਹੀਂ ਹੈ | ਉਨ੍ਹਾਂ ਨੇ ਕਿਹਾ ਕਿ ਜਿਹੜਾ ਕੇਂਦਰ ਸਰਕਾਰ ਵੱਲੋਂ 2020 ਸਿੱਖਿਆ ਨੀਤੀ ਦਾ ਖਰੜਾ ਤਿਆਰ ਕੀਤਾ ਗਿਆ ਹੈ ਉਹ ਆਈਸੀਡੀਐੱਸ ਸਕੀਮ ਅਤੇ ਇਸ ਨਾਲ ਜੁੜੇ ਹੋਏ ਲਾਭਪਾਤਰੀਆਂ ਅਤੇ ਆਂਗਨਵਾੜੀ ਵਰਕਰ ਹੈਲਪਰਾਂ ਲਈ ਹੋਰ ਵੀ ਘਾਤਕ ਸਿੱਧ ਹੋ ਰਿਹਾ ਹੈ ! 21 ਸਤੰਬਰ 2017 ਨੂੰ ਕੈਬਨਿਟ ਵਿੱਚ ਜੋ ਪ੍ਰੀ ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਸੀ ਅਤੇ ਜਿਸ ਤੋਂ ਬਾਅਦ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਜੀ ਵੱਲੋਂ 3 ਤੋ 6 ਸਾਲ ਦੇ ਬੱਚਿਆਂ ਨੂੰ ਸਕੂਲਾਂ ਵਿੱਚ ਦਾਖਲ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਅਤੇ ਜਿਸ ਨੇ ਪਿਛਲੇ 45 ਸਾਲਾਂ ਤੋਂ ਬੱਚਿਆਂ ਦੇ ਚਹੁੰਪੱਖੀ ਵਿਕਾਸ ਲਈ ਕੇਂਦਰੀ ਸਕੀਮ ਆਈ ਸੀ ਡੀ ਐੱਸ ਨੂੰ ਆਖ਼ਰੀ ਸਾਹਾਂ ਉੱਤੇ ਲਿਆ ਖੜ੍ਹਾ ਕੀਤਾ ਹੈ ।ਜਿਸ ਕਾਰਨ ਸਮੂਹ ਆਂਗਣਵਾਡ਼ੀ ਵਰਕਰ ਹੈਲਪਰਾਂ ਵਿਚ ਰੋਸ ਦੀ ਤਿੱਖੀ ਲਹਿਰ ਹੈ ਅਤੇ ਆਪਣੇ ਆਈਸੀਡੀਐੱਸ ਸਕੀਮ ਨੂੰ ਬਚਾਉਣ ਅਤੇ ਬਚਪਨ ਨੂੰ ਬਚਾਉਣ ਲਈ ਪੱਕਾ ਮੰਗਾਂ ਦੀ ਪ੍ਰਾਪਤੀ ਤਕ ਚਲਦਾ ਰਹੇਗਾ ਅੱਜ ਦੇ ਧਰਨੇ ਵਿੱਚ ਬਲਾਕ ਮਾਂਗਟ (ਲੁਧਿਆਣਾ ) ਦੀਆਂ ਵਰਕਰ ਹੈਲਪਰ ਭੈਣਾਂ ਨੇ ਮਨਜੀਤ ਕੌਰ ਦੀ ਅਗਵਾਈ ਵਿਚ ਸ਼ਾਮਿਲ ਹੋਏ । ਸਰੋਜ ਬਾਲ ,ਦਲਜੀਤ ਕੌਰ, ਰਾਜ ਕੌਰ, ਮਾਇਆ ਕੌਰ ,ਬਲਜੀਤ ਕੌਰ ਸੇਖਾਂ ਸਰਬਜੀਤ ਕੌਰ ਸੰਗਰੂਰ ਨੇ ਸੰਬੋਧਨ ਕੀਤਾ ।
Advertisement
Advertisement
Advertisement
Advertisement
Advertisement
error: Content is protected !!