ਡਿਜੀਟਲ ਪ੍ਰੈਸ ਕਾਨਫਰੰਸ ਵਿੱਚ ਕੀਤਾ ਐਲਾਨ
ਬੀ ਟੀ ਐੱਨ, ਨਵੀਂ ਦਿੱਲੀ, 4 ਮਈ 2021
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਕੋਰੋਨਾ ਸੰਕਟ ਦੇ ਮੱਦੇਨਜ਼ਰ ‘ਦਿੱਲੀ ਦੇ 72 ਲੱਖ ਲੋਕਾਂ ਨੂੰ 2 ਮਹੀਨੇ ਦਾ ਮੁਫਤ ਰਾਸ਼ਨ ਦਿੱਤਾ ਜਾਵੇਗਾ’। ਉਨ੍ਹਾਂ ਇੱਕ ਡਿਜੀਟਲ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਹੁਣ ਦਿੱਲੀ ਵਿੱਚ ਸਾਰੇ 72 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਅਗਲੇ 2 ਮਹੀਨਿਆਂ ਲਈ ਮੁਫਤ ਰਾਸ਼ਨ ਦਿੱਤਾ ਜਾਵੇਗਾ। ਇਸ ਦਾ ਇਹ ਮਤਲਬ ਨਹੀਂ ਹੈ ਕਿ ਅਗਲੇ 2 ਮਹੀਨਿਆਂ ਲਈ ਤਾਲਾਬੰਦੀ ਜਾਰੀ ਰਹੇਗੀ,ਪਰ ਗਰੀਬ ਆਦਮੀ ਜਿਸ ਵਿੱਤੀ ਸੰਕਟ ਨਾਲ ਜੂਝ ਰਿਹਾ ਹੈ,ਦੀ ਸਹਾਇਤਾ ਲਈ,ਸਰਕਾਰ ਨੇ ਅਗਲੇ 2 ਮਹੀਨਿਆਂ ਲਈ ਮੁਫਤ ਰਾਸ਼ਨ ਦੇਣ ਦਾ ਫੈਸਲਾ ਕੀਤਾ ਹੈ।