ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਅਤੇ ਗਤੀਵਿਧੀਆਂ ਨੂੰ ਹਰੇਕ ਦਿਨ ਸ਼ਾਮ 5 ਵਜੇ ਤੱਕ (ਸ਼ੁੱਕਰਵਾਰ ਸਾਮ 6 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਲੱਗਣ ਵਾਲੇ ਹਫ਼ਤਾਵਰੀ ਕਰਫਿਊ ਨੂੰ ਛੱਡ ਕੇ) ਛੋਟ ਦਿੱਤੀ
ਬੀ ਟੀ ਐੱਨ, ਫਾਜ਼ਿਲਕਾ , 5 ਮਈ 2021
ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ: ਅਰਵਿੰਦਪਾਲ ਸਿੰਘ ਸੰਧੂ ਨੇ ਪੰਜਾਬ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਤਹਿਤ ਜ਼ਿਲੇ ਵਿੱਚ ਕੁਝ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਅਤੇ ਗਤੀਵਿਧੀਆਂ ਨੂੰ ਹਰੇਕ ਦਿਨ ਸ਼ਾਮ 5 ਵਜੇ ਤੱਕ (ਸ਼ੁੱਕਰਵਾਰ ਸਾਮ 6 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਲੱਗਣ ਵਾਲੇ ਹਫ਼ਤਾਵਰੀ ਕਰਫਿਊ ਨੂੰ ਛੱਡ ਕੇ) ਛੋਟ ਦਿੱਤੀ ਹੈ।
ਜਾਰੀ ਹੁਕਮਾਂ ਵਿੱਚ ਉਨਾਂ ਖਾਦ, ਬੀਜ, ਕੀਟਨਾਸ਼ਕ ਵੇਚਣ ਵਾਲੀਆਂ ਦੁਕਾਨਾਂ, ਖੇਤੀਬਾੜੀ ਮਸ਼ੀਨਰੀ, ਕਿ੍ਰਸ਼ੀ-ਬਾਗਬਾਨੀ ਦੇ ਉਪਕਰਣ ਆਦਿ ਤੋਂ ਇਲਾਵਾ ਕਰਿਆਨਾ, ਰਿਟੇਲ ਅਤੇ ਹੋਲਸੇਲ ਸ਼ਰਾਬ ਦੀਆਂ ਦੁਕਾਨਾਂ (ਪਰ ਅਹਾਤੇ ਨਹੀਂ ਲਣਗੇ), ਉਦਯੋਗਿਕ ਸਮੱਗਰੀ, ਹਾਰਡਵੇਅਰ ਆਈਟਮ, ਉਪਕਰਣ, ਮੋਟਰ, ਪਾਈਪ ਆਦਿ ਦੀ ਵਿਕਰੀ ਕਰਨ ਵਾਲੀਆਂ ਦੁਕਾਨਾਂ ਨੂੰ ਛੋਟ ਦਿੱਤੀ ਹੈ। ਉਨਾਂ ਕਿਹਾ ਕਿ ਇਸ ਦੌਰਾਨ ਜਿਨਾਂ ਕੰਮਾਂ ਦੇ ਲਈ ਮਨਜੂਰੀ ਦਿੱਤੀ ਗਈ ਹੈ ਉਸੇ ਕੰਮ ਦੇ ਉਦੇਸ਼ ਦੇ ਲਈ ਪੈਦਲ ਅਤੇ ਸਾਈਕਲ ’ਤੇ ਵਿਅਕਤੀਆਂ ਦੀ ਆਵਾਜਾਈ ਨੂੰ ਛੋਟ ਹੈ ਜਦਕਿ ਵਾਹਨ ਚਾਲਕਾਂ ਦੇ ਮਾਮਲਿਆਂ ਵਿੱਚ ਵੈਲਿਡ ਪਹਿਚਾਣ ਪੱਤਰ ਪ੍ਰਯੋਗ ਕੀਤਾ ਜਾ ਸਕਦਾ ਹੈ ਅਤੇ ਪਹਿਚਾਣ ਪੱਤਰ ਨਾ ਹੋਣ ’ਤੇ ਵਾਹਨ ’ਤੇ ਈ-ਪਾਸ ਜ਼ਰੂਰੀ ਤੌਰ ’ਤੇ ਡਿਸਪਲੇਅ ਹੋਣਾ ਚਾਹੀਦਾ ਹੈ ਜੋ ਕਿ ਵੈਸਬਾਈਟ https://pass.pais.net.in/ ’ਤੇ ਅਗੇਤੇ ਤੌਰ ਬਣਾਇਆ ਜਾਵੇ। ਉਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਆਪਦਾ ਪ੍ਰਬੰਧਨ ਐਕਟ-2005 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।