ਕੋਰੋਨਾ ਦੇ ਨਾਂ ਹੇਠ ਕਿਸਾਨੀ ਅੰਦੋਲਨ ਨੂੰ ਸਰਕਾਰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ -ਆਗੂ
ਬੀ ਟੀ ਐੱਨ, ਨਿਹਾਲ ਸਿੰਘ ਵਾਲਾ, 5 ਮਈ 2021
ਮੰਡੀ ਨਿਹਾਲ ਸਿੰਘ ਵਾਲਾ ਵਿੱਚ ਦੁਕਾਨਦਾਰਾਂ ਵੱਲੋਂ ਲਾਕਡਾਊਨ ਦੇ ਵਿਰੋਧ ਵਜੋਂ ਧਰਨਾ। ਦੁਕਾਨਦਾਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ ਲਾਇਆ ਕਿ ਸਰਕਾਰ ਲੋਕ ਲਾਕ ਡਾਊਨ ਰਾਹੀਂ ਲੋਕਾਂ ਦੇ ਕਾਰੋਬਾਰ ਨੂੰ ਤਬਾਹ ਕਰਨਾ ਚਾਹੁੰਦੀ ਹੈ ਜਿਸ ਨੂੰ ਸਮੁੱਚੇ ਕਿਸਾਨ ਅਤੇ ਕਿਰਤੀ ਲੋਕ ਬਰਦਾਸ਼ਤ ਨਹੀਂ ਕਰਨਗੇ । ਇਸ ਮੌਕੇ ਰੋਸ ਪ੍ਰਦਰਸ਼ਨ ਦੀ ਬੀਕੇਯੂ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਹਮਾਇਤ ਕੀਤੀ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰਿਆਂ ਤੇ ਚੱਲਦੇ ਹੋਏ ਪੰਜਾਬ ਸਰਕਾਰ ਵੀ ਪੰਜਾਬ ਵਿੱਚ ਮੁਕੰਮਲ ਲਾਕਡਾਊਨ ਦੀ ਤਿਆਰੀ ਕਰੀ ਬੈਠੀ ਹੈ । ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਕਿਸ਼ਤਾਂ ਵਿਚ ਲੋਕ ਲਾਕ ਡਾਊਨ ਨੂੰ ਵਧਾ ਰਹੀ ਹੈ । ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਸਾਲ ਵੀ ਸਰਕਾਰ ਵਲੋਂ ਲਗਾਏ ਗਏ ਲਾਕਡਾਊਨ ਦੌਰਾਨ ਦੇਸ਼ ਦੇ ਲੱਖਾਂ ਕਰੋੜਾਂ ਦੁੱਖ ਛੋਟੇ ਦੁਕਾਨਦਾਰਾਂ ਦਾ ਕਾਰੋਬਾਰ ਤਬਾਹ ਹੋ ਗਿਆ ਸੀ । ਉਨ੍ਹਾਂ ਕਿਹਾ ਕਿ ਲੋਕ ਅਜੇ ਪੂਰੀ ਤਰ੍ਹਾਂ ਸੰਭਲੇ ਵੀ ਨਹੀਂ ਸਨ ਕੇਂਦਰ ਸਰਕਾਰ ਨੇ ਦੁਬਾਰਾ ਫੇਰ ਲਾਕਡਾਊਨ ਲਗਾ ਕੇ ਮਰ ਰਹੇ ਲੋਕਾਂ ਉੱਤੇ ਹੋਰ ਜਬਰ ਢਾਹ ਰਹੀ ਹੈ ।
ਕਿਸਾਨ ਆਗੂਆਂ ਨੇ ਕਿਹਾ ਕਿ ਜਿੱਥੇ ਜਿੱਥੇ ਦੇਸ਼ ਵਿੱਚ ਚੋਣਾਂ ਹੁੰਦੀਆਂ ਹਨ ਉੱਥੇ ਕੋਰੋਨਾ ਨਹੀਂ ਫੈਲ ਰਿਹਾ ਹੁੰਦਾ ਜਦੋਂ ਸਰਕਾਰਾਂ ਦਾ ਆਪਣਾ ਮਤਲਬ ਨਿਕਲ ਜਾਂਦਾ ਹੈ ਤਾਂ ਉਹ ਕੋਰੋਨਾ ਦਾ ਬਹਾਨਾ ਲਾ ਕੇ ਲੋਕਾਂ ਦੇ ਹੱਕ ਦੱਬਣ ਲੱਗ ਜਾਂਦੀ ਹੈ । ਕੋਰੋਨਾ ਦਾ ਬਹਾਨਾ ਲਾ ਕੇ ਲੋਕਾਂ ਦੇ ਹੱਕਾਂ ਨੂੰ ਦੱਬਣ ਲੱਗ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਤਾਂ ਇੱਕ ਬਹਾਨਾ ਹੈ ਅਸਲ ਵਿੱਚ ਕੋਰੋਨਾ ਦੇ ਨਾਂ ਹੇਠ ਕਿਸਾਨੀ ਅੰਦੋਲਨ ਨੂੰ ਸਰਕਾਰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ।