ਸਰਕਾਰ ਸਰਕਾਰੀ ਸਕੂਲਾਂ ਵੱਲ ਬੱਚਿਆਂ ਦਾ ਵਧਿਆ ਰੁਝਾਨ
ਅਸ਼ੋਕ ਵਰਮਾ, ਬਠਿੰਡਾ 5 ਮਈ 2021
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੋਰੋਨਾ ਮਹਾਮਾਰੀ ਕਾਰਨ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਬੁਲਾਇਆ ਨਹੀਂ ਜਾ ਰਿਹਾ ਪਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਆਨਲਾਈਨ ਸਿੱਖਿਆ ਦੇਣ ਦਾ ਉਪਰਾਲਾ ਕੀਤਾ ਹੋਇਆ ਹੈ।
ਸੂਚਨਾ ਤਕਨਾਲੋਜੀ ਦੀ ਵਰਤੋਂ ਕਰਦਿਆਂ ਵੱਖ-ਵੱਖ ਤਰ੍ਹਾਂ ਦੇ ਵੀਡੀਓ ਐਪ ਦੀ ਵਰਤੋਂ ਕਰਕੇ ਅਧਿਆਪਕ ਆਪਣੇ ਵਿਦਿਆਰਥੀਆਂ ਨੂੰ ਰੋਜ਼ਾਨਾ ਆਨਲਾਈਨ ਪੜ੍ਹਾ ਰਹੇ ਹਨ ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਝਰਾਣੀ ਦੇ ਪ੍ਰਿੰਸੀਪਲ ਸ.ਅੰਮਿ੍ਤਪਾਲ ਸਿੰਘ ਭੱਟੀ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਕੋਲ ਵੀ ਇਸ ਸਾਲ ਬਹੁਤ ਸਾਰੇ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਤੋਂ ਹਟ ਕੇ ਆ ਰਹੇ ਹਨ ਅਤੇ ਸਕੂਲ ਦੇ ਵਿਦਿਆਰਥੀਆਂ ਦੀ ਗਿਣਤੀ 300 ਤੋਂ ਪਾਰ ਕਰ ਗਈ ਹੈ। ਉਹਨਾਂ ਕਿਹਾ ਕਿ ਸਕੂਲ ਦੇ ਸਾਰੇ ਅਧਿਆਪਕ ਆਪਣੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾ ਰਹੇ ਹਨ।
ਇਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਝਰਾਣੀ ਦੇ ਪਿ੍ੰਸੀਪਲ ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਵਿੱਚ ਅਧਿਆਪਕ ਸਕੂਲ ਆ ਕੇ ਬੱਚਿਆਂ ਨੂੰ ਰੋਜ਼ਾਨਾ ਜ਼ੂਮ ਐਪ ਰਾਹੀਂ ਪੜ੍ਹਾ ਰਹੇ ਹਨ ਜਿਸਦੇ ਫਲਸਰੂਪ ਮਾਪਿਆਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਨਾਲ ਇਸ ਸਾਲ ਸਕੂਲ ਦਾ ਦਾਖ਼ਲਾ ਪਿਛਲੇ ਸਾਲ ਨਾਲੋਂ ਵਧ ਗਿਆ ਹੈ।
ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਝਰਾਣੀ ਦੇ ਅਧਿਆਪਕ ਮਨੋਜ ਕੁਮਾਰ ਨੇ ਦੱਸਿਆ ਕਿ ਉਹ ਰੋਜ਼ਾਨਾ ਸਾਰਾ ਸਟਾਫ ਵਿਦਿਆਰਥੀਆਂ ਨੂੰ ਜ਼ੂਮ ਐਪ ਦੀ ਵਰਤੋਂ ਕਰਕੇ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਵਾ ਰਹੇ ਅਸ਼ੋਕ ਵਰਮਾ ਹਨ ।