ਪ੍ਰਿੰਸੀਪਲ ਸੁਲੱਖਣ ਮੀਤ ਦੀਆਂ ਵੱਖ-ਵੱਖ ਵਿਧਾਵਾਂ ਵਿੱਚ ਪੰਜ ਦਰਜਨ ਤੋਂ ਵੱਧ ਪੁਸਤਕਾਂ ਪ੍ਰਕਾਸ਼ਿਤ ਹੋਈਆਂ
ਹਰਪ੍ਰੀਤ ਕੌਰ, ਸੰਗਰੂਰ , 6 ਮਈ 2021
ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਸਿਰਮੌਰ ਸਾਹਿਤਕਾਰ ਪ੍ਰਿੰਸੀਪਲ ਸੁਲੱਖਣ ਮੀਤ ਦੇ ਕੱਲ੍ਹ ਰਾਤ ਹੋਏ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੀ ਹੈ। ਉੱਘੇ ਗ਼ਜ਼ਲਕਾਰ ਵਜੋਂ ਜਾਣੇ ਜਾਂਦੇ ਪ੍ਰਿੰਸੀਪਲ ਸੁਲੱਖਣ ਮੀਤ ਦੀਆਂ ਵੱਖ-ਵੱਖ ਵਿਧਾਵਾਂ ਵਿੱਚ ਪੰਜ ਦਰਜਨ ਤੋਂ ਵੱਧ ਪੁਸਤਕਾਂ ਪ੍ਰਕਾਸ਼ਿਤ ਹੋਈਆਂ ਅਤੇ ਉਨ੍ਹਾਂ ਨੇ ਅਨੁਵਾਦ ਦੇ ਖੇਤਰ ਵਿੱਚ ਵੀ ਜ਼ਿਕਰਯੋਗ ਕਾਰਜ ਕੀਤਾ। ਉਨ੍ਹਾਂ ਦੀ ਉਮਰ 83 ਸਾਲ ਦੀ ਸੀ ਅਤੇ ਉਹ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ।