ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੇ ਕੋਵਿਡ ਵੈਕਸੀਨ ਕੈਂਪ ਦਾ ਸੀ.ਜੇ.ਐਮ. ਮਿਸ ਏਕਤਾ ਉਪਲ ਨੇ ਲਿਆ ਜਾਇਜ਼ਾ

Advertisement
Spread information

26 ਅਪ੍ਰੈਲ ਤੋਂ ਲਗਾਤਾਰ ਚੱਲ ਰਿਹਾ ਹੈ ਵੈਕਸੀਨੇਸ਼ਨ ਕੈਂਪ

 ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 6 ਮਈ  2021
            ਮਾਨਯੋਗ ਸੀ. ਜੇ. ਐੱਮ. ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਮਿਸ ਏਕਤਾ ਉੱਪਲ ਜੀਆਂ ਨੇ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਸ਼ਹਿਰ ਵਿਖੇ ਚੱਲ ਰਹੇ ਕੋਵਿਡ ਵੈਕਸੀਨ ਕੈਂਪ ਦਾ ਜਾਇਜ਼ਾ ਲਿਆ । ਇਹ ਕੋਵਿਡ ਵੈਕਸੀਨ ਕੈਂਪ ਮਿਤੀ 26 ਅਪ੍ਰੈਲ 2021 ਤੋਂ ਲਗਾਤਾਰ ਇਸੇ ਸਕੂਲ ਵਿੱਚ ਚੱਲ ਰਿਹਾ ਹੈ ਅਤੇ ਆਸ ਪਾਸ ਦੇ ਸਾਰੇ ਏਰੀਏ ਨੂੰ ਸੂਚਿਤ ਕੀਤਾ ਗਿਆ ਹੈ ਕਿ ਇਸ ਸਕੂਲ ਵਿੱਚ ਪਰਮੋ ਧਰਮ ਟਰੱਸਟ (ਰਜਿ) ਫਿਰੋਜ਼ਪੁਰ ਅਤੇ ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਇਹ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਲਗਾਇਆ ਜਾ ਰਿਹਾ ਹੈ ।
ਇਸ ਮੌਕੇ ਕੋਆਰਡੀਨੇਟਰ ਸ੍ਰੀਮਤੀ ਦਲਜੀਤ ਕੌਰ ਨੇ ਜੱਜ ਸਾਹਿਬ ਨੂੰ ਇਸ ਕੈਂਪ ਦਾ ਸਰਵੇਖਣ ਕਰਵਾਇਆ । ਜੱਜ ਸਾਹਿਬ ਨੇ ਇਸ ਮੌਕੇ ਤੇ ਸਮਾਜਿਕ ਦੂਰੀ ਬਣਾ ਕੇ ਰੱਖਣ, ਅਤੇ ਟੀਕਾਕਰਨ  ਦੀ ਪ੍ਰਕਿਰਿਆ ਦੀ ਸਪੈਸ਼ਲ ਜਾਂਚ ਕਰਦੇ ਹੋਏ ਸਕੂਲ ਪ੍ਰਿੰਸੀਪਲ ਸਾਹਿਬ ਸਕੂਲ ਸਟਾਫ ਅਤੇ ਸਿਹਤ ਵਿਭਾਗ ਦੇ ਸਟਾਫ ਅਤੇ ਟੀਕਾਕਰਣ ਲਈ ਆਏ ਹੋਏ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸੁਝਾਓ ਵੀ ਦਿੱਤਾ ਕਿ ਵੱਧ ਤੋਂ ਵੱਧ ਟੀਕਾਕਰਨ ਕਰਵਾ ਕੇ ਇਸ ਨਾਮੁਰਾਦ ਮਹਾਂਮਾਰੀ ਦਾ ਖਾਤਮਾ ਕਰਨ ਲਈ ਇੱਕ ਜੁੱਟ ਹੋਣ ਦਾ ਸੰਦੇਸ਼ ਵੀ ਦਿੱਤਾ ।

Advertisement
Advertisement
Advertisement
Advertisement
Advertisement
error: Content is protected !!