ਸ਼੍ਰੀ ਗੁਰੁ ਤੇਗ ਬਹਾਦਰ ਜੀ ਦੀ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨ ਲਾਇਨ ਵਿੱਦਿਅਕ ਮੁਕਾਬਲੇ ਸ਼ੁਰੂ

Advertisement
Spread information

1 ਮਈ ਤੋਂ 31 ਮਈ ਤੱਕ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਸਕੂਲ ਪੱਧਰ ’ਤੇ ਲੇਖ ਮੁਕਾਬਲੇ ਕਰਵਾਏ ਜਾ ਰਹੇ ਹਨ

ਹਰਪ੍ਰੀਤ ਕੌਰ , ਸੰਗਰੂਰ, 6 ਮਈ 2021

          ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨ ਲਾਇਨ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਮਲਕੀਤ ਸਿੰਘ ਨੇ ਦੱਸਿਆ ਕਿ 1 ਮਈ ਤੋਂ 31 ਮਈ ਤੱਕ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਸਕੂਲ ਪੱਧਰ ’ਤੇ ਲੇਖ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਨ੍ਹਾਂ ਦਾ ਵਿਸ਼ਾ ‘ਸ਼੍ਰੀ ਗੁਰੁ ਤੇਗ ਬਹਾਦਰ ਜੀ ਦੀ ਮਹਾਨ ਕੁਰਬਾਨੀ ਦੇ ਭਾਰਤੀ ਸਮਾਜ ਤੇ ਅਸਰ’ ਨਾਲ ਸਬੰਧਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ 1 ਜੂਨ ਤੋਂ 30 ਜੂਨ ਤੱਕ ਕਵਿਤਾ ਉਚਾਰਨ ਮੁਕਾਬਲੇ, 1 ਜੁਲਾਈ ਤੋਂ 31 ਜੁਲਾਈ ਤੱਕ ਸਲੋਗਨ ਲਿਖਣ ਮੁਕਾਬਲੇ ਅਤੇ 1 ਅਗਸਤ ਤੋਂ 31 ਅਗਸਤ ਤੱਕ ਭਾਸ਼ਣ ਮੁਕਾਬਲੇ ਕਰਵਾਏ ਜਾਣਗੇ। ਇਹ ਮੁਕਾਬਲੇ ਮਈ ਤੋਂ ਅਗਸਤ ਤੱਕ ਸਕੂਲ ਪੱਧਰ ’ਤੇ,  ਸਤੰਬਰ ਮਹੀਨੇ ਬਲਾਕ ਪੱਧਰ ’ਤੇ, ਅਕਤੂਬਰ ਮਹੀਨੇ ਜ਼ਿਲ੍ਹਾ ਪੱਧਰ ’ਤੇ ਅਤੇ ਨਵੰਬਰ ਤੇ ਦਸੰਬਰ ਮਹੀਨੇ ਰਾਜ ਪੱਧਰ ’ਤੇ ਕਰਵਾਏ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਇਸ ਸੰਬੰਧੀ ਪੂਰੀ ਤਿਆਰੀ ਕੀਤੀ ਗਈ ਹੈ ਜਿਸ ਸਬੰਧੀ ਲੋੜੀਦੀਆਂ ਹਦਾਇਤਾਂ ਸਾਰੇ ਸਕੂਲ ਮੁਖੀਆ ਨੂੰ ਕਰ ਦਿੱਤੀਆਂ ਗਈਆਂ ਹਨ।

                ਇਸ ਪ੍ਰੋਗਰਾਮ ਦੀ ਪੂਰੀ ਦੇਖ ਰੇਖ ਲਈ ਮੁੱਖ ਅਧਿਆਪਕਾ ਸਰਕਾਰੀ ਹਾਈ ਸਕੂਲ ਬਲਿਆਲ ਸ੍ਰੀਮਤੀ ਸੀਨੂੰ ਨੂੰ ਜ਼ਿਲ੍ਹੇ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀ ਸੋਸ਼ਲ ਮੀਡੀਆ ਦੇ ਮਾਧਿਅਮ ਰਾਹੀਂ ਭਾਗ ਲੈ ਸਕਣਗੇ। ਇਹਨਾਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਬਲਿਆਲ ਵਿਖੇ ਇਹ ਲੇਖ ਲਿਖਣ ਮੁਕਾਬਲੇ ਕਰਵਾਉਣ ਦੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਮੁਕਾਬਲਿਆਂ ਵਿਚੋਂ ਨੌਵੀ ਜਮਾਤ ਦੀ ਸਿਮਰਜੀਤ ਕੌਰ ਨੇ ਪਹਿਲਾ ਸਥਾਨ, ਅੱਠਵੀਂ ਜਮਾਤ ਦੀ ਨਸੀਬ ਕੌਰ ਨੇ ਦੂਜਾ ਸਥਾਨ ਅਤੇ ਅੱਠਵੀਂ ਜਮਾਤ ਦੇ ਰਘਬੀਰ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਹ ਮੁਕਾਬਲੇ ਹਿੰਦੀ ਅਧਿਆਪਕਾ ਪਰਮਜੀਤ ਕੌਰ ਦੀ ਦੇਖ ਰੇਖ ਹੇਠ ਕਰਵਾਏ ਗਏ।

Advertisement
Advertisement
Advertisement
Advertisement
error: Content is protected !!